July 7, 2024 10:38 am
ARREST

ਪਠਾਨਕੋਟ ਪੁਲਿਸ ਵਲੋਂ 3 ਕਿੱਲੋ 20 ਗ੍ਰਾਮ ਅਫੀਮ ਸਮੇਤ ਦੋ ਨਸ਼ਾ ਤਸਕਰ ਗ੍ਰਿਫਤਾਰ

ਚੰਡੀਗੜ੍ਹ 28 ਦਸੰਬਰ 2022: ਪੰਜਾਬ ਵਿੱਚ ਨਸ਼ਿਆਂ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਪੁਲਿਸ ਵਲੋਂ ਕਈ ਥਾਵਾਂ ‘ਤੇ ਨਾਕੇਬੰਦੀ ਕਰਕੇ ਗ੍ਰਿਫਤਾਰੀਆਂ ਕੀਤੀਆਂ ਜਾ ਰਹੀ ਹਨ | ਇਸ ਦੌਰਾਨ ਪਠਾਨਕੋਟ ਪੁਲਿਸ (Pathankot police) ਨੂੰ ਇਕ ਹੋਰ ਕਾਮਯਾਬੀ ਹਾਸਲ ਹੋਈ ਹੈ, ਪੁਲਿਸ ਨੇ 3 ਕਿੱਲੋ 20 ਗ੍ਰਾਮ ਅਫੀਮ ਅਤੇ ਦੋ ਮੋਬਾਈਲ ਫੋਨ ਸਮੇਤ 2 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ | ਪੁਲਿਸ ਮੁਤਾਬਕ ਦੋਵੇਂ ਨਸ਼ਾ ਤਸਕਰ ਰਾਜਸਥਾਨ ਦੇ ਰਹਿਣ ਵਾਲੇ ਹਨ | ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ‘ਤੇ ਮਲਿਕਪੁਰ ਚੌਂਕ ਤੋਂ ਇਨ੍ਹਾਂ ਨਸ਼ਾ ਤਸਕਰ ਕਾਬੂ ਕੀਤਾ ਹੈ, ਪੁਲਿਸ ਵਲੋਂ ਮਾਮਲੇ ਦੀ ਤਫਤੀਸ਼ ਜਾਰੀ ਹੈ |