Indian Stamps

ਭਾਰਤੀ ਅਸ਼ਟਾਮ (ਪੰਜਾਬ ਸੋਧਨਾ) ਬਿੱਲ 2025 ਦੇ ਪਾਸ ਹੋਣ ਨਾਲ ਕਾਰੋਬਾਰ ਅਨੁਕੂਲ ਮਾਹੌਲ ਨੂੰ ਮਿਲੇਗਾ ਹੁਲਾਰਾ: ਹਰਦੀਪ ਸਿੰਘ ਮੁੰਡੀਆਂ

ਚੰਡੀਗੜ੍ਹ, 28 ਮਾਰਚ 2025: Indian Stamps (Punjab Amendment) Bill 2025: ਪੰਜਾਬ ਦੇ ਮਾਲ ਅਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਅੱਜ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤਾ ਭਾਰਤੀ ਅਸ਼ਟਾਮ (ਪੰਜਾਬ ਸੋਧਨਾ) ਬਿੱਲ, 2025, ਸੂਬੇ ‘ਚ ਕਾਰੋਬਾਰ-ਅਨੁਕੂਲ ਮਾਹੌਲ ਨੂੰ ਉਤਸ਼ਾਹਿਤ ਕਰੇਗਾ। ਇਸ ਨਾਲ ਕਾਰੋਬਾਰੀ ਲਾਗਤਾਂ ਘਟਣਗੀਆਂ ਅਤੇ ਪੰਜਾਬ ‘ਚ ਆਰਥਿਕ ਵਿਕਾਸ ਨੂੰ ਹੁਲਾਰਾ ਮਿਲੇਗਾ।

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ‘ਚ ਕਾਰੋਬਾਰ ਨੂੰ ਸੁਖਾਲਾ ਬਣਾਉਣ ਦੇ ਉਦੇਸ਼ ਨਾਲ ਭਾਰਤੀ ਅਸ਼ਟਾਮ ਐਕਟ, 1899 ‘ਚ ਸੋਧ ਕਰਦੇ ਹੋਏ, ਭਾਰਤੀ ਅਸ਼ਟਾਮ (ਪੰਜਾਬ ਸੋਧਨਾ) ਬਿੱਲ, 2025 (Indian Stamps (Punjab Amendment) Bill 2025 ) ਪੇਸ਼ ਕੀਤਾ ਸੀ ਅਤੇ ਇਸ ਦੇ ਪਾਸ ਹੋਣ ਨਾਲ ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

ਰੀਅਲ ਅਸਟੇਟ ਅਤੇ ਪੁਨਰਵਾਸ ਮੰਤਰੀ ਨੇ ਦੱਸਿਆ ਕਿ ਇਸ ਬਿੱਲ ਦੇ ਪਾਸ ਹੋਣ ਨਾਲ, ਜੇਕਰ ਕੋਈ ਵਿਅਕਤੀ ਪਹਿਲਾਂ ਹੀ ਕਰਜ਼ੇ ‘ਤੇ ਸਟੈਂਪ ਡਿਊਟੀ ਦਾ ਭੁਗਤਾਨ ਕਰ ਚੁੱਕਾ ਹੈ ਅਤੇ ਬਾਅਦ ‘ਚ ਗਿਰਵੀ ਰੱਖੀ ਜਾਇਦਾਦ ਨੂੰ ਬਿਨਾਂ ਮਾਰਗੇਜ਼ ਪ੍ਰਾਪਰਟੀ ਬਦਲੇ ਕਿਸੇ ਹੋਰ ਬੈਂਕ ਜਾਂ ਵਿੱਤੀ ਸੰਸਥਾ ‘ਚ ਤਬਦੀਲ ਕਰ ਦਿੰਦਾ ਹੈ, ਤਾਂ ਕੋਈ ਵਾਧੂ ਸਟੈਂਪ ਡਿਊਟੀ ਨਹੀਂ ਲਈ ਜਾਵੇਗੀ, ਜਦੋਂ ਤੱਕ ਕਿ ਨਵੇਂ ਕਰਜ਼ੇ ਦੀ ਰਕਮ ਪਹਿਲਾਂ ਵਾਲੀ ਰਕਮ ਤੋਂ ਵੱਧ ਨਾ ਹੋਵੇ। ਅਜਿਹੀ ਸਥਿਤੀ ‘ਚ ਡਿਊਟੀ ਸਿਰਫ਼ ਵਾਧੂ ਰਕਮ ‘ਤੇ ਹੀ ਲਾਗੂ ਹੋਵੇਗੀ।

Read More: ਪੰਜਾਬ ਸਰਕਾਰ ਵੱਲੋਂ NOC ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਆਖ਼ਰੀ ਤਾਰੀਖ਼ ‘ਚ ਵਾਧਾ

Scroll to Top