ਹਿਮਾਚਲ ਪ੍ਰਦੇਸ਼, 01 ਜੁਲਾਈ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੀਤੇ ਦਿਨ ਹਿਮਾਚਲ ਪ੍ਰਦੇਸ਼ ਵਿਧਾਨ ਸਭਾ, ਧਰਮਸ਼ਾਲਾ ਦੇ ਤਪੋਵਨ ਵਿਖੇ ਕਾਰਵਾਈ ਦੋ-ਰੋਜ਼ਾ ਸਾਲਾਨਾ ਰਾਸ਼ਟਰਮੰਡਲ ਸੰਸਦੀ ਐਸੋਸੀਏਸ਼ਨ (ਸੀਪੀਏ) ਇੰਡੀਆ ਰੀਜਨ ਜ਼ੋਨ-2 ਕਾਨਫਰੰਸ ਨੂੰ ਸੰਬੋਧਨ ਕੀਤਾ | ਇਸ ਦੌਰਾਨ ਉਨ੍ਹਾਂ ਕਿਹਾ ਕਿ ਸੂਬੇ ਦੇ ਸਰੋਤਾਂ ਦੇ ਸਫਲ ਅਤੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਵਿਧਾਨਕ ਕਮੇਟੀਆਂ ਦੀ ਸਰਗਰਮ ਭਾਗੀਦਾਰੀ ਅਹਿਮ ਹੈ। ਉਨ੍ਹਾਂ ਕਿਹਾ ਕਿ ਇਹ ਕਮੇਟੀਆਂ ਨੈਤਿਕਤਾ ਅਤੇ ਪਾਰਦਰਸ਼ਤਾ ਦੇ ਆਧਾਰ ‘ਤੇ ਸੂਬੇ ਦੇ ਵਿਕਾਸ ‘ਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੀਆਂ ਹਨ। ਇਹ ਕਾਨਫਰੰਸ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਦੀ ਅਗਵਾਈ ਹੇਠ ਹੋਈ |
ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਨਿਰਸਵਾਰਥ ਸ਼ਹਾਦਤ ਨੂੰ ਯਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਨੇ ਮਨੁੱਖਤਾ ਦੀ ਰੱਖਿਆ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਬੇਮਿਸਾਲ ਕੁਰਬਾਨੀ ਨੇ ਸਦੀਆਂ ਪਹਿਲਾਂ ਪੰਜਾਬ ‘ਚ ਧਰਮ ਨਿਰਪੱਖਤਾ ਅਤੇ ਭਾਈਚਾਰੇ ਦੀ ਮਜ਼ਬੂਤ ਨੀਂਹ ਰੱਖੀ ਸੀ।
ਉਨ੍ਹਾਂ ਨੇ ਭਾਰਤ ਦੇ ਕਈ ਸੂਬਿਆਂ ਦੇ ਡੈਲੀਗੇਟਾਂ ਨੂੰ ਬੇਨਤੀ ਕੀਤੀ ਕਿ ਉਹ ਨਵੰਬਰ ਦੇ ਮਹੀਨੇ ‘ਚ ਸਾਰੇ ਸੂਬਿਆਂ ‘ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਦਿਵਸ ਮਨਾਉਣ ਦੇ ਪੰਜਾਬ ਦੇ ਯਤਨਾਂ ‘ਚ ਪੂਰੇ ਦਿਲੋਂ ਹਿੱਸਾ ਲੈਣ ਲਈ ਇੱਕ ਸਮੂਹਿਕ ਸੰਕਲਪ ਲੈਣ ਤਾਂ ਜੋ 9ਵੀਂ ਪਾਤਸ਼ਾਹੀ ਦੀ ਮਹਾਨ ਕੁਰਬਾਨੀ ਨੂੰ ਯਾਦ ਕੀਤਾ ਜਾ ਸਕੇ ਅਤੇ ਮਨੁੱਖਤਾ ਦਾ ਸੰਦੇਸ਼ ਦੁਨੀਆ ਭਰ ਵਿੱ’ਚ ਫੈਲ ਸਕੇ।
Read More: ਪੰਜਾਬ ਕੈਬਿਨਟ ਮੰਤਰੀਆਂ ਨਾਲ ਬੈਠਕ ਤੋਂ ਬਾਅਦ ਰੈਜ਼ੀਡੈਂਟ ਡਾਕਟਰਾਂ ਵੱਲੋਂ ਹੜਤਾਲ ਖ਼ਤਮ