July 7, 2024 8:07 am
Parkash Singh Badal

Punjab: ਪ੍ਰਕਾਸ਼ ਸਿੰਘ ਬਾਦਲ ਨੇ ਬੇਅਦਬੀ ਮਾਮਲੇ ਨੂੰ ਲੈ ਕੇ ਚੰਨੀ ਸਰਕਾਰ ’ਤੇ ਸਾਧਿਆ ਨਿਸ਼ਾਨਾ

ਚੰਡੀਗੜ੍ਹ 23 ਦਸੰਬਰ 2021: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal) ਨੇ ਪੰਜਾਬ ਸਰਕਾਰ (Punjab Government) ਨੂੰ ਲੰਮੇ ਹੱਥੀਂ ਲਿਆ | ਉਨ੍ਹਾਂ ਨੇ ਕਿਹਾ ਕਿ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਘਟਨਾ ’ਤੇ ਪੰਜਾਬ ਸਰਕਾਰ (Punjab Government) ਵੱਲੋਂ ਕੋਈ ਕਾਰਵਾਈ ਨਾ ਕਰਨਾ ਬਹੁਤ ਮੰਦਭਾਗਾ ਹੈ। ਇਸਦੇ ਨਾਲ ਹੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਇਸ ਦੇ ਰੋਸ ਵਜੋਂ ਮੰਜੀ ਸਾਹਿਬ ਅੰਮ੍ਰਿਤਸਰ ਵਿਖੇ 2 ਜਨਵਰੀ ਨੂੰ ਵੱਡਾ ਪੰਥਕ ਇਕੱਠ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਕਾਂਗਰਸ (Congress) ਸਰਕਾਰ ਨੇ ਕਿਹਾ ਸੀ ਕਿ ਦੋ ਦਿਨਾਂ ’ਚ ਇਸ ਘਟਨਾ ’ਚ ਕਾਰਵਾਈ ਕੀਤੀ ਜਾਵੇਗੀ ਪਰ ਅੱਜ ਇੰਨੇ ਦਿਨ ਬੀਤ ਗਏ ਪਰ ਇਸ ਮਾਮਲੇ ‘ਚ ਕੋਈ ਕਾਰਵਾਈ ਨਹੀਂ ਹੋਈ। ਇਸ ਦੇ ਰੋਸ ਵਜੋਂ ਇਹ ਬਹੁਤ ਵੱਡਾ ਪੰਥਕ ਇਕੱਠ ਕੀਤਾ ਜਾਵੇਗਾ।

ਪ੍ਰਕਾਸ਼ ਸਿੰਘ ਬਾਦਲ (Parkash Singh Badal) ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (Shiromani Akali Dal) ਸਾਰੇ ਧਰਮਾਂ ਦਾ ਸਤਿਕਾਰ ਕਰਦਾ ਹੈ। ਇਸ ਘਟਨਾ ਨੂੰ ਲੈ ਕੇ ਪੰਜਾਬ ਸਰਕਾਰ ਗੰਭੀਰ ਨਹੀਂ ਹੈ, ਲੁਧਿਆਣਾ ਘਟਨਾ (Ludhiana incident) ਨੇ ਸਾਬਿਤ ਕਰ ਦਿੱਤਾ ਹੈ ਕਿ ਪੰਜਾਬ ’ਚ ਲਾਅ ਐਂਡ ਆਰਡਰ (law and order)ਨਾਂ ਦੀ ਕੋਈ ਚੀਜ਼ ਨਹੀਂ ਹੈ।ਇਸ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ ਕੇਂਦਰ ਦੀ ਕਾਂਗਰਸ ਸਰਕਾਰ ਦੇ ਸਮੇਂ ਪਹਿਲਾਂ 1984 ’ਚ ਸ੍ਰੀ ਦਰਬਾਰ ਸਾਹਿਬ ਵਿਖੇ ਵੱਡਾ ਹਮਲਾ ਹੋਇਆ ਸੀ ਤੇ ਹੁਣ ਪੰਜਾਬ ਦੀ ਕਾਂਗਰਸ ਸਰਕਾਰ ਸਮੇਂ ਇਹ ਸਭ ਤੋਂ ਵੱਡੀ ਬੇਅਦਬੀ ਦੀ ਘਟਨਾ ਵਾਪਰੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਇਤਿਹਾਸ ਦੁਹਰਾਇਆ ਜਾ ਰਿਹਾ ਹੈ।