ਚੰਡੀਗੜ, 16 ਸਤੰਬਰ 2023: ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ (Parkash Chand Garg) ਅੱਜ ਸੁਖਦੇਵ ਸਿੰਘ ਢੀਂਡਸਾ ਦੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਸਬੰਧੀ ਭਵਾਨੀਗੜ੍ਹ ਵਿੱਚ ਇੱਕ ਪ੍ਰੋਗਰਾਮ ਕਰਵਾਇਆ ਗਿਆ ਹੈ। ਜਿੱਥੇ ਸੁਖਦੇਵ ਸਿੰਘ ਢੀਂਡਸਾ ਵੀ ਮੌਜੂਦ ਰਹੇ |
ਜਿਕਰਯੋਗ ਹੈ ਕਿ ਸਾਲ 2012 ਵਿੱਚ ਅਕਾਲੀ ਦਲ ਬਾਦਲ ਸਰਕਾਰ ਵਿੱਚ ਉਹ ਸੰਗਰੂਰ ਤੋਂ ਵਿਧਾਇਕ ਬਣੇ ਸਨ। ਉਸ ਤੋਂ ਬਾਅਦ ਉਨ੍ਹਾਂ ਨੂੰ ਸਰਕਾਰ ਵਿੱਚ ਮੁੱਖ ਸੰਸਦੀ ਸਕੱਤਰ ਦਾ ਅਹੁਦਾ ਵੀ ਦਿੱਤਾ ਗਿਆ ਸੀ।ਪਿਛਲੀਆਂ ਚੋਣਾਂ ਵਿੱਚ ਵਿਨਰਜੀਤ ਗੋਲਡੀ ਨੂੰ ਸੰਗਰੂਰ ਤੋਂ ਟਿਕਟ ਦਿੱਤੀ ਗਈ ਸੀ। ਜਿਸ ਕਾਰਨ ਉਹ ਨਿਰਾਸ਼ ਨਜ਼ਰ ਆਏ ਸੀ। ਉਹ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਅਕਾਲੀ ਦਲ ਦੀ ਟਿਕਟ ‘ਤੇ ਚੋਣ ਲੜੇ ਸਨ।