ਸੰਗਰੂਰ, 21 ਮਾਰਚ 2024: ਪੰਜਾਬ ਵਿੱਚ ਲੋਕ ਸਭਾ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਤਾਂ ਚੋਣ ਕਮਿਸ਼ਨ ਤੋਂ ਚੋਣਾਂ ਦੀ ਤਾਰੀਖ਼ ਬਦਲਣ ਦੀ ਮੰਗ ਵੀ ਕੀਤੀ ਹੈ। ਬਾਜਵਾ ਦਾ ਕਹਿਣਾ ਹੈ ਕਿ ਪੰਜਾਬ ਦੀ ਇੱਕੋ ਇੱਕ ਨਕਦੀ ਫਸਲ ਝੋਨਾ ਹੈ। ਅਜਿਹੇ ‘ਚ ਜਦੋਂ ਚੋਣਾਂ ਦੀ ਤਾਰੀਖ਼ ਤੈਅ ਹੋ ਗਈ ਹੈ ਤਾਂ ਪੰਜਾਬ ਦੇ 70 ਫੀਸਦੀ ਕਿਸਾਨ ਅਤੇ ਖੇਤ ਮਜ਼ਦੂਰ ਆਪਣੇ ਖੇਤਾਂ ‘ਚ ਰੁਝ ਜਾਣਗੇ।
ਪੰਜਾਬ ਵਿੱਚ ਝੋਨੇ ਦਾ ਸੀਜ਼ਨ ਮਈ ਦੇ ਤੀਜੇ ਹਫ਼ਤੇ ਤੋਂ ਸ਼ੁਰੂ ਹੋ ਕੇ ਜੁਲਾਈ ਦੇ ਦੂਜੇ ਹਫ਼ਤੇ ਤੱਕ ਚੱਲਦਾ ਹੈ। ਕਿਸਾਨ 1 ਜੂਨ ਨੂੰ ਆਪਣੇ ਖੇਤਾਂ ਵਿੱਚ ਹੋਣਗੇ। ਇਸ ਕਾਰਨ ਚਾਰ ਤੋਂ ਪੰਜ ਫੀਸਦੀ ਕਿਸਾਨ ਆਪਣੀ ਵੋਟ ਘੱਟ ਕਰਨਗੇ। ਉਨ੍ਹਾਂ ਕਿਹਾ ਕਿ ਇਸ ਦਾ ਫਾਇਦਾ ਇੱਕ ਧਿਰ ਨੂੰ ਹੋਵੇਗਾ। ਇਸ ਦੇ ਨਾਲ ਹੀ ਉਸ ਪਾਰਟੀ ਦੇ ਆਗੂ ਵੀ ਸਾਰੇ ਸੂਬਿਆਂ ਦਾ ਦੌਰਾ ਕਰਕੇ ਇੱਥੇ ਆਉਣਗੇ।
ਜਿਕਰਯੋਗ ਹੈ ਕਿ ਚੋਣ ਕਮਿਸ਼ਨ ਨੇ ਪੰਜਾਬ ‘ਚ 7ਵੇਂ ਗੇੜ ਦੀ ਵੋਟਿੰਗ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ। ਸੂਬੇ ‘ਚ 1 ਜੂਨ ਨੂੰ ਵੋਟਾਂ ਪੈਣਗੀਆਂ, ਜਦਕਿ ਨਤੀਜੇ 4 ਜੂਨ ਨੂੰ ਐਲਾਨੇ ਜਾਣਗੇ।
ਕਿਸਾਨ ਆਗੂ ਅਤੇ ਯੂਨੀਅਨਾਂ ਪਹਿਲੇ ਦਿਨ ਤੋਂ ਹੀ ਕਹਿ ਰਹੀਆਂ ਹਨ ਕਿ ਚੋਣ ਪ੍ਰੋਗਰਾਮ ਨੂੰ ਜਾਣਬੁੱਝ ਕੇ ਟਾਲਿਆ ਗਿਆ ਹੈ। ਕਿਸਾਨ ਆਗੂ ਸਵਰਨ ਸਿੰਘ ਪੰਧੇਰ ਦਾ ਕਹਿਣਾ ਹੈ ਕਿ ਜੂਨ ਮਹੀਨੇ ਵਿੱਚ ਕਿਸਾਨ ਆਪਣੇ ਕੰਮਾਂ ਵਿੱਚ ਰੁੱਝ ਜਾਂਦੇ ਹਨ।