Site icon TheUnmute.com

ਸਿੱਧੂ ਦੇ ਯਤਨਾਂ ਕਾਰਨ ਮੁੜ ਖੁੱਲ੍ਹਿਆ ਕਰਤਾਰਪੁਰ ਸਾਹਿਬ ਦਾ ਲਾਂਘਾ : ਇਮਰਾਨ ਖਾਨ

PM-Imran khan

ਚੰਡੀਗੜ੍ਹ 18 ਨਵੰਬਰ 2021 : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਇਕ ਵਾਰ ਫਿਰ ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਦੀ ਤਾਰੀਫ਼ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਯਤਨਾਂ ਨਾਲ ਕਰਤਾਰਪੁਰ ਲਾਂਘਾ ਦੁਬਾਰਾ ਖੁੱਲ੍ਹਿਆ ਹੈ ਅਤੇ ਮੈਂ ਉਨ੍ਹਾਂ ਵੱਲੋਂ ਨਿਭਾਈ ਭੂਮਿਕਾ ਦੀ ਸ਼ਲਾਘਾ ਕਰਦਾ ਹਾਂ। ਇਮਰਾਨ ਖਾਨ ਨੇ ਟਵੀਟ ਕਰ ਕੇ ਸਿੱਧੂ ਪ੍ਰਤੀ ਆਪਣੇ ਪਿਆਰ ਦਾ ਇਜ਼ਹਾਰ ਕੀਤਾ ਹੈ।
ਸਰਹੱਦ ਪਾਰ ਸੂਤਰਾਂ ਅਨੁਸਾਰ ਇਮਰਾਨ ਖਾਨ ਨੇ ਕਿਹਾ ਕਿ ਸਾਲ 2018 ’ਚ ਵੀ ਜਦੋਂ ਨਵਜੋਤ ਸਿੱਧੂ ਆਪਣੇ ਦਫ਼ਤਰੀ ਸਮਾਗਮ ’ਚ ਸ਼ਾਮਲ ਹੋਣ ਲਈ ਪਾਕਿਸਤਾਨ ਆਏ ਸਨ ਤਾਂ ਇਸ ਕਰਤਾਰਪੁਰ ਲਾਂਘੇ ਨੂੰ ਸ਼ੁਰੂ ਕਰਨ ਦੀ ਗੱਲ ਚੱਲੀ ਸੀ ਅਤੇ ਹੁਣ ਕਰਤਾਰਪੁਰ ਲਾਂਘੇ ਨੂੰ ਦੁਬਾਰਾ ਖੋਲ੍ਹਣ ’ਚ ਉਨ੍ਹਾਂ ਦੀ ਭੂਮਿਕਾ ਸ਼ਲਾਘਾਯੋਗ ਹੈ। ਉਨ੍ਹਾਂ ਨੇ ਭਾਰਤ ਸਰਕਾਰ ਵੱਲੋਂ ਇਸ ਲਾਂਘੇ ਨੂੰ ਮੁੜ ਖੋਲ੍ਹਣ ਲਈ ਆਪਣੀ ਭੂਮਿਕਾ ਨਿਭਾਈ ਹੈ ਪਰ ਇਮਰਾਨ ਖਾਨ ਨੇ ਲਾਂਘੇ ਨੂੰ ਮੁੜ ਸ਼ੁਰੂ ਕਰਨ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸਾਹ ਸਮੇਤ ਕਿਸੇ ਵੀ ਭਾਜਪਾ ਨੇਤਾ ਦਾ ਨਾਂ ਨਹੀਂ ਲਿਆ।

Exit mobile version