Site icon TheUnmute.com

ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਦੇ ਬਜਟ ਨੂੰ ਨਕਾਰਿਆ, ਇਨ੍ਹਾਂ ਸਵਾਲਾਂ ਦੇ ਮੰਗੇ ਜਵਾਬ

Partap Singh Bajwa

ਚੰਡੀਗੜ੍ਹ, 6 ਮਾਰਚ 2024: ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਅੱਜ 6 ਮਾਰਚ ਨੂੰ ਚੌਥਾ ਦਿਨ ਹੈ। ਇਸ ਦੌਰਾਨ ਬਜਟ ‘ਤੇ ਬਹਿਸ ਜਾਰੀ ਹੈ | ਇਸ ਡੋਰਾਮ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਸਵਾਲ ਕੀਤਾ ਹੈ ਕਿ ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਉਹ ਹੁਣ ਤੱਕ 40 ਹਜ਼ਾਰ 437 ਮੁਲਾਜ਼ਮਾਂ ਦੀ ਭਰਤੀ ਕਰ ਚੁੱਕੀ ਹੈ। ਇਸ ਦੇ ਸਾਰੇ ਵੇਰਵੇ ਦਿੱਤੇ ਜਾਣੇ ਚਾਹੀਦੇ ਹਨ। ਉਨ੍ਹਾਂ ਪੁੱਛਿਆ ਕਿੰਨੇ ਪੰਜਾਬੀਆਂ ਅਤੇ ਗੈਰ-ਪੰਜਾਬੀਆਂ ਨੂੰ ਭਰਤੀ ਕੀਤਾ ਗਿਆ ਸੀ। ਕੀ ਠੇਕਾ ਮੁਲਾਜ਼ਮ ਵੀ ਇਸ ਵਿੱਚ ਸ਼ਾਮਲ ਹਨ?

ਇਸ ਦੇ ਨਾਲ ਹੀ ਇਹ ਵੀ ਦੱਸਿਆ ਜਾਵੇ ਕਿ ਇਸ ਵਿਚ ਕਿੰਨੇ ਸਾਬਕਾ ਫੌਜੀ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ ਨੇ ਆਪਣੇ ਕਰਜ਼ੇ ਦਾ ਖੁਲਾਸਾ ਕਰ ਦਿੱਤਾ ਹੈ, ਪਰ ਅਜੇ ਤੱਕ ਬੋਰਡਾਂ ਦੇ ਕਰਜ਼ੇ ਦਾ ਖੁਲਾਸਾ ਨਹੀਂ ਕੀਤਾ ਹੈ। ਨਵੀਂ ਪੈਨਸ਼ਨ ਸਕੀਮ ਦੀ ਵਿਸਤ੍ਰਿਤ ਸੂਚੀ ਦਿੱਤੀ ਜਾਵੇ।

ਉਨ੍ਹਾਂ (Partap Singh Bajwa) ਨੇ ਸਰਕਾਰ ਤੋਂ ਇਹ ਵੀ ਜਵਾਬ ਮੰਗਿਆ ਗਿਆ ਹੈ ਕਿ ਪ੍ਰਧਾਨ ਮੰਤਰੀ ਯੋਜਨਾ ਤਹਿਤ ਕਿਹੜੇ ਜ਼ਿਲ੍ਹੇ ਵਿੱਚ ਕਿੰਨੇ ਘਰ ਬਣਾਏ ਜਾਣਗੇ। ਪ੍ਰਤਾਪ ਬਾਜਵਾ ਨੇ ਕਿਹਾ ਕਿ ਸਰਕਾਰ ਦਾ ਦਾਅਵਾ ਹੈ ਕਿ ਪੰਜਾਬ 9.40 ਫੀਸਦੀ ਦੀ ਦਰ ਨਾਲ ਵਿਕਾਸ ਕਰ ਰਿਹਾ ਹੈ। ਪਰ ਉਦਯੋਗ ਪੰਜਾਬ ਛੱਡ ਰਹੇ ਹਨ। ਹੁਣ ਤੱਕ ਕਿੰਨਾ ਨਿਵੇਸ਼ ਕੀਤਾ ਗਿਆ ਹੈ, ਇਸ ਦਾ ਵੇਰਵਾ ਦਿੱਤਾ ਜਾਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੇਂਦਰ ਸਰਕਾਰ ਦੀਆਂ ਅਹਿਮ ਬੈਠਕਾਂ ਵਿੱਚ ਸ਼ਾਮਲ ਨਹੀਂ ਹੋ ਰਹੇ ਹਨ। ਉਨ੍ਹਾਂ ਸਵਾਲ ਕੀਤਾ ਕਿ ਪੰਜਾਬ ਦੇ ਕਿੰਨੇ ਪ੍ਰਾਈਵੇਟ ਵਕੀਲ ਸੁਪਰੀਮ ਕੋਰਟ ਜਾਂ ਹਾਈ ਕੋਰਟ ਵਿੱਚ ਕੇਸ ਲੜ ਰਹੇ ਹਨ। ਇਸ ਦੇ ਸਾਰੇ ਵੇਰਵੇ ਦਿੱਤੇ ਜਾਣੇ ਚਾਹੀਦੇ ਹਨ। ਇਸ ਦੇ ਨਾਲ ਹੀ ਪਾਵਰਕੌਮ ਦੇ ਬਕਾਏ ਸਬੰਧੀ ਸਾਰੀ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਜਵਾਬ ਸਾਨੂੰ ਲਿਖਤੀ ਰੂਪ ਵਿੱਚ ਦਿੱਤੇ ਜਾਣ। ਉਨ੍ਹਾਂ ਨੇ ਕਿਹਾ ਕਿ ਅਸੀਂ ਇਸ ਬਜਟ ਨੂੰ ਰੱਦ ਕਰਦੇ ਹਾਂ। ਇਸ ਵਿੱਚ ਨੌਜਵਾਨਾਂ ਤੋਂ ਲੈ ਕੇ ਬਜ਼ੁਰਗਾਂ ਤੱਕ ਕੁਝ ਵੀ ਨਹੀਂ ਹੈ।

ਸਦਨ ਵਿੱਚ ਬੋਲਣ ਦੀ ਮੰਗ ਕਰ ਰਹੇ ਕਾਂਗਰਸੀ ਵਿਧਾਇਕ ਸਦਨ ​​ਵਿੱਚੋਂ ਵਾਕਆਊਟ ਕਰ ਗਏ। ਜਿਸ ਤੋਂ ਬਾਅਦ ਸਦਨ ਦੀ ਕਾਰਵਾਈ ਇੱਕ ਵਾਰ ਫਿਰ ਤੋਂ ਸ਼ੁਰੂ ਹੋਈ | ਕਾਂਗਰਸ ਆਗੂਆਂ ਨੇ ਸਮਾਂ ਨਾ ਦੇਣ ‘ਤੇ ਸਦਨ ‘ਚ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ ਹੈ। ਸਪੀਕਰ ਦਾ ਕਹਿਣਾ ਹੈ ਕਿ ਕਾਂਗਰਸ ਨੂੰ ਬੋਲਣ ਲਈ 28 ਮਿੰਟ ਦਿੱਤੇ ਗਏ ਸਨ। ਉਸ ਸਮੇਂ ਨੂੰ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਲਿਆ ਸੀ।

Exit mobile version