ਚੰਡੀਗੜ੍ਹ, 19 ਦਸੰਬਰ 2024: ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਮੁੱਦੇ ‘ਤੇ ਕਾਂਗਰਸ (Congress) ਅਤੇ ਭਾਜਪਾ (BJP) ਦੋਵਾਂ ਨੇ ਸੰਸਦ ਭਵਨ ਕੰਪਲੈਕਸ ‘ਚ ਪ੍ਰਦਰਸ਼ਨ ਕੀਤਾ। ਇਸ ਦੌਰਾਨ ਦੋਵਾਂ ਪਾਰਟੀਆਂ ਦੇ ਸੰਸਦ ਮੈਂਬਰਾਂ ਵਿਚਾਲੇ ਹੱਥੋਪਾਈ ਹੋਣ ਦੀ ਖ਼ਬਰ ਹੈ।
ਭਾਜਪਾ ਦੇ ਸੰਸਦ ਮੈਂਬਰ ਪ੍ਰਤਾਪ ਸਾਰੰਗੀ (MP Pratap Sarangi) ਦੇ ਸਿਰ ‘ਤੇ ਸੱਟ ਲੱਗੀ, ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਹੈ। ਜ਼ਖਮੀ ਸੰਸਦ ਮੈਂਬਰ ਨੇ ਦੋਸ਼ ਲਾਇਆ ਕਿ ਰਾਹੁਲ ਗਾਂਧੀ ਨੇ ਇਕ ਸੰਸਦ ਮੈਂਬਰ ਨੂੰ ਧੱਕਾ ਦਿੱਤਾ, ਜੋ ਉਨ੍ਹਾਂ ‘ਤੇ ਡਿੱਗ ਪਿਆ। ਇਲਜ਼ਾਮ ਦਾ ਜਵਾਬ ਦਿੰਦੇ ਹੋਏ ਰਾਹੁਲ ਨੇ ਕਿਹਾ, ਇਹ ਹੋਇਆ। ਉਨ੍ਹਾਂ ਕਿਹਾ ਕਿ ਸਾਨੂੰ ਪ੍ਰਵੇਸ਼ ਦੁਆਰ ‘ਤੇ ਰੋਕਣ ਦੀ ਕੋਸ਼ਿਸ਼ ਕਰ ਰਹੇ ਸਨ | ਮਲਿਕਾਰਜੁਨ ਖੜਗੇ ਅਤੇ ਪ੍ਰਿਅੰਕਾ ਗਾਂਧੀ ਨਾਲ ਵੀ ਹੱਥੋਪਾਈ ਹੋਈ ਹੈ ।
ਦਰਅਸਲ, ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬਿਆਨ ਨੂੰ ਲੈ ਕੇ ਕਾਂਗਰਸ ਨੇ ਸੰਸਦ ਭਵਨ ਕੰਪਲੈਕਸ ‘ਚ ਰੋਸ ਮਾਰਚ ਕੱਢਿਆ। ਇਸ ਦੇ ਜਵਾਬ ‘ਚ ਭਾਜਪਾ ਨੇ ਕਾਂਗਰਸ ‘ਤੇ ਝੂਠ ਦੀ ਰਾਜਨੀਤੀ ਕਰਨ ਦਾ ਦੋਸ਼ ਲਗਾਉਂਦੇ ਹੋਏ ਵਿਰੋਧ ਜਤਾਇਆ। ਇਸ ਦੌਰਾਨ ਸੰਸਦ ਭਵਨ ਦੇ ਮੱਕੜ ਗੇਟ ‘ਤੇ ਦੋਵੇਂ ਪਾਰਟੀਆਂ ਦੇ ਸੰਸਦ ਮੈਂਬਰ ਆਹਮੋ-ਸਾਹਮਣੇ ਹੋ ਗਏ। ਦੋਵਾਂ ਵਿਚਕਾਰ ਤਕਰਾਰ ਵੀ ਹੋ ਗਈ।
ਜਦੋਂ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਨੂੰ ਇਸ ਮਾਮਲੇ ਬਾਰੇ ਸਵਾਲ ਕੀਤਾ ਤਾਂ ਉਨ੍ਹਾਂ ਕਿਹਾ ਕਿ ਅਜਿਹਾ ਤੁਹਾਡੇ ਕੈਮਰੇ ‘ਚ ਹੋ ਸਕਦਾ ਹੈ। ਮੈਂ ਸੰਸਦ ਦੇ ਪ੍ਰਵੇਸ਼ ਦੁਆਰ ਤੋਂ ਅੰਦਰ ਜਾਣ ਦੀ ਕੋਸ਼ਿਸ਼ ਕਰ ਰਿਹਾ ਸੀ | ਭਾਜਪਾ ਦੇ ਸੰਸਦ ਮੈਂਬਰ ਮੈਨੂੰ ਰੋਕਣ, ਧੱਕੇ ਮਾਰਨ ਅਤੇ ਧਮਕੀਆਂ ਦੇਣ ਦੀ ਕੋਸ਼ਿਸ਼ ਕਰ ਰਹੇ ਸਨ। ਇਸੇ ਲਈ ਅਜਿਹਾ ਹੋਇਆ। ਰਾਹੁਲ ਨੇ ਕਿਹਾ ਕਿ ਭਾਜਪਾ ਦੇ ਸੰਸਦ ਮੈਂਬਰ ਸਾਨੂੰ ਅੰਦਰ ਜਾਣ ਤੋਂ ਰੋਕਣ ਦੀ ਕੋਸ਼ਿਸ਼ ਕਰ ਰਹੇ ਸਨ।
Read More: Amit Shah: ਅਮਿਤ ਸ਼ਾਹ ਦੇ ਬਿਆਨ ‘ਤੇ ਦੋਵਾਂ ਸਦਨਾਂ ‘ਚ ਭਾਰੀ ਹੰਗਾਮਾਂ, ਲੋਕ ਸਭਾ ਦੀ ਕਾਰਵਾਈ ਮੁਲਤਵੀ