ਮਾਨਸਾ, 05 ਨਵੰਬਰ 2026: ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਲਈ ਚੱਲ ਰਹੇ ਸੰਘਰਸ਼ ਦੇ 23ਵੇਂ ਦਿਨ ਪੰਜਾਬ ਸਰਕਾਰ ਅਤੇ ਐਕਸ਼ਨ ਕਮੇਟੀ ਦੇ ਨੁਮਾਇੰਦਿਆਂ ਵਿਚਕਾਰ ਪੰਜ ਘੰਟੇ ਚੱਲੀ ਬੈਠਕ ਤੋਂ ਬਾਅਦ ਕਈ ਮੰਗਾਂ ‘ਤੇ ਸਹਿਮਤੀ ਬਣ ਗਈ। ਬੈਠਕ ‘ਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਸੀਨੀਅਰ ਪੁਲਿਸ ਅਧਿਕਾਰੀ ਮੌਜੂਦ ਸਨ।
ਇਸ ਮੌਕੇ ਸਰਕਾਰ ਨੇ ਲੱਖਾ ਸਿਧਾਣਾ ਅਤੇ ਹੋਰ ਆਗੂਆਂ ਦੀ ਰਿਹਾਈ, ਪਰਿਵਾਰ ਨੂੰ 2 ਕਰੋੜ ਰੁਪਏ ਦਾ ਮੁਆਵਜ਼ਾ ਦੇਣ ‘ਤੇ ਸਹਿਮਤੀ ਜਤਾਈ ਹੈ। ਇਸਦੇ ਨਾਲ ਹੀ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਪਰਵਿੰਦਰ ਸਿੰਘ ਝੋਟਾ ਦਾ 6 ਨਵੰਬਰ ਨੂੰ ਚੰਡੀਗੜ੍ਹ ਪੀਜੀਆਈ ਵਿਖੇ ਪੋਸਟਮਾਰਟਮ ਕੀਤਾ ਜਾਵੇਗਾ। ਹਾਲਾਂਕਿ ਇਹ ਸਪੱਸ਼ਟ ਨਹੀਂ ਹੈ ਕਿ ਪਰਵਿੰਦਰ ਦਾ ਅੰਤਮ ਸਸਕਾਰ ਕਦੋਂ ਕੀਤਾ ਜਾਵੇਗਾ।
Read More: ਮਾਨਸਾ ‘ਚ ਮੈਡੀਕਲ ਸਟੋਰ ਦੇ ਮਲਬੇ ‘ਚੋਂ ਸਬੂਤ ਇਕੱਠੇ ਕਰਨ ਪਹੁੰਚੀ CBI ਟੀਮ




