Site icon TheUnmute.com

ਪ੍ਰਤਾਪ ਸਿੰਘ ਬਾਜਵਾ ਵੱਲੋਂ ਖੇਤੀਬਾੜੀ ਮੰਡੀਕਰਨ ਨੀਤੀ ਵਿਰੁੱਧ ਪੰਜਾਬ ਸਰਕਾਰ ਨੂੰ ਸ਼ਰਤਾਂ ‘ਤੇ ਦਿੱਤਾ ਸਮਰਥਨ

Partap Singh Bajwa

ਚੰਡੀਗੜ੍ਹ, 25 ਫਰਵਰੀ 2025: ਦੋ ਦਿਨਾਂ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਦੀ ਦੂਜੀ ਮੀਟਿੰਗ ‘ਚ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ (ਐਲਓਪੀ) ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਖੇਤੀਬਾੜੀ ਮੰਡੀਕਰਨ ਬਾਰੇ ਰਾਸ਼ਟਰੀ ਨੀਤੀ ਢਾਂਚੇ ਦੇ ਖਰੜੇ ਵਿਰੁੱਧ ਪੇਸ਼ ਕੀਤੇ ਮਤੇ ਨੂੰ ਸ਼ਰਤੀਆ ਸਮਰਥਨ ਦਿੱਤਾ।

ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਵਿਧਾਨ ਸਭਾ ‘ਚ ਕਿਹਾ ਕਿ ਖੇਤੀਬਾੜੀ ਮੰਡੀਕਰਨ ਬਾਰੇ ਰਾਸ਼ਟਰੀ ਨੀਤੀ ਢਾਂਚਾ ਪੰਜਾਬ ਦੇ ਖੇਤੀਬਾੜੀ ਸੈਕਟਰ ਲਈ ਵਿਨਾਸ਼ਕਾਰੀ ਹੋਣ ਵਾਲਾ ਹੈ ਅਤੇ ਪੰਜਾਬ ਕਾਂਗਰਸ ਇਸਦੇ ਵਿਰੁੱਧ ਪੰਜਾਬ ਸਰਕਾਰ ਦਾ ਸਮਰਥਨ ਕਰਨ ਲਈ ਤਿਆਰ ਹਨ।

ਬਾਜਵਾ (Partap Singh Bajwa) ਨੇ ਕਿਹਾ, ‘ਪੰਜਾਬ ਕਾਂਗਰਸ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਕੁਝ ਵੀ ਕਰ ਸਕਦੀ ਹੈ।’ ਅਸੀਂ ਪੰਜਾਬ ਦੇ ਹੱਕਾਂ ਅਤੇ ਹਿਤਾਂ ਦੀ ਰਾਖੀ ਲਈ ਪੰਜਾਬ ਸਰਕਾਰ ਨਾਲ ਮਿਲ ਕੇ ਲੜਨ ਤੋਂ ਵੀ ਨਹੀਂ ਝਿਜਕਦੇ।

ਭਾਜਪਾ ਨੂੰ ਪੰਜਾਬ ਵਿਰੋਧੀ ਪਾਰਟੀ ਕਰਾਰ ਦਿੰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਭਾਜਪਾ ਪੰਜਾਬ ਨੂੰ ਆਰਥਿਕ ਅਤੇ ਰਾਜਨੀਤਿਕ ਤੌਰ ‘ਤੇ ਕਮਜ਼ੋਰ ਕਰਨ ‘ਤੇ ਤੁਲੀ ਹੋਈ ਹੈ। ਭਾਜਪਾ ਸਿਰਫ਼ ਬਹੁ-ਰਾਸ਼ਟਰੀ ਕੰਪਨੀਆਂ ਅਤੇ ਵੱਡੀਆਂ ਕਾਰਪੋਰੇਸ਼ਨਾਂ ਦੇ ਹਿੱਤਾਂ ਦੀ ਪੂਰਤੀ ਕਰਦੀ ਹੈ ਅਤੇ ਕਿਸਾਨਾਂ ਅਤੇ ਹੋਰ ਪਛੜੇ ਵਰਗਾਂ ਦੇ ਹਿੱਤਾਂ ਲਈ ਕੰਮ ਕਰਨ ਦੀ ਘੱਟ ਪਰਵਾਹ ਕਰਦੀ ਹੈ।

ਉਨ੍ਹਾਂ ਕਿਹਾ, “ਭਗਵਾ ਪਾਰਟੀ ਲੰਮੇ ਸਮੇਂ ਤੋਂ ਖੇਤੀਬਾੜੀ ਖੇਤਰ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਰਚ ਰਹੀ ਹੈ। ਅਟਲ ਬਿਹਾਰੀ ਵਾਜਪਾਈ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੌਰਾਨ, ਖੇਤੀਬਾੜੀ ਬਾਰੇ ਸ਼ਾਂਤਾ ਕੁਮਾਰ ਕਮਿਸ਼ਨ ਨੇ ਭਾਰਤੀ ਖੁਰਾਕ ਨਿਗਮ (FCI) ਨੂੰ ਖਤਮ ਕਰਨ ਦੀ ਸਿਫ਼ਾਰਸ਼ ਕੀਤੀ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਸਰਕਾਰ ਅਜੇ ਵੀ ਇਸੇ ਦੀ ਪੈਰਵੀ ਕਰ ਰਹੀ ਹੈ।

ਪ੍ਰਤਾਪ ਸਿੰਘ ਬਾਜਵਾ ਨੇ ‘ਆਪ’ ਸਰਕਾਰ ਦੀ ਆਲੋਚਨਾ ਕੀਤੀ ਕਿ ਉਹ ਸੁਪਰੀਮ ਕੋਰਟ ‘ਚ 8,000 ਕਰੋੜ ਰੁਪਏ ਦੇ ਪੇਂਡੂ ਵਿਕਾਸ ਫੰਡ (RDF) ਪ੍ਰਾਪਤ ਕਰਨ ਲਈ ਕੇਂਦਰ ਸਰਕਾਰ ਵਿਰੁੱਧ ਕੇਸ ਦਾ ਬਚਾਅ ਕਰਨ ‘ਚ ਅਸਫਲ ਰਹੀ।

ਬਾਜਵਾ ਨੇ ਕਿਹਾ, ‘ਜੇਕਰ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਅੱਗੇ ਆਉਂਦੇ ਹਨ, ਤਾਂ ਅਸੀਂ ਵੀ ਲੰਬਿਤ ਆਰਡੀਐਫ ਪ੍ਰਾਪਤ ਕਰਨ ਲਈ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਸਥਾਨ ‘ਤੇ ਹੋਣ ਵਾਲੇ ਵਿਰੋਧ ਪ੍ਰਦਰਸ਼ਨ ‘ਚ ਸ਼ਾਮਲ ਹੋਣ ਲਈ ਤਿਆਰ ਹਾਂ |

Read More: ਪ੍ਰਤਾਪ ਸਿੰਘ ਬਾਜਵਾ ਨੇ ਚੋਣ ਕਮਿਸ਼ਨ ਨੂੰ ਪੰਜਾਬ ‘ਚ ਵਿਧਾਨ ਸਭਾ ਚੋਣਾਂ ਦੀ ਤਾਰੀਖ਼ ਬਦਲਣ ਦੀ ਅਪੀਲ

Exit mobile version