ਚੰਡੀਗੜ੍ਹ 10 ਜੂਨ 2022: ਦਿੱਲੀ ਦੀ ਸਪੈਸ਼ਲ ਸੈੱਲ ਦੀ ਟੀਮ ਨੇ ਲਾਰੈਂਸ ਬਿਸ਼ਨੋਈ (Lawrence Bishnoi) ਨੂੰ ਪਟਿਆਲਾ ਹਾਊਸ ਕੋਰਟ (Patiala House Court) ਵਿੱਚ ਪੇਸ਼ ਕੀਤਾ। ਗੈਂਗਸਟਰ ਬਿਸ਼ਨੋਈ ਦਾ ਰਿਮਾਂਡ ਅੱਜ ਖਤਮ ਹੋ ਗਿਆ ਸੀ ਜਿਸਦੇ ਚੱਲਦੇ ਬਿਸ਼ਨੋਈ ਨੂੰ ਪੇਸ਼ ਕੀਤਾ ਗਿਆ ਹੈ | ਇਸ ਦੌਰਾਨ ਪੰਜਾਬ ਆਰਮਜ਼ ਐਕਟ ਦੇ ਇਕ ਪੁਰਾਣੇ ਮਾਮਲੇ ‘ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਲਾਰੈਂਸ ਬਿਸ਼ਨੋਈ ਨੂੰ 4 ਦਿਨਾਂ ਲਈ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਅਦਾਲਤ ‘ਚ ਦਿੱਲੀ ਪੁਲਿਸ ਦੱਖਣੀ ਰੇਂਜ ਦੇ ਵਿਸ਼ੇਸ਼ ਸੈੱਲ ਨੇ ਬਿਸ਼ਨੋਈ ਦੀ ਚਾਰ ਦਿਨਾਂ ਦੀ ਹਿਰਾਸਤ ਦੀ ਮੰਗ ਕੀਤੀ।