July 5, 2024 2:04 am
MLA Kulwant Singh

ਮੋਹਾਲੀ ਵਿਖੇ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ‘ਚ ਵਿਧਾਇਕ ਕੁਲਵੰਤ ਸਿੰਘ ਵੱਲੋਂ ਸ਼ਮੂਲੀਅਤ

ਮੋਹਾਲੀ, 09 ਨਵੰਬਰ 2023: ਪੰਜਾਬ ਸਰਕਾਰ ਦੀ ਖੇਡ ਪਾਲਿਸੀ ਤਹਿਤ ਸਿੱਖਿਆ ਵਿਭਾਗ ਵੱਲੋਂ ਮੋਹਾਲੀ ਵਿਖੇ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਕਰਵਾਈਆਂ ਜਾ ਰਹੀਆਂ ਹਨ, ਇਸ ਦੌਰਾਨ ਅੱਜ ਹਲਕਾ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਮੁੱਖ ਮਹਿਮਾਨ ਵਜੋਂ ਪੁੱਜੇ | ਇਸ ਮੌਕੇ ਸਮੁੱਚੇ ਸਟਾਫ ਨੇ ਕੁਲਵੰਤ ਸਿੰਘ (MLA Kulwant Singh) ਦਾ ਨਿੱਘਾ ਸਵਾਗਤ ਕੀਤਾ | ਸ. ਕੁਲਵੰਤ ਸਿੰਘ ਨੇ ਸਾਰੇ ਬੱਚਿਆਂ ਨੂੰ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਮੁਕਾਬਲਿਆਂ ਵਿੱਚ ਭਾਗ ਲੈਣ ਦੀ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਵੱਖ-ਵੱਖ ਥਾਵਾਂ ਤੋਂ ਆਏ ਬੱਚਿਆਂ ਨੂੰ ਖੇਡਾਂ ਪੜ੍ਹਾਈ ਦੇ ਨਾਲ-ਨਾਲ ਖੇਡਾਂ ਭਾਗ ਲੈਣ ਲਈ ਪ੍ਰੇਰਿਤ ਕੀਤਾ |

ਇਸ ਮੌਕੇ ਵਿਧਾਇਕ ਨੇ ਕਿਹਾ ਕਿ ਬੱਚਿਆਂ ਦਾ ਰੁਝਾਨ ਖੇਡਾਂ ਵੱਲ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸਰਕਾਰ ਅਹਿਮ ਭੂਮਿਕਾ ਨਿਭਾ ਰਹੀ ਹੈ। ਸੂਬੇ ਭਰ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਨੌਜਵਾਨਾਂ ਅਤੇ ਬੱਚਿਆਂ ਨੂੰ ਖੇਡਾਂ ਪ੍ਰਤੀ ਉਤਸਾਹਿਤ ਕੀਤਾ ਜਾ ਰਿਹਾ ਹੈ | ਸ. ਕੁਲਵੰਤ ਸਿੰਘ (MLA Kulwant Singh)  ਨੇ ਕਿਹਾ ਕਿ ਨੌਜਵਾਨ ਵਰਗ ਅਤੇ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਸਾਡਾ ਭਵਿੱਖ ਸਾਨੂੰ ਅਗਾਂਹਵਧੂ ਤੇ ਸਕਾਰਾਤਮਕ ਸੋਚ ਵਾਲਾ ਚਾਹੀਦਾ ਹੈ। ਇਹ ਤਾਂ ਹੀ ਸੰਭਵ ਹੋ ਸਕੇਗਾ ਜੇਕਰ ਸਾਡੀ ਨੌਜਵਾਨ ਪੀੜ੍ਹੀ ਅਤੇ ਬੱਚੇ ਮਾੜੀ ਕੁਰੀਤੀਆਂ ਵੱਲ ਨਾ ਜਾ ਕੇ ਖੇਡਾਂ ਨਾਲ ਜੁੜਨਗੇ । ਉਨ੍ਹਾਂ ਕਿਹਾ ਕਿ ਖੇਡਾਂ ਸ਼ਰੀਰਕ ਤੌਰ ‘ਤੇ ਤੰਦਰੁਸਤ ਤਾਂ ਬਣਾਉਂਦੀਆਂ ਹਨ ਬਲਕਿ ਮਾਨਸਿਕ ਤੌਰ ‘ਤੇ ਵੀ ਮਜ਼ਬੂਤ ਬਦਾਉਂਦੀਆਂ ਹਨ।

ਡੀ.ਓ.ਈ ਪ੍ਰਾਇਮਰੀ ਅਸ਼ਵਨੀ ਕੁਮਾਰ ਨੇ ਖਿਡਾਰੀਆਂ ਨੂੰ ਮਿਹਨਤ ਅਤੇ ਲਗਨ ਨਾਲ਼ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਅਤੇ ਬਿਨਾਂ ਕਿਸੇ ਹਾਰ ਜਿੱਤ ਨੂੰ ਧਿਆਨ ਵਿੱਚ ਰੱਖਦਿਆਂ ਖੇਡਾਂ ਵਿੱਚ ਆਪਣੇ ਵੱਲੋਂ ਵਧੀਆ ਖੇਡ ਦਾ ਪ੍ਰਦਰਸ਼ਨ ਕਰਨ ਲਈ ਕਿਹਾ | ਇਸਦੇ ਨਾਲ ਹੀ ਬੱਚਿਆਂ ਨੇ ਸੱਭਿਆਚਾਰਕ ਪੇਸ਼ਕਾਰੀ ਪੇਸ਼ ਕੀਤੀ | ਇਸ ਮੌਕੇ ਵਿਧਾਇਕ ਸ. ਕੁਲਵੰਤ ਸਿੰਘ ਵੱਖ-ਵੱਖ ਖੇਡਾਂ ਵਿੱਚ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ |\

ਇਸ ਮੌਕੇ ਵਿਧਾਇਕ ਸ. ਕੁਲਵੰਤ ਸਿੰਘ ਨੇ ਨਾਲ ਖੇਡ ਅਫ਼ਸਰ ਹਰਪ੍ਰੀਤ ਸਿੰਘ ਸੋਢੀ, ਜ਼ਿਲ੍ਹਾ ਖੇਡ ਅਫ਼ਸਰ ਗੁਰਦੀਪ ਕੌਰ, ਡੀ.ਓ.ਈ ਪ੍ਰਾਇਮਰੀ ਅਸ਼ਵਨੀ ਕੁਮਾਰ, ਡੀ.ਓ.ਈ ਸਕੈਂਡਰੀ ਸ਼੍ਰੀਮਤੀ ਗਿੰਨੀ ਦੁੱਗਲ, ਡਿਪਟੀ ਡੀ.ਓ.ਈ ਸ਼੍ਰੀਮਤੀ ਪਰਮਿੰਦਰ ਕੌਰ, ਡਿਪਟੀ ਡੀ.ਓ.ਈ ਅੰਗਰੇਜ ਸਿੰਘ, ਆਰ.ਪੀ ਸ਼ਰਮਾ (ਬਲਾਕ ਪ੍ਰਧਾਨ), ਅਕਬਿੰਦਰ ਸਿੰਘ ਗੋਸਲ (ਬਲਾਕ ਪ੍ਰਧਾਨ), ਰਣਦੀਪ ਮਟੌਰ, ਮੁਖਤਿਆਰ ਸਿੰਘ (ਬਲਾਕ ਪ੍ਰਧਾਨ) ਅਤੇ ਹਰਪਾਲ ਚੰਨਾ ਬਲਾਕ ਪ੍ਰਧਾਨ ਆਦਿ ਹਾਜ਼ਰ ਰਹੇ |