ਚੰਡੀਗੜ੍ਹ, 05 ਜੂਨ 2023: ਪੰਜਾਬ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਇੱਕ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਬੋਲਦਿਆਂ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਕਿਹਾ ਕਿ ਵਿਰੋਧੀ ਧਿਰ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ 3 ਕਰੋੜ ਲੋਕਾਂ ਵੱਲੋਂ ਚੁਣੇ ਹੋਏ ਨੁਮਾਇੰਦਿਆਂ ਖ਼ਿਲਾਫ਼ ਵਿਵਾਦਿਤ ਟਿੱਪਣੀ ਕੀਤੀ ਹੈ।
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਕਿਹਾ ਕਿ ਤਿੰਨ ਦਿਨ ਪਹਿਲਾਂ ਕੁਝ ਵਿਰੋਧੀ ਪਾਰਟੀਆਂ ਪੰਜਾਬ ਵਿੱਚ ਕਿਸੇ ਮਕਸਦ ਲਈ ਇਕੱਠੀਆਂ ਹੋਈਆਂ ਸਨ। ਇਸ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੇ ਨਵੇਂ ਚੁਣੇ ਲੋਕਾਂ ਦੇ ਨੁਮਾਇੰਦੇ ਬਾਰੇ ਕੁਝ ਵਿਵਾਦਤ ਟਿੱਪਣੀਆਂ ਕੀਤੀਆਂ ਸਨ, ਜਿਸਦੀ ਉਨ੍ਹਾਂ ਨੇ ਨਿੰਦਾ ਕੀਤੀ ਹੈ |
ਹਰਪਾਲ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਭ੍ਰਿਸ਼ਟਾਚਾਰ ‘ਤੇ ਸ਼ਿਕੰਜਾ ਕੱਸ ਰਹੇ ਹਨ। ਭ੍ਰਿਸ਼ਟਾਚਾਰੀਆਂ ‘ਤੇ ਲਗਾਤਾਰ ਸ਼ਿਕੰਜੇ ਕੱਸੇ ਜਾ ਰਹੇ ਹਨ। ਉਨ੍ਹਾਂ ਤੋਂ ਤੰਗ ਆ ਕੇ ਗੈਰ-ਸੰਵਿਧਾਨਕ ਭਾਸ਼ਾ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੇ ਨਾਲ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਪ੍ਰਤਾਪ ਸਿੰਘ ਬਾਜਵਾ ਖ਼ਿਲਾਫ਼ ਕਾਰਵਾਈ ਕਰਨ ਦੀ ਅਪੀਲ ਕਰਦਾ ਹਾਂ। ਜੇਕਰ ਪ੍ਰਤਾਪ ਬਾਜਵਾ ਇੱਕ ਹਫ਼ਤੇ ਦੇ ਅੰਦਰ-ਅੰਦਰ ਮੁਆਫ਼ੀ ਨਹੀਂ ਮੰਗਦੇ ਤਾਂ ਕਾਨੂੰਨੀ ਮਾਹਰਾਂ ਨਾਲ ਵਿਚਾਰ ਕਰਕੇ ਉਨ੍ਹਾਂ ਖ਼ਿਲਾਫ਼ ਅਗਲੀ ਕਾਰਵਾਈ ਕੀਤੀ ਜਾਵੇਗੀ।
ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੇ ਨਾਲ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਕੈਬਨਿਟ ਮੰਤਰੀ ਡਾ: ਬਲਜੀਤ ਕੌਰ, ਕੈਬਨਿਟ ਮੰਤਰੀ ਬਲਕਾਰ ਸਿੰਘ ਅਤੇ
ਆਮ ਆਦਮੀ ਪਾਰਟੀ ਦੇ ਕਈ ਵਿਧਾਇਕ ਵੀ ਮੌਜੂਦ ਸਨ।