22 ਜੁਲਾਈ 2025: ਸੰਸਦ ਦੇ ਮਾਨਸੂਨ ਸੈਸ਼ਨ (Parliament Monsoon Session) ਦਾ ਅੱਜ ਦੂਜਾ ਦਿਨ ਸੀ, ਦੂਜੇ ਦਿਨ ਮੰਗਲਵਾਰ ਨੂੰ ਲੋਕ ਸਭਾ ਅਤੇ ਰਾਜ ਸਭਾ ਦੋਵਾਂ ਵਿੱਚ ਵਿਰੋਧੀ ਪਾਰਟੀਆਂ ਦੇ ਜ਼ੋਰਦਾਰ ਹੰਗਾਮੇ ਕਾਰਨ ਕਾਰਵਾਈ ਪੂਰੇ ਦਿਨ ਲਈ ਮੁਲਤਵੀ ਕਰ ਦਿੱਤੀ ਗਈ। ਵਿਰੋਧੀ ਧਿਰ ਦੀ ਮੁੱਖ ਮੰਗ ਬਿਹਾਰ ਵਿੱਚ ਚੱਲ ਰਹੀ ਵੋਟਰ ਸੂਚੀ ਦੀ ਵਿਸ਼ੇਸ਼ ਤੀਬਰ ਸੋਧ (SIR) ‘ਤੇ ਚਰਚਾ ਕਰਨਾ ਅਤੇ ਵਾਪਸ ਲੈਣਾ ਸੀ। ਤੁਹਾਨੂੰ ਦੱਸ ਦੇਈਏ ਕਿ ‘ਆਪ੍ਰੇਸ਼ਨ ਸਿੰਦੂਰ’ ‘ਤੇ ਚਰਚਾ ਦੀ ਮੰਗ ਨੂੰ ਲੈ ਕੇ ਵਿਰੋਧੀ ਧਿਰ ਦੇ ਹੰਗਾਮੇ ਤੋਂ ਬਾਅਦ ਸੋਮਵਾਰ ਨੂੰ ਸੈਸ਼ਨ ਦੇ ਪਹਿਲੇ ਦਿਨ ਸਦਨ ਦੀ ਕਾਰਵਾਈ ਵਾਰ-ਵਾਰ ਮੁਲਤਵੀ ਹੋਣ ਕਾਰਨ ਨਹੀਂ ਹੋ ਸਕੀ।
ਅੱਜ ਲੋਕ ਸਭਾ ਵਿੱਚ ਕੀ ਹੋਇਆ?
ਜਿਵੇਂ ਹੀ ਮੰਗਲਵਾਰ ਸਵੇਰੇ 11 ਵਜੇ ਲੋਕ ਸਭਾ ਦੀ ਕਾਰਵਾਈ ਸ਼ੁਰੂ ਹੋਈ, ਕਾਂਗਰਸ ਸਮੇਤ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਉਹ ਬਿਹਾਰ ਵਿੱਚ SIR ਪ੍ਰਕਿਰਿਆ ‘ਤੇ ਚਰਚਾ ਦੀ ਮੰਗ ਕਰ ਰਹੇ ਸਨ ਅਤੇ ‘ਆਪ੍ਰੇਸ਼ਨ ਸਿੰਦੂਰ’ (operation sindoor) ‘ਤੇ ਬਹਿਸ ਵੀ ਚਾਹੁੰਦੇ ਸਨ। ਇਸ ਦੌਰਾਨ, ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਵਿਰੋਧੀ ਧਿਰ ਨੂੰ ਆਪਣੀਆਂ ਸੀਟਾਂ ‘ਤੇ ਵਾਪਸ ਜਾਣ ਦੀ ਅਪੀਲ ਕੀਤੀ ਤਾਂ ਜੋ ਕਿਸਾਨਾਂ ਨਾਲ ਸਬੰਧਤ ਸਵਾਲਾਂ ‘ਤੇ ਚਰਚਾ ਕੀਤੀ ਜਾ ਸਕੇ। ਸਪੀਕਰ ਓਮ ਬਿਰਲਾ ਨੇ ਪ੍ਰਦਰਸ਼ਨਕਾਰੀ ਸੰਸਦ ਮੈਂਬਰਾਂ ਨੂੰ ਨਾਅਰੇਬਾਜ਼ੀ ਅਤੇ ਤਖ਼ਤੀਆਂ ਦਿਖਾਉਣਾ ਬੰਦ ਕਰਨ ਦੀ ਵੀ ਬੇਨਤੀ ਕੀਤੀ ਕਿਉਂਕਿ ਇਹ ਸਦਨ ਦੀ ਸ਼ਾਨ ਨੂੰ ਠੇਸ ਪਹੁੰਚਾਉਂਦਾ ਹੈ। ਪਰ ਹੰਗਾਮਾ ਜਾਰੀ ਰਹਿਣ ਕਾਰਨ ਸਦਨ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ।
Read More: ਸ਼ੁਰੂ ਹੋ ਰਿਹਾ ਸੰਸਦ ਦਾ ਮਾਨਸੂਨ ਸੈਸ਼ਨ, ਜਾਣੋ ਕਦੋਂ ਤੋਂ ਕਦੋਂ ਤੱਕ