ਪਟਿਆਲਾ: ਏ.ਡੀ.ਜੀ.ਪੀ. ਸ਼ਸ਼ੀ ਪ੍ਰਭਾ ਦੀ ਅਗਵਾਈ ’ਚ ਚਲਾਈ ਤਲਾਸ਼ੀ ਮੁਹਿੰਮ

Patiala

ਪਟਿਆਲਾ, 09 ਮਈ 2023: ਐਸ.ਐਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਡੀ.ਜੀ.ਪੀ ਪੰਜਾਬ ਵੱਲੋਂ ਆਮ ਲੋਕਾਂ ਦੀ ਸੁਰੱਖਿਆ ਲਈ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਚਲਾਏ ਗਏ ‘ਆਪ੍ਰੇਸ਼ਨ ਵਿਜ਼ਿਲ’ ਤਹਿਤ, ਏ.ਡੀ.ਜੀ.ਪੀ. ਰੇਲਵੇ ਸ਼ਸ਼ੀ ਪ੍ਰਭਾ ਆਈ.ਪੀ.ਐਸ ਦੀ ਅਗਵਾਈ ਹੇਠ ਪਟਿਆਲਾ ਪੁਲਿਸ ਵੱਲੋਂ ਅੱਜ ਮਿਤੀ 09.05.2023 ਨੂੰ ਜ਼ਿਲ੍ਹਾ ਪਟਿਆਲਾ ਵਿਚ ਤਲਾਸ਼ੀ ਅਤੇ ਘੇਰਾਬੰਦੀ ਆਪ੍ਰੇਸ਼ਨ ਚਲਾਇਆ ਗਿਆ, ਜਿਸ ਦੌਰਾਨ ਪਟਿਆਲਾ ਦੇ ਵੱਖ-ਵੱਖ ਇਲਾਕਿਆਂ ਵਿਚ ਸਰਚ ਕੀਤੀ ਗਈ।

ਐਸ.ਐਸ.ਪੀ ਪਟਿਆਲਾ ਨੇ ਅੱਗੇ ਜਾਣਕਾਰੀ ਦਿੰਦੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਪਟਿਆਲਾ ਵੱਲੋਂ ਸਮੂਹ ਅਫ਼ਸਰਾਂ, ਐਸ.ਐਚ.ਓ. ਅਤੇ ਅਧਿਕਾਰੀਆਂ/ਕਰਮਚਾਰੀਆਂ ਸਮੇਤ ਅੱਜ ਵੱਖ-ਵੱਖ ਇਲਾਕਿਆਂ ਵਿਚ ‘ਆਪ੍ਰੇਸ਼ਨ ਵਿਜ਼ਿਲ’ ਤਹਿਤ ਸ਼ੱਕੀ ਵਿਅਕਤੀਆਂ ਅਤੇ ਸ਼ੱਕੀ ਵਹੀਕਲਾਂ ਦੀ ਤਲਾਸ਼ੀ ਕੀਤੀ ਗਈ, ਜਿਨ੍ਹਾਂ ਵਿਚੋਂ ਰੇਲਵੇ ਸਟੇਸ਼ਨ ਪਟਿਆਲਾ ਵਿਖੇ ਤਕਰੀਬਨ 16 ਵਿਅਕਤੀਆਂ ਪਾਸੋਂ ਸ਼ੱਕ ਦੇ ਅਧਾਰ ਤੇ ਪੁੱਛਗਿੱਛ ਕੀਤੀ ਗਈ ਅਤੇ 11 ਸ਼ੱਕੀ ਵਹੀਕਲਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਥਾਣਾ ਅਨਾਜ ਮੰਡੀ ਵੱਲੋਂ ਐਨ.ਡੀ.ਪੀ.ਐਸ ਦਾ 01 ਮੁਕੱਦਮਾ ਦਰਜ ਕਰਕੇ ਪਾਬੰਦੀ ਸ਼ੁਦਾ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ।

ਇਸ ਤੋਂ ਇਲਾਵਾ ਪਟਿਆਲਾ ਪੁਲਿਸ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਦੇ ਹੋਟਲਾਂ ਦੀ ਵੀ ਚੈਕਿੰਗ ਕੀਤੀ ਗਈ। ਇਸ ਤਲਾਸ਼ੀ ਮੁਹਿੰਮ ਦੌਰਾਨ ਪਟਿਆਲਾ ਵਿਚ ਸ਼ਾਂਤ ਮਾਹੌਲ ਪਾਇਆ ਗਿਆ ਅਤੇ ਪਟਿਆਲਾ ਪੁਲਿਸ ਵੱਲੋਂ ਅਮਨ ਕਾਨੂੰਨ ਕਾਇਮ ਰੱਖਣ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ। ਸੀਨੀਅਰ ਕਪਤਾਨ ਪੁਲਿਸ, ਪਟਿਆਲਾ ਨੇ ਦੱਸਿਆ ਕਿ ਡੀ.ਜੀ.ਪੀ ਪੰਜਾਬ ਦੇ ਹੁਕਮਾਂ ਅਨੁਸਾਰ ਇਸੇ ਤਰ੍ਹਾਂ ਸਰਚ ਅਪਰੇਸ਼ਨ ਜਾਰੀ ਰਹਿਣਗੇ ਅਤੇ ਇਸੇ ਤਰ੍ਹਾਂ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਵੇਚਣ ਵਾਲੇ ਵਿਅਕਤੀਆਂ ਦਾ ਖ਼ਾਤਮਾ ਕੀਤਾ ਜਾਵੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।