Site icon TheUnmute.com

ਪਟਿਆਲਾ ਨੂੰ ਡਾਕਟਰ ਆਪਕੇ ਦੁਆਰ” ਸਕੀਮ ਤਹਿਤ ਪਾਇਲਟ ਪ੍ਰਾਜੈਕਟ ਵਜੋਂ ਮਿਲੀ ਮੋਬਾਈਲ ਮੈਡੀਕਲ ਯੂਨਿਟ ਵੈਨ

Mobile Medical Unit Van

ਪਟਿਆਲਾ, 30 ਜਨਵਰੀ 2025:Mobile Medical Unit Van: ਪੰਜਾਬ ਰੈੱਡ ਕਰਾਸ ਸੋਸਾਇਟੀ ਵੱਲੋਂ ਸ਼ੁਰੂ ਕੀਤੀ ਵਿਲੱਖਣ ਪਹਿਲਕਦਮੀ “ਡਾਕਟਰ ਆਪਕੇ ਦੁਆਰ” ਤਹਿਤ ਪਟਿਆਲਾ ਜ਼ਿਲ੍ਹੇ ਨੂੰ ਪਾਇਲਟ ਪ੍ਰਾਜੈਕਟ ਵਜੋਂ ਪੂਰੀ ਤਰ੍ਹਾਂ ਲੈਸ ਮੋਬਾਈਲ ਮੈਡੀਕਲ ਯੂਨਿਟ (ਐਮ.ਐਮ.ਯੂ) ਵੈਨ ਪ੍ਰਾਪਤ ਹੋਈ ਹੈ। ਇਸਤੋਂ ਬਾਅਦ ਪਟਿਆਲਾ ਦੀ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਇਸ ਵੈਨ ਦੀਆਂ ਚਾਬੀਆਂ ਅੱਜ ਜ਼ਿਲ੍ਹਾ ਰੈਡ ਕਰਾਸ ਦੇ ਸਕੱਤਰ ਡਾ. ਪ੍ਰਿਤਪਾਲ ਸਿੰਘ ਨੂੰ ਸੌਂਪੀ ਦਿੱਤੀਆਂ ਹਨ।

ਇਸ ਸੰਬੰਧੀ ਡੀਸੀ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਨ੍ਹਾਂ ਮੋਬਾਇਲ ਵੈਨਾਂ ਨੂੰ ਸਰਕਾਰੀ ਸਕੂਲਾਂ ਨਾਲ ਜੋੜ ਦਿੱਤਾ ਜਾਵੇਗਾ ਤਾਂ ਜੋ ਅਨੀਮੀਆ ਮੁਕਤ ਮੁਹਿੰਮ ਤਹਿਤ ਵਿਦਿਆਰਥਣਾਂ ‘ਚ ਖੂਨ ਦੀ ਕਮੀ ਦੀ ਜਾਂਚ ਵੀ ਕੀਤੀ ਜਾ ਸਕੇ।

ਡੀਸੀ ਨੇ ਦੱਸਿਆ ਕਿ ਇਹ ਸੇਵਾ ਸਮਾਜ ਦੇ ਪੱਛੜੇ ਵਰਗਾਂ, ਖਾਸ ਕਰਕੇ ਗਰਭਵਤੀ ਮਹਿਲਾਵਾਂ ਲਈ ਬਹੁਤ ਲਾਹੇਵੰਦ ਸਿੱਧ ਹੋਵੇਗੀ, ਜੋ ਗਰਭ ਅਵਸਥਾ ਦੌਰਾਨ ਕਈ ਤਰ੍ਹਾਂ ਦੀਆਂ ਕਮੀਆਂ ਤੋਂ ਪੀੜਤ ਹਨ ਅਤੇ ਉਹ ਸਿਹਤ ਕੇਂਦਰਾਂ ‘ਚ ਜਾਣ ਤੋਂ ਅਸਮਰੱਥ ਹਨ। ਉਨ੍ਹਾਂ ਕਿਹਾ ਕਿ ਇਹ ਪਿੰਡਾਂ ‘ਚ ਜਾ ਕੇ ਵੈਨ ਮੈਡੀਕਲ ਸਕਰੀਨਿੰਗ ਕਰੇਗੀ | ਜੋ ਡਾਟਾ ਪ੍ਰਾਪਤ ਹੋਵੇਗਾ ਉਸ ਰਾਹੀਂ ਸਾਡੀ ਟਰਸ਼ਰੀ ਕੇਅਰ, ਪ੍ਰਾਇਮਰੀ ਕੇਅਰ ਅਤੇ ਸੈਕੰਡਰੀ ਕੇਅਰ ਰਾਹੀਂ ਮੈਡੀਕਲ ਸਹਾਇਤਾ ਲੋਕਾਂ ਦੇ ਘਰਾਂ ਨੇੜੇ ਹੀ ਪ੍ਰਦਾਨ ਕਰਵਾਈ ਜਾਵੇਗੀ ਤਾਂ ਕਿ ਲੋੜਵੰਦਾਂ ਨੂੰ ਮੁਫ਼ਤ ਡਾਕਟਰੀ ਸੇਵਾਵਾਂ ਮਿਲ ਸਕਣ |

ਬੀਤੇ ਦਿਨ ਪੰਜਾਬ ਦੇ ਰਾਜਪਾਲ ਅਤੇ ਪੰਜਾਬ ਰੈਡ ਕਰਾਸ ਸੋਸਾਇਟੀ ਦੇ ਪ੍ਰਧਾਨ ਗੁਲਾਬ ਚੰਦ ਕਟਾਰੀਆ ਨੇ ਸਾਰੇ ਲੋੜੀਂਦੇ ਉਪਕਰਨਾਂ ਨਾਲ ਪੂਰੀ ਤਰ੍ਹਾਂ ਲੈਸ ਐਮ.ਐਮ.ਯੂਜ਼, ਜਿਨ੍ਹਾਂ ‘ਚ ਡਾਕਟਰ, ਫਾਰਮਾਸਿਸਟ, ਨਰਸ ਅਤੇ ਡਰਾਈਵਰ ਵਰਗਾ ਲੋੜੀਂਦਾ ਸਟਾਫ ਉਪਲਬੱਧ ਹੈ, ਉਸ ਨੂੰ ਪੰਜਾਬ ਰਾਜ ਭਵਨ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾਗਿਆ ਸੀ। ਇਸਦੇ ਪਹਿਲੇ ਪੜਾਅ ‘ਚ ਤਿੰਨ ਹੋਰ ਜ਼ਿਲ੍ਹਿਆਂ ਦੇ ਨਾਲ ਪਟਿਆਲਾ ਨੂੰ ਵੀ ਇਹ ਐਮ.ਐਮ.ਯੂ ਅਲਾਟ ਕੀਤੀ ਗਈ ਹੈ ਤਾਂ ਜੋ ਲੋੜਵੰਦਾਂ ਨੂੰ ਉਨ੍ਹਾਂ ਦੀਆਂ ਬਰੂਹਾਂ ‘ਤੇ ਮੁਫ਼ਤ ਡਾਕਟਰੀ ਸੇਵਾਵਾਂ ਦਿੱਤੀਆਂ ਜਾ ਸਕਣ।

Read More: ਕੈਬਿਨਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਈ-ਸ਼੍ਰਮ ਅਧੀਨ ਕਾਮਿਆਂ ਨੂੰ ਸਿਹਤ ਬੀਮਾ ਤੇ ਪੈਨਸ਼ਨਾਂ ਦੇਣ ਦੀ ਤਜਵੀਜ਼

Exit mobile version