Parliament Session

Parliament: ਸੰਸਦ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ, ਸ਼ਸ਼ੀ ਥਰੂਰ ਨੇ ਕਿਹਾ- “ਅਸੀਂ ਭਾਰਤ ਦੇ ਲੋਕਾਂ ਨੂੰ ਨਿਰਾਸ਼ ਕੀਤਾ”

ਚੰਡੀਗੜ੍ਹ, 20 ਦਸੰਬਰ 2024: Parliament Winter Session: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਰਾਜ ਸਭਾ ‘ਚ ਡਾ.ਬੀ.ਆਰ. ਅੰਬੇਡਕਰ ਬਾਰੇ ਕੀਤੀ ਟਿੱਪਣੀ ਖ਼ਿਲਾਫ਼ ਵਿਰੋਧੀ ਗਠਜੋੜ ਦੇ ਸੰਸਦ ਮੈਂਬਰਾਂ ਵੱਲੋਂ ਵਿਰੋਧ ਪ੍ਰਦਰਸ਼ਨ ਜਾਰੀ ਰਿਹਾ। ਜਿਸ ਕਾਰਨ ਕਾਫ਼ੀ ਹੰਗਾਮਾ ਹੋਇਆ ਅਤੇ ਰਾਜ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ। ਇਸਦੇ ਹੀ ਲੋਕ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ।

ਸੰਸਦ ਤੋਂ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਿਹਾ, ’ਮੈਂ’ਤੁਸੀਂ ਬਹੁਤ ਨਿਰਾਸ਼ ਹਾਂ। ਮੈਨੂੰ ਲਗਦਾ ਹੈ ਕਿ ਸਾਡੇ ਦੇਸ਼ ‘ਚ ਬਹੁਤ ਸਾਰੇ ਮਹੱਤਵਪੂਰਨ ਮੁੱਦੇ ਹਨ ਜਿਨ੍ਹਾਂ ‘ਤੇ ਚਰਚਾ ਹੋਣੀ ਚਾਹੀਦੀ ਹੈ। ਅਫ਼ਸੋਸ ਦੀ ਗੱਲ ਹੈ ਕਿ ਇਸ ਸਮੇਂ ਦਾ ਬਹੁਤਾ ਸਮਾਂ ਵਿਘਨ ‘ਚ ਬਰਬਾਦ ਹੋ ਜਾਂਦਾ ਹੈ। ਮੈਨੂੰ ਲੱਗਦਾ ਹੈ ਕਿ ਅਸੀਂ ਭਾਰਤ ਦੇ ਲੋਕਾਂ ਨੂੰ ਨਿਰਾਸ਼ ਕੀਤਾ ਹੈ, ਇਹ ਬਹੁਤ ਮੰਦਭਾਗਾ ਹੈ। ਸੰਸਦ ਬਹਿਸ ਅਤੇ ਵਿਚਾਰ-ਵਟਾਂਦਰੇ ਦਾ ਮੰਚ ਹੈ ਪਰ ਵਿਘਨ ਪਾਉਣ ਲਈ ਨਹੀਂ।

ਦੂਜੇ ਪਾਸੇ ਐਨਡੀਏ ਦੇ ਸੰਸਦ ਮੈਂਬਰਾਂ ਨੇ ਸੰਸਦ ਕੰਪਲੈਕਸ ‘ਚ ਰੋਸ ਪ੍ਰਦਰਸ਼ਨ ਕੀਤਾ ਅਤੇ ਕਾਂਗਰਸ ਪਾਰਟੀ ਉੱਤੇ ਡਾਕਟਰ ਬੀਰ ਅੰਬੇਡਕਰ ਦਾ ਅਪਮਾਨ ਕਰਨ ਦਾ ਦੋਸ਼ ਲਾਇਆ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਰਾਜ ਸਭਾ ‘ਚ ਡਾਕਟਰ ਬੀ ਆਰ ਅੰਬੇਡਕਰ ਬਾਰੇ ਕੀਤੀ ਟਿੱਪਣੀ ਦੇ ਵਿਰੋਧ ਵਿੱਚ ਕਾਂਗਰਸ ਦੀ ਸੰਸਦ ਮੈਂਬਰ ਪ੍ਰਿਅੰਕਾ ਗਾਂਧੀ ਵਾਡਰਾ ਇੰਡੀਆ ਗੱਠਜੋੜ ਦੇ ਸੰਸਦ ਮੈਂਬਰਾਂ ‘ਚ ਸ਼ਾਮਲ ਹੋਈ।

ਭਾਜਪਾ ਦੇ ਸੰਸਦ ਮੈਂਬਰ ਅਨੁਰਾਗ ਠਾਕੁਰ ਨੇ ਕਿਹਾ ਕਿ ‘ਰਾਹੁਲ ਗਾਂਧੀ ਦਾ ਕੱਲ੍ਹ ਦੇਖਿਆ ਗਿਆ ਹੰਕਾਰ ਅਤੇ ਆਪਣੇ ਸਾਥੀ ਸੰਸਦ ਮੈਂਬਰਾਂ ਪ੍ਰਤੀ ਉਨ੍ਹਾਂ ਦਾ ਰਵੱਈਆ ਬਹੁਤ ਮੰਦਭਾਗਾ ਹੈ। ਜਿਸ ਤਰ੍ਹਾਂ ਉਸ ਨੇ ਸਾਰੇ ਨਿਯਮਾਂ ਨੂੰ ਛਿੱਕੇ ਟੰਗ ਕੇ ਹੰਗਾਮਾ ਮਚਾ ਦਿੱਤਾ ਹੈ ਅਤੇ ਨਿਰਧਾਰਤ ਰਸਤੇ ‘ਤੇ ਚੱਲਣ ਦੀ ਬਜਾਏ ਜਾਣਬੁੱਝ ਕੇ ਗਰੁੱਪ ਨੂੰ ਆਪਣੇ ਨਾਲ ਲੈ ਜਾ ਰਿਹਾ ਹੈ। ਇਹ ਮੁਆਫ਼ੀਯੋਗ ਨਹੀਂ ਹੈ। ਕੀ ਵਿਰੋਧੀ ਧਿਰ ਦਾ ਕੋਈ ਆਗੂ ਇਸ ਸੋਚ ਨਾਲ ਚੱਲ ਸਕਦਾ ਹੈ?

Read More: Income Tax Raid: ਇਨਕਮ ਟੈਕਸ ਵਿਭਾਗ ਦੀ ਛਾਪੇਮਾਰੀ ਦੌਰਾਨ ਕਾਰ ‘ਚੋਂ 52 ਕਿੱਲੋ ਸੋਨਾ ਤੇ ਕਰੋੜਾਂ ਦੀ ਨਕਦੀ ਬਰਾਮਦ

Scroll to Top