ਪੀਆਰਟੀਸੀ ਬੱਸ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੇ ਯਾਤਰੀ

6 ਫਰਵਰੀ 2026: ਪਟਿਆਲਾ (patiala) ਦੇ ਨਾਭਾ ਵਿੱਚ ਛਿੰਟਾਵਾਲਾ ਰੋਡ ‘ਤੇ ਯਾਤਰੀਆਂ ਨਾਲ ਭਰੀ ਪੀਆਰਟੀਸੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਖੁਸ਼ਕਿਸਮਤੀ ਨਾਲ, ਬੱਸ ਵਿੱਚ ਸਵਾਰ ਯਾਤਰੀ ਵਾਲ-ਵਾਲ ਬਚ ਗਏ। ਸਾਹਮਣੇ ਤੋਂ ਆ ਰਹੇ ਤੇਜ਼ ਰਫ਼ਤਾਰ ਵਾਹਨ ਤੋਂ ਬਚਣ ਦੀ ਕੋਸ਼ਿਸ਼ ਕਰਦੇ ਹੋਏ ਬੱਸ ਸੜਕ ਤੋਂ ਉਤਰ ਗਈ। ਜੇਕਰ ਬੱਸ ਪਲਟ ਜਾਂਦੀ ਤਾਂ ਵੱਡਾ ਨੁਕਸਾਨ ਹੋ ਸਕਦਾ ਸੀ।

ਬੱਸ ਡਰਾਈਵਰ (bus driver) ਨੇ ਦੱਸਿਆ ਕਿ ਇੱਕ ਵੱਡਾ ਹਾਦਸਾ ਟਲ ਗਿਆ। ਬੱਸ ਬਰਨਾਲਾ ਤੋਂ ਅੰਬਾਲਾ ਜਾ ਰਹੀ ਸੀ, ਜਦੋਂ ਨਾਭਾ ਛਿੰਟਾਵਾਲਾ ਰੋਡ ‘ਤੇ ਅਚਾਨਕ ਇੱਕ ਤੇਜ਼ ਰਫ਼ਤਾਰ ਵਾਹਨ ਬੱਸ ਦੇ ਸਾਹਮਣੇ ਆ ਗਿਆ ਅਤੇ ਤੇਜ਼ ਰਫ਼ਤਾਰ ਵਾਹਨ ਤੋਂ ਬਚਣ ਦੀ ਕੋਸ਼ਿਸ਼ ਕਰਦੇ ਹੋਏ ਬੱਸ ਸੜਕ ਤੋਂ ਉਤਰ ਗਈ। ਇਸ ਘਟਨਾ ਵਿੱਚ ਕੋਈ ਜ਼ਖਮੀ ਨਹੀਂ ਹੋਇਆ, ਸਾਰੇ ਯਾਤਰੀ ਸੁਰੱਖਿਅਤ ਹਨ।

Read More: ਸੰਘਣੀ ਧੁੰਦ ਕਾਰਨ PRTC ਬੱਸਾਂ ਹਾਦਸਾਗ੍ਰਸਤ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਵਿਦੇਸ਼

Scroll to Top