Partap Singh Bajwa

ਪ੍ਰਤਾਪ ਸਿੰਘ ਬਾਜਵਾ ਨੇ ਚੋਣ ਕਮਿਸ਼ਨ ਨੂੰ ਪੰਜਾਬ ‘ਚ ਵਿਧਾਨ ਸਭਾ ਚੋਣਾਂ ਦੀ ਤਾਰੀਖ਼ ਬਦਲਣ ਦੀ ਅਪੀਲ

ਚੰਡੀਗੜ੍ਹ, 19 ਅਕਤੂਬਰ 2024: ਚੋਣ ਕਮਿਸ਼ਨ ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ 13 ਨਵੰਬਰ ਨੂੰ ਜ਼ਿਮਨੀ ਚੋਣਾਂ ਦਾ ਐਲਾਨ ਕੀਤਾ ਸੀ | ਹੁਣ ਪੰਜਾਬ ‘ਚ ਵਿਧਾਨ ਸਭਾ ਚੋਣਾਂ ਦੀ ਤਾਰੀਖ਼ ਬਦਲਣ ਦੀ ਮੰਗ ਕੀਤੀ ਜਾ ਰਹੀ ਹੈ | ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਪੰਜਾਬ ‘ਚ ਚੋਣਾਂ ਦੀ ਤਾਰੀਖ਼ ਬਦਲਣ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਨੂੰ ਚਿੱਠੀ ਲਿਖੀ ਹੈ |

ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਤਰਕ ਦਿੱਤਾ ਹੈ ਕਿ 15 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੈ। ਪ੍ਰਕਾਸ਼ ਪਰਵ 3 ਦਿਨਾਂ ਤੱਕ ਚੱਲਦਾ ਹੈ, ਜਿਸ ਦੀ ਸ਼ੁਰੂਆਤ 13 ਨਵੰਬਰ ਨੂੰ ਅਖੰਡ ਪਾਠ ਸਾਹਿਬ ਨਾਲ ਹੋਵੇਗੀ। ਇਸ ਦਿਨ ਪੰਜਾਬ ‘ਚ ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਹੋਣੀ ਹੈ। ਉਨ੍ਹਾਂ ਧਾਰਮਿਕ ਕਾਰਨਾਂ ਦਾ ਹਵਾਲਾ ਦਿੰਦਿਆਂ ਕਮਿਸ਼ਨ ਨੂੰ ਚੋਣਾਂ ਦੀ ਤਾਰੀਖ਼ ਬਦਲਣ ਬਾਰੇ ਵਿਚਾਰ ਕਰਨ ਦੀ ਅਪੀਲ ਕੀਤੀ ਹੈ।

ਉਨ੍ਹਾਂ ਕਿਹਾ ਕਿ ਪ੍ਰਕਾਸ਼ ਪੁਰਬ ਦਾ ਸਿੱਖ ਭਾਈਚਾਰੇ ਦੇ ਨਾਲ-ਨਾਲ ਹਿੰਦੂਆਂ ਅਤੇ ਹੋਰ ਧਾਰਮਿਕ ਸਮੂਹਾਂ ਨਾਲ ਵੀ ਅਧਿਆਤਮਕ ਸਬੰਧ ਹੈ। ਉਨ੍ਹਾਂ ਕਿਹਾ ਹੈ ਕਿ ਅਜਿਹੇ ‘ਚ ਵੋਟਿੰਗ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਇਸ ਸਮੇਂ ਦੌਰਾਨ ਜ਼ਿਆਦਾਤਰ ਲੋਕ ਗੁਰਦੁਆਰਿਆਂ ਅਤੇ ਘਰਾਂ ‘ਚ ਧਾਰਮਿਕ ਰਸਮਾਂ ‘ਚ ਸ਼ਾਮਲ ਹੋਣਗੇ |

ਬਾਜਵਾ (Partap Singh Bajwa) ਨੇ ਤਰਕ ਦਿੱਤਾ ਕਿ ਹਰਿਆਣਾ ਵਿਧਾਨ ਸਭਾ ਚੋਣਾਂ ਵੇਲੇ ਵੀ ਤਾਰੀਖ਼ ਬਦਲੀ ਗਈ ਸੀ ਕਿਉਂਕਿ ਉਸ ਸਮੇਂ ਬਿਸ਼ਨੋਈ ਭਾਈਚਾਰੇ ਦਾ ਇੱਕ ਤਿਉਹਾਰ ਸੀ। ਬਾਜਵਾ ਨੇ ਪੱਤਰ ‘ਚ ਲਿਖਿਆ ਹੈ ਕਿ ਜਿਨ੍ਹਾਂ ਚਾਰ ਸੀਟਾਂ ਲਈ ਜ਼ਿਮਨੀ ਚੋਣ ਹੋ ਰਹੀ ਹੈ, ਉਨ੍ਹਾਂ ‘ਚੋਂ ਡੇਰਾ ਬਾਬਾ ਨਾਨਕ ਬਹੁਤ ਧਾਰਮਿਕ ਮਹੱਤਤਾ ਵਾਲਾ ਸ਼ਹਿਰ ਹੈ।

 

Scroll to Top