Site icon TheUnmute.com

Patiala: ਡਾ: ਗਿਰੀਸ਼ ਸਾਹਨੀ ਨੇ ਰਾਜਿੰਦਰਾ ਹਸਪਤਾਲ ਦੇ ਨਵੇਂ ਮੈਡੀਕਲ ਸੁਪਰਡੈਂਟ ਵਜੋਂ ਅਹੁਦਾ ਸਾਂਭਿਆ

Dr. Girish Sahni

ਚੰਡੀਗੜ੍ਹ, 05 ਜੁਲਾਈ 2024: ਡਾ: ਗਿਰੀਸ਼ ਸਾਹਨੀ (Dr. Girish Sahni) ਨੇ ਸਰਕਾਰੀ ਰਾਜਿੰਦਰਾ ਹਸਪਤਾਲ, ਪਟਿਆਲਾ ਦੇ ਨਵੇਂ ਮੈਡੀਕਲ ਸੁਪਰਡੈਂਟ ਵਜੋਂ ਅਹੁਦਾ ਸਾਂਭ ਲਿਆ ਹੈ। ਪੰਜਾਬ ਸਰਕਾਰ ਨੇ ਆਰਥੋਪੀਡਿਕਸ ਵਿਭਾਗ ਦੇ ਮੁਖੀ ਪ੍ਰੋਫੈਸਰ ਡਾ: ਗਿਰੀਸ਼ ਸਾਹਨੀ ਨੂੰ ਇਹ ਜ਼ਿੰਮੇਵਾਰੀ ਦਿੱਤੀ ਹੈ |

ਡਾ: ਗਿਰੀਸ਼ ਸਾਹਨੀ (Dr. Girish Sahni) ਨੇ ਰਾਜਿੰਦਰਾ ਹਸਪਤਾਲ ‘ਚ ਆਉਣ ਵਾਲੇ ਗਰੀਬ ਅਤੇ ਲੋੜਵੰਦ ਮਰੀਜ਼ਾਂ ਲਈ ਸਿਹਤ ਸਹੂਲਤਾਂ ‘ਚ ਹੋਰ ਸੁਧਾਰ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਵਧੀਆ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ।

ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ ਸਿਹਤ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦੀ ਮੁਹਿੰਮ ਨੂੰ ਅੱਗੇ ਵਧਾਉਣ ਲਈ ਵਚਨਬੱਧ ਹਨ।

Exit mobile version