Patiala

ਪਟਿਆਲਾ: ਖੇਤਾਂ ‘ਚ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਵਾਲੇ ਦਾ ਅਸਲਾ ਲਾਇਸੈਂਸ ਮੁਅੱਤਲ

ਚੰਡੀਗੜ੍ਹ, 27 ਅਕਤੂਬਰ 2023: ਪੰਜਾਬ ਵਿੱਚ ਜਿੱਥੇ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ | ਇਸਦੇ ਨਾਲ ਹੀ ਪ੍ਰਸ਼ਾਸਨ ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਬਣਦੀ ਕਾਰਵਾਈ ਵੀ ਕਰ ਰਿਹਾ ਹੈ | ਤਾਜ਼ਾ ਮਾਮਲਾ ਪਟਿਆਲੇ (Patiala) ਜ਼ਿਲ੍ਹੇ ਤੋਂ ਸਾਹਮਣੇ ਆਇਆ ਹੈ, ਜਿੱਥੇ ਖੇਤਾਂ ਵਿੱਚ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਕਾਰਨ ਹਰਵਿੰਦਰ ਸਿੰਘ ਪੁੱਤਰ, ਮਹਿਲ ਸਿੰਘ ਵਾਸੀ ਪਿੰਡ ਤਲਵੰਡੀ ਮਲਿਕ ਤਹਿਸੀਲ ਸਮਾਣਾ, ਜ਼ਿਲ੍ਹਾ ਪਟਿਆਲਾ ਦਾ ਜਾਰੀ ਹੁਕਮਾਂ ਦੀ ਉਲੰਘਣਾ ਕਾਰਨ ਜ਼ਿਲ੍ਹਾ ਮੈਜਿਸਟ੍ਰੇਟ ਪਟਿਆਲਾ ਨੇ ਅਸਲਾ ਲਾਇਸੈਂਸ ਮੁਅੱਤਲ ਕੀਤਾ ਗਿਆ ਹੈ ।

ਅਨੁਪ੍ਰੀਤਾ ਜੌਹਲ, ਪੀ.ਸੀ.ਐਸ., ਵਧੀਕ ਜਿਲ੍ਹਾ ਮੈਜਿਸਟ੍ਰੇਟ ਪਟਿਆਲਾ (Patiala) ਨੇ ਆਰਮਜ਼ ਐਕਟ 1959 ਦੀ ਧਾਰਾ 17(4) ਦੇ ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਉਕਤ ਅਸਲਾ ਲਾਇਸੈਂਸ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਦਫਤਰ ਵਲੋਂ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਪਹਿਲਾਂ ਹੀ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ। ਪ੍ਰੰਤੂ ਉਕਤ ਵਿਅਕਤੀ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਦੀ ਉਲੰਘਣਾ ਕੀਤੀ ਗਈ ਹੈ। ਦਫਤਰ ਦੇ ਰਿਕਾਰਡ ਅਨੁਸਾਰ ਉਨ੍ਹਾਂ ਦਾ ਪਾਸ ਅਸਲਾ ਲਾਇਸੈਂਸ ਨੰ:2241/DM/P/PS Sama/Jun-2010 ਬਣਿਆ ਹੋਇਆ ਹੈ।

 

Scroll to Top