ਚੰਡੀਗੜ੍ਹ 17 ਅਗਸਤ 2022: ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ (Gurjit Singh Aujla) ਦਾ ਟਵਿੱਟਰ ਅਕਾਊਂਟ ਹੈਕ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ।ਇਸ ਸੰਬੰਧੀ ਜਾਣਕਾਰੀ ਔਜਲਾ ਨੇ ਖੁਦ ਟਵਿੱਟਰ ‘ਤੇ ਦਿੱਤੀ ਹੈ।
ਇਸ ਦੇ ਨਾਲ ਹੀ ਉਹਨਾਂ ਨੇ ਲਿਖਿਆ ਕਿ ਉਹਨਾਂ ਦਾ ਅਕਾਊਂਟ ਹੈਕ ਹੋ ਗਿਆ ਸੀ ਅਤੇ ਇਸਤੋਂ ਬਾਅਦ ਇੱਕ ਨਿੱਜੀ ਚੈਨਲ ਦੀਆਂ ਕਈ ਖਬਰਾਂ ਨੂੰ ਰੀਟਵੀਟ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸਦੀ ਉਹਨਾਂ ਦੀ ਟੀਮ ਇਸ ਗਤੀਵਿਧੀਆਂ ਦੀ ਜਾਂਚ ਕਰ ਰਹੀ ਹੈ।