Site icon TheUnmute.com

Parliament session: ਸੰਸਦ ਸਰਦ ਰੁੱਤ ਸੈਸ਼ਨ ਦੀ ਤਾਰੀਖ਼ ਦਾ ਐਲਾਨ, ਇਨ੍ਹਾਂ ਬਿੱਲਾਂ ‘ਤੇ ਹੰਗਾਮਾ ਸੰਭਵ

Parliament winter session

ਚੰਡੀਗੜ੍ਹ, 5 ਨਵੰਬਰ 2024: ਸੰਸਦ ਦਾ ਸਰਦ ਰੁੱਤ ਸੈਸ਼ਨ (Parliament winter session) 25 ਨਵੰਬਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ ਜੋ ਕਿ 20 ਦਸੰਬਰ 2024 ਤੱਕ ਚੱਲੇਗਾ | ਇਸ ਸੰਬੰਧੀ ਜਾਣਕਾਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਦਿੱਤੀ ਹੈ | ਇਸ ਸਰਦ ਰੁੱਤ ਸੈਸ਼ਨ ‘ਚ ਸੰਸਦ ਦੇ ਦੋਵਾਂ ਸਦਨਾਂ ‘ਚ ਕਈ ਅਹਿਮ ਬਿੱਲਾਂ ‘ਤੇ ਹੰਗਾਮਾ ਹੋਣ ਦੇ ਆਸਾਰ ਹਨ |

ਇਸ ਸਰਦ ਰੁੱਤ ਸੈਸ਼ਨ ਦੀ ਸ਼ੁਰੂਆਤ ਰਵਾਇਤੀ ਢੰਗ ਨਾਲ ਰਾਸ਼ਟਰਪਤੀ ਦੇ ਭਾਸ਼ਣ ਨਾਲ ਹੋਵੇਗੀ। ਇਸ ਤੋਂ ਇਲਾਵਾ ਸਰਦ ਰੁੱਤ ਸੈਸ਼ਨ ‘ਚ ਸੰਸਦ ਦੇ ਦੋਵਾਂ ਸਦਨਾਂ ‘ਚ ਕਈ ਅਹਿਮ ਬਿੱਲਾਂ ‘ਤੇ ਵਿਚਾਰ ਕੀਤਾ ਜਾ ਸਕਦਾ ਹੈ। ਇਸ ਸੈਸ਼ਨ ਦੌਰਾਨ ‘ਵਨ ਨੈਸ਼ਨ, ਵਨ ਇਲੈਕਸ਼ਨ’ ਅਤੇ ਵਕਫ਼ ਐਕਟ ਵਿੱਚ ਸੋਧ ਲਈ ਪੇਸ਼ ਕੀਤੇ ਗਏ ਬਿੱਲ ’ਤੇ ਹੰਗਾਮਾ ਹੋਣ ਦੀ ਸੰਭਾਵਨਾ ਹੈ |

ਇਸਦੇ ਨਾਲ ਹੀ ਸੰਸਦੀ ਅਭਿਆਸ ਦੇ ਮੁਤਾਬਕ ਸਰਕਾਰ ਅਤੇ ਲੋਕ ਸਭਾ ਸਪੀਕਰ ਸਦਨ ਦੇ ਸੁਚਾਰੂ ਕੰਮਕਾਜ ਨੂੰ ਯਕੀਨੀ ਬਣਾਉਣ ਲਈ ਸੰਸਦ ਦੇ ਸੈਸ਼ਨ ਤੋਂ ਪਹਿਲਾਂ ਇੱਕ ਸਰਬ ਪਾਰਟੀ ਬੈਠਕ ਵੀ ਕਰ ਸਕਦੇ ਹਨ।

ਵਿਰੋਧੀ ਧਿਰ ਦੇ ਹਮਲਾਵਰ ਰਵੱਈਏ ਨੂੰ ਦੇਖਦੇ ਹੋਏ ਆਗਾਮੀ ਸਰਦ ਰੁੱਤ ਸੈਸ਼ਨ (Parliament winter session) ਕਾਫੀ ਹੰਗਾਮੇ ਵਾਲਾ ਹੋਣ ਦੀ ਸੰਭਾਵਨਾ ਹੈ। ਵਰਨਣਯੋਗ ਹੈ ਕਿ ‘ਵਨ ਨੇਸ਼ਨ ਵਨ ਇਲੈਕਸ਼ਨ’ ਦੇ ਪ੍ਰਸਤਾਵ ਨੂੰ ਕੈਬਨਿਟ ਦੀ ਮਨਜ਼ੂਰੀ ਮਿਲ ਚੁੱਕੀ ਹੈ। ਹੁਣ ਸਰਦ ਰੁੱਤ ਸੈਸ਼ਨ ‘ਚ ਬਿੱਲ ਪਾਸ ਕਰਵਾਉਣ ‘ਤੇ ਜ਼ੋਰ ਦਿੱਤਾ ਜਾਵੇਗਾ।

ਇਸਦੇ ਨਾਲ ਹੀ ਲਗਭਗ ਚਾਰ ਸਾਲਾਂ ਤੋਂ ਅਸਲ ਕੰਟਰੋਲ ਰੇਖਾ ‘ਤੇ ਚੱਲ ਰਹੇ ਤਣਾਅ ਦਰਮਿਆਨ ਚੀਨ ਨਾਲ ਹੋਏ ਸਮਝੌਤੇ ‘ਤੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਸੰਸਦ ਦੇ ਦੋਵਾਂ ਸਦਨਾਂ ‘ਚ ਬਿਆਨ ਦੇਣਗੇ। ਜ਼ਿਕਰਯੋਗ ਹੈ ਕਿ ਲੰਮੇ ਸਮੇਂ ਤੋਂ ਚੱਲੇ ਆ ਰਹੇ ਤਣਾਅ ਤੋਂ ਬਾਅਦ ਦੋਵਾਂ ਦੇਸ਼ਾਂ ਦੀਆਂ ਫੌਜਾਂ ਨੇ LAC ‘ਤੇ ਗਸ਼ਤ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਇਲਾਵਾ ਇਸੇ ਸੈਸ਼ਨ ‘ਚ ਜੰਮੂ-ਕਸ਼ਮੀਰ ਨੂੰ ਪੂਰਨ ਰਾਜ ਦਾ ਦਰਜਾ ਦੇਣ ਵਾਲਾ ਬਿੱਲ ਵੀ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ।

Exit mobile version