TheUnmute.com

Pathankot News: ਪੰਜਾਬ ਪੁਲਿਸ ਵੱਲੋਂ ਪਠਾਨਕੋਟ ‘ਚ ਦੋ ਵਿਅਕਤੀ ਗ੍ਰਿਫ਼ਤਾਰ, ਹਥਿਆਰ ਬਰਾਮਦ

ਚੰਡੀਗੜ੍ਹ, 21 ਦਸੰਬਰ 2024: ਪੰਜਾਬ ਪੁਲਿਸ (Punjab Police) ਨੇ ਪਠਾਨਕੋਟ (Pathankot) ‘ਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਤੋਂ 9 ਐਮਐਮ ਕੈਲੀਬਰ ਦੇ ਦੋ ਪਿਸਤੌਲ, ਚਾਰ ਮੈਗਜ਼ੀਨ ਅਤੇ 14 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਪੁਲਿਸ ਮੁਤਾਬਕ ਇਹ ਕਾਰਵਾਈ ਪੁਲਿਸ ਨੇ ਭਰੋਸੇਯੋਗ ਸੂਚਨਾ ਦੇ ਆਧਾਰ ‘ਤੇ ਕੀਤੀ ਹੈ |

ਇਸ ਬਾਰੇ ਪੰਜਾਬ ਪੁਲਿਸ (Punjab Police) ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਕਿਹਾ ਕਿ ਇਸ ਸਬੰਧ ‘ਚ ਐਫ.ਆਈ.ਆਰ ਦਰਜ ਕਰ ਲਈ ਗਈ ਹੈ ਅਤੇ ਹਥਿਆਰਾਂ ਦੇ ਮੂਲ ਦਾ ਪਤਾ ਲਗਾਉਣ ਅਤੇ ਨੈਟਵਰਕ ‘ਚ ਸ਼ਾਮਲ ਹੋਰ ਸ਼ੱਕੀਆਂ ਦੀ ਪਛਾਣ ਕਰਨ ਲਈ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ। ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਨੱਥ ਪਾਉਣ ਅਤੇ ਸੁਰੱਖਿਅਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਆਪਣੇ ਮਿਸ਼ਨ ‘ਚ ਦ੍ਰਿੜ ਹੈ।

Pathankot

Read More: Amritsar News: ਚੋਣਾਂ ਤੋਂ ਕੁਝ ਘੰਟੇ ਪਹਿਲਾਂ ਅਜਨਾਲਾ ਸ਼ਹਿਰ ਅੰਦਰ ਚੱਲੀਆਂ ਗੋ.ਲੀ.ਆਂ, ਥਾਰ ਗੱਡੀ ਨੂੰ ਬਣਾਇਆ ਨਿਸ਼ਾਨਾ

Exit mobile version