ਚੰਡੀਗੜ੍ਹ, 20 ਮਈ 2025: ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਵਿਧਾਨ ਸਭਾ ਦੀਆਂ ਕਮੇਟੀਆਂ ‘ਚ ਵਿਰੋਧੀ ਧਿਰ ਦੇ ਆਗੂਆਂ ਦੀ ਅਣਦੇਖੀ ‘ਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਪੱਤਰ ਲਿਖਿਆ ਹੈ। ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਪੱਤਰ ‘ਚ ਪੰਜਾਬ ਵਿਧਾਨ ਸਭਾ ਵੱਲੋਂ ਬਣਾਈਆਂ ਗਈਆਂ ਕਮੇਟੀਆਂ ‘ਚ ਵਿਰੋਧੀ ਧਿਰ ਦੇ ਆਗੂਆਂ ਨੂੰ ਢੁਕਵੀਂ ਜਗ੍ਹਾ ਨਾ ਦੇਣ ਅਤੇ ਇੱਕ ਕਾਂਗਰਸੀ ਵਿਧਾਇਕ ਨੂੰ ਲੋਕ ਲੇਖਾ ਕਮੇਟੀ (ਪੀਏਸੀ) ਦਾ ਚੇਅਰਮੈਨ ਨਾ ਬਣਾਉਣ ‘ਤੇ ਆਪਣਾ ਇਤਰਾਜ਼ ਪ੍ਰਗਟ ਕੀਤਾ ਹੈ।
ਬਾਜਵਾ ਦਾ ਕਹਿਣਾ ਹੈ ਕਿ ਸਰਕਾਰ ਨੇ ਵਿਰੋਧੀ ਧਿਰ ਨੂੰ ਪੀਏਸੀ ਚੇਅਰਮੈਨ ਵਜੋਂ ਉਸਦਾ ਜਾਇਜ਼ ਅਹੁਦਾ ਦੇਣ ਤੋਂ ਇਨਕਾਰ ਕਰਕੇ ਸੰਸਦੀ ਪਰੰਪਰਾ ਦੀ ਉਲੰਘਣਾ ਕੀਤੀ ਹੈ। ਇਹ ਦਹਾਕਿਆਂ ਪੁਰਾਣੀ ਸੰਸਦੀ ਪਰੰਪਰਾ ਦੀ ਉਲੰਘਣਾ ਕਰਦਾ ਹੈ, ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਕਮਜ਼ੋਰ ਕਰਦਾ ਹੈ, ਅਤੇ ਸਰਕਾਰ ਨੂੰ ਜਾਂਚ ਤੋਂ ਬਚਾਉਂਦਾ ਹੈ।
Read More: ਹਾਈ ਕੋਰਟ ਨੇ ਪ੍ਰਤਾਪ ਸਿੰਘ ਬਾਜਵਾ ਦੀ ਗ੍ਰਿਫਤਾਰੀ ‘ਤੇ ਲੱਗੀ ਰੋਕ ਨੂੰ ਰੱਖਿਆ ਬਰਕਰਾਰ