28 ਨਵੰਬਰ 2024: ਵੀਰਵਾਰ (thursday) ਨੂੰ ਸੰਸਦ ਦੇ ਸਰਦ ਰੁੱਤ ਸੈਸ਼ਨ(winter session of Parliament) ਦਾ ਤੀਜਾ ਦਿਨ ਹੈ। ਵਾਇਨਾਡ ਲੋਕ ਸਭਾ ਉਪ-ਚੋਣ ਜਿੱਤਣ ਵਾਲੀ ਪ੍ਰਿਅੰਕਾ ਗਾਂਧੀ (riyanka Gandhi Vadra) ਵਾਡਰਾ ਅਤੇ ਨਾਂਦੇੜ ਲੋਕ ਸਭਾ ਉਪ ਚੋਣ ਜਿੱਤਣ ਵਾਲੇ ਰਵਿੰਦਰ ਚਵਾਨ (Ravindra Chavan) ਸਦਨ ‘ਚ ਸੰਸਦ ਮੈਂਬਰ ਵਜੋਂ ਸਹੁੰ ਚੁੱਕਣਗੇ।
ਸੈਸ਼ਨ ਦੇ ਦੂਜੇ ਦਿਨ ਬੁੱਧਵਾਰ ਨੂੰ ਸਵੇਰੇ 11 ਵਜੇ ਜਿਵੇਂ ਹੀ ਸਦਨ ਦੀ ਕਾਰਵਾਈ ਸ਼ੁਰੂ ਹੋਈ ਤਾਂ ਵਿਰੋਧੀ ਧਿਰ ਨੇ ਅਡਾਨੀ ਮੁੱਦੇ ‘ਤੇ ਹੰਗਾਮਾ ਕੀਤਾ। ਵਿਰੋਧੀ ਧਿਰ ਨੇ ਯੂਪੀ ਦੇ ਸੰਭਲ ਵਿੱਚ ਹਿੰਸਾ ਦਾ ਮੁੱਦਾ ਵੀ ਚੁੱਕਿਆ ਸੀ।
ਰਾਹੁਲ ਗਾਂਧੀ ਨੇ ਸੰਸਦ ਦੇ ਬਾਹਰ ਕਿਹਾ ਸੀ ਕਿ ਅਡਾਨੀ ‘ਤੇ ਅਮਰੀਕਾ ‘ਚ 2 ਹਜ਼ਾਰ ਕਰੋੜ ਰੁਪਏ ਦੀ ਰਿਸ਼ਵਤ ਦੇਣ ਦਾ ਦੋਸ਼ ਹੈ। ਉਸਨੂੰ ਜੇਲ੍ਹ ਵਿੱਚ ਹੋਣਾ ਚਾਹੀਦਾ ਹੈ। ਮੋਦੀ ਸਰਕਾਰ ਉਨ੍ਹਾਂ ਨੂੰ ਬਚਾ ਰਹੀ ਹੈ।