July 7, 2024 2:25 am
ਭਾਨੇ ਸਿੱਧੂ

ਪਟਿਆਲਾ ਦੀ ਅਦਾਲਤ ਨੇ ਭਾਨਾ ਸਿੱਧੂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ‘ਚ ਭੇਜਿਆ

ਚੰਡੀਗੜ੍ਹ, 29 ਜਨਵਰੀ 2024: ਪੁਲਿਸ ਨੇ ਸੰਗਰੂਰ ਦੇ ਰਹਿਣ ਵਾਲੇ ਭਾਨਾ ਸਿੱਧੂ (Bhana Sidhu) ਖ਼ਿਲਾਫ਼ ਸੋਨੇ ਦੀ ਚੇਨ ਖੋਹਣ ਦੇ ਦੋਸ਼ ‘ਚ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕੀਤਾ ਸੀ। ਹੁਣ ਖ਼ਬਰਾਂ ਆ ਰਹੀਆਂ ਹਨ ਕਿ ਪਟਿਆਲਾ ਪੁਲਿਸ ਨੇ ਭਾਨਾ ਸਿੱਧੂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਭਾਨੇ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਯੂਟਿਊਬਰ ਭਾਨਾ ਸਿੱਧੂ (Bhana Sidhu) ਨੂੰ ਸੋਨੇ ਦੀ ਚੇਨ ਚੋਰੀ ਕਰਨ ਦੇ ਮਾਮਲੇ ਵਿੱਚ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਜਿਸ ਕਾਰਨ ਉਸ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਦੂਜੇ ਪਾਸੇ ਕਈ ਸਿਆਸੀ ਆਗੂ ਭਾਨੇ ਸਿੱਧੂ ਦੇ ਹੱਕ ‘ਚ ਨਜ਼ਰ ਆਏ |

ਇਸ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਭਾਨਾ ਸਿੱਧੂ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਦੇ ਹੱਕ ਵਿੱਚ ਡਟ ਗਏ ਹਨ। ਚੰਨੀ ਨੇ ਇਕ ਨਿੱਜੀ ਸਮਾਗਮ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਦਾ ਵਿਰੋਧ ਕਰਨ ਵਾਲਿਆਂ ਖ਼ਿਲਾਫ਼ ਸਰਕਾਰ ਕਾਰਵਾਈ ਕਰ ਰਹੀ ਹੈ।