22 ਅਕਤੂਬਰ 2024: ਪੰਜਾਬ ਸਰਕਾਰ ਵੱਲੋਂ ਅੱਜ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਤੀਸਰੀ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ.) ਕਰਵਾਈ ਗਈ। ਇਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ-ਨਾਲ ਸਾਰੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੇ ਵੀ ਆਪੋ-ਆਪਣੇ ਵਿਧਾਨ ਸਭਾ ਹਲਕਿਆਂ ਦੇ ਸਕੂਲਾਂ ਵਿੱਚ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਸੂਬੇ ਦੀਆਂ ਨਵੀਆਂ ਚੁਣੀਆਂ ਪੰਚਾਇਤਾਂ ਨੂੰ ਵੀ ਪੀ.ਟੀ.ਐਮ. ਵਿੱਚ ਬੁਲਾਇਆ ਗਿਆ ਹੈ| ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨ ਪਟਿਆਲਾ ਵਿਖੇ ਮੈਗਾ ਪੀਟੀਐਮ ਵਿ ਪਹੁੰਚੇ, ਜਿਥੇ ਉਹਨਾਂ ਨੇ ਵਿਦਿਆਰਥੀਆਂ ਤੇ ਮਾਪਿਆਂ ਨਾਲ ਗੱਲਬਾਤ ਕੀਤੀ।