Site icon TheUnmute.com

ਪਟਿਆਲਾ: ਇਤਿਹਾਸਿਕ ਸ੍ਰੀ ਕਾਲੀ ਮਾਤਾ ਮੰਦਰ ਵਿਖੇ ਬੇਅਦਬੀ ਦੀ ਕੋਸ਼ਿਸ਼, ਵਿਅਕਤੀ ਨੂੰ ਮੌਕੇ ‘ਤੇ ਕੀਤਾ ਕਾਬੂ

Kali Mata temple

ਪਟਿਆਲਾ, 12 ਦਸੰਬਰ 2023: ਪੰਜਾਬ ਦੇ ਵਿੱਚ ਮੁੜ ਬੇਅਦਬੀ ਦੀ ਕੋਸ਼ਿਸ਼ ਦੀ ਘਟਨਾਵਾਂ ਸਾਹਮਣੇ ਆਈ ਹੈ, ਇਹ ਮੰਦਭਾਗੀ ਘਟਨਾ ਪਟਿਆਲਾ ਦੇ ਇਤਿਹਾਸਿਕ ਸ੍ਰੀ ਕਾਲੀ ਮਾਤਾ ਮੰਦਰ (Shri Kali Mata temple) ਤੋਂ ਸਾਹਮਣੇ ਆਇਆ ਜਿੱਥੇ ਸ਼ਹਿਰ ਦੇ ਰਹਿਣ ਵਾਲੇ ਮਨਜੀਤ ਸਿੰਘ ਨਾਮੀ ਵਿਅਕਤੀ ਨੇ ਮਾਤਾ ਦੀ ਪਵਿੱਤਰ ਮੂਰਤੀ ਦੇ ਸਿੰਘਾਂਸਨ ਦੇ ਨਜਦੀਕ ਜਾਣ ਦੀ ਕੋਸ਼ਿਸ਼ ਕੀਤੀ |

ਇਸ ਦੌਰਾਨ ਉਕਤ ਵਿਅਕਤੀ ਨੂੰ (Shri Kali Mata temple)  ਸੇਵਾਦਾਰਾਂ ਨੇ ਕਾਬੂ ਕਰ ਲਿਆ ਅਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ | ਜਿੱਥੇ ਪੁਲਿਸ ਨੇ ਇਸ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ | ਉੱਥੇ ਹੀ ਇਸ ਘਟਨਾ ਦੀ ਸੂਚਨਾ ਮਿਲਦਿਆਂ ਐੱਸ.ਐੱਸ.ਪੀ ਵਰੁਣ ਸ਼ਰਮਾ ਤੇ ਐਸਡੀਐਮ ਇਸਮਿੱਤ ਵਿਜੇ ਸਿੰਘ ਵੀ ਮੌਕੇ ‘ਤੇ ਪਹੁੰਚੇ |

ਇਸ ਮੌਕੇ ਪਟਿਆਲਾ ਦੇ ਐੱਸ.ਐੱਸ.ਪੀ ਵਰੁਣ ਸ਼ਰਮਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਹ ਮੌਕੇ ‘ਤੇ ਪਹੁੰਚ ਚੁੱਕੇ ਹਨ ਅਤੇ ਇਸ ਮਾਮਲੇ ਦੀ ਬਹੁਤ ਹੀ ਬਾਰੀਕੀ ਦੇ ਨਾਲ ਜਾਂਚ ਪੜਤਾਲ ਕੀਤੀ ਜਾਵੇਗੀ ਕਿ ਇਸ ਬੇਅਦਬੀ ਦੀ ਕੋਸ਼ਿਸ਼ ਪਿੱਛੇ ਕਿਸ ਦੀ ਸਾਜ਼ਿਸ਼ ਹੈ, ਇਹ ਜਾਂਚ ਪੜਤਾਲ ਤੋਂ ਬਾਅਦ ਹੀ ਸਾਹਮਣੇ ਆਵੇਗਾ | ਦੋਸ਼ੀ ਪਾਏ ਜਾਣ ਵਾਲੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ |

Exit mobile version