TheUnmute.com

ਪ੍ਰਕਾਸ਼ ਸਿੰਘ ਬਾਦਲ ਵੱਲੋਂ ਸਾਬਕਾ ਵਿਧਾਇਕ ਵਜੋਂ ਲੱਖਾਂ ਰੁਪਏ ਦੀ ਪੈਨਸ਼ਨ ਲੈਣ ਦਾ ਦਾਅਵਾ ਝੂਠਾ: ਸੁਖਬੀਰ ਬਾਦਲ

ਚੰਡੀਗੜ੍ਹ 30 ਨਵੰਬਰ 2022: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਮਾਨ ਸਰਕਾਰ ‘ਤੇ ਇੱਕ ਵਾਰ ਫਿਰ ਨਿਸ਼ਾਨਾ ਸਾਧਿਆ ਹੈ | ਸੁਖਬੀਰ ਬਾਦਲ ਨੇ ਸੋਸ਼ਲ ਮੀਡਿਆ ‘ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ.ਪ੍ਰਕਾਸ਼ ਸਿੰਘ ਬਾਦਲ ਵੱਲੋਂ ਬਤੌਰ ਸਾਬਕਾ ਵਿਧਾਇਕ ਵਜੋਂ ਲੱਖਾਂ ਰੁਪਏ ਦੀ ਪੈਨਸ਼ਨ ਲੈਣ ਦਾ ਦਾਅਵਾ ਕਰਕੇ ਝੂਠ ਬੋਲਿਆ ਹੈ।

ਉਨ੍ਹਾਂ ਕਿਹਾ ਕਿ ਬਾਦਲ ਸਾਹਬ ਨੇ ਪੈਨਸ਼ਨ ਲੈਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਭਾਰਤ ਸਰਕਾਰ ਨੂੰ ਬਕਾਇਦਾ ਪੱਤਰ ਲਿਖ ਕੇ ਪੈਨਸ਼ਨ ਦਾ ਪੈਸਾ ਲੜਕੀਆਂ ਦੀ ਪੜ੍ਹਾਈ ‘ਤੇ ਖਰਚ ਕਰਨ ਲਈ ਕਿਹਾ ਸੀ।ਮੁੱਖ ਮੰਤਰੀ ਨੂੰ ਜਾਂ ਤਾਂ ਆਪਣੇ ਦਾਅਵਿਆਂ ਨੂੰ ਸਾਬਤ ਕਰਨ ਲਈ ਰਿਕਾਰਡ ਪੇਸ਼ ਕਰਨਾ ਚਾਹੀਦਾ ਹੈ ਜਾਂ ਇਸ ਕੂੜ ਪ੍ਰਚਾਰ ਦੀ ਮੁਆਫ਼ੀ ਮੰਗਣੀ ਚਾਹੀਦੀ ਹੈ ਜਾਂ ਫਿਰ ਮਾਣਹਾਨੀ ਦੇ ਮੁਕੱਦਮੇ ਲਈ ਤਿਆਰ ਰਹਿਣਾ ਚਾਹੀਦਾ ਹੈ।

May be an image of text

 

Exit mobile version