TheUnmute.com

Patiala: DC ਸਾਕਸ਼ੀ ਸਾਹਨੀ ਵਲੋਂ ਦੋਵੇਂ ਧਿਰਾਂ ਨੂੰ ਸ਼ਾਂਤੀ ਬਣਾਈ ਰੱਖਣ ਤੇ ਅਫਵਾਹਾਂ ਨਾ ਫੈਲਾਉਣ ਦੀ ਅਪੀਲ

ਪਟਿਆਲਾ 29 ਅਪ੍ਰੈਲ 2022: ਪਟਿਆਲਾ (Patiala) ‘ਚ ਸਿੱਖ ਜੱਥੇਬੰਦੀਆਂ ਅਤੇ ਸ਼ਿਵ ਸੈਨਾ ਵਿਚਕਾਰ ਮਾਰਚ ਕੱਢਣ ਨੂੰ ਲੈ ਕੇ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ | ਇਸ ਦੌਰਾਨ ਤਾਜ਼ਾ ਜਾਣਕਾਰੀ ਮੁਤਾਬਕ ਸਿੱਖ ਜਥੇਬੰਦੀਆਂ (Sikh organizations) ਦੇ ਕਾਰਕੁਨਾਂ ਅਤੇ ਸ਼ਿਵ ਸੈਨਾ (Shiv Sena) ਦਰਮਿਆਨ ਪਥਰਾਅ ਵੀ ਹੋਇਆ ਹੈ |

DC Patiala Sakshi Sahni

ਇਸਦੇ ਚੱਲਦੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਹੈ ਕਿ ਸ਼ਾਂਤੀ ਅਤੇ ਸਦਭਾਵਨਾ ਸਾਡੇ ਸਾਰੇ ਧਰਮਾਂ ਦਾ ਧੁਰਾ ਹੋਣ ਦੇ ਨਾਲ ਨਾਲ ਸਾਡੇ ਧਰਮਾਂ ਦੇ ਮੂਲ ਸਿਧਾਂਤਾਂ ਦਾ ਕੇਂਦਰ ਵੀ ਹੈ। ਉਹਨਾਂ ਸਾਰੀਆਂ ਧਿਰਾਂ ਨੂੰ ਆਪਸੀ ਭਾਈਚਾਰਾ ਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਝਗੜਾ ਜਾਂ ਗਲਤਫਹਿਮੀ ਹੈ ਤਾਂ ਵੀ ਗੱਲਬਾਤ ਰਾਹੀਂ ਹੱਲ ਕਰਨਾ ਜ਼ਰੂਰੀ ਹੈ।

ਉਹਨਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵਲੋਂ ਪੰਜਾਬ ਦੇ ਸਮੂਹ ਵੀਰਾਂ-ਭੈਣਾਂ ਨੂੰ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਅਪੀਲ ਕਰਦਿਆਂ ਦੱਸਿਆ ਕਿ ਮੌਜੂਦਾ ਸਥਿਤੀ ਕਾਬੂ ਹੇਠ ਹੈ ਅਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ। ਡੀ ਸੀ ਨੇ ਕਿਹਾ ਕਿ ਜ਼ਿਲਾ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਵਲੋਂ ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਸਾਰੇ ਉਪਾਅ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਮੁੜ ਅਪੀਲ ਕੀਤੀ ਕਿ ਲੋਕ ਬੇਬੁਨਿਆਦ ਖ਼ਬਰਾਂ ਜਾ ਗ਼ਲਤ ਜਾਣਕਾਰੀ ਸੋਸ਼ਲ ਮੀਡੀਆ ‘ਤੇ ਅੱਗੇ ਨਾ ਫੈਲਾਉਣ।

Exit mobile version