Lawrence Bishnoi

ਪਟਿਆਲਾ ਹਾਊਸ ਕੋਰਟ ਨੇ ਲਾਰੈਂਸ ਬਿਸ਼ਨੋਈ ਨੂੰ ਚਾਰ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

ਨਵੀਂ ਦਿੱਲੀ, 27 ਮਈ 2023 (ਦਵਿੰਦਰ ਸਿੰਘ): ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਨੂੰ ਚਾਰ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਪੁਲਿਸ ਨੇ ਲਾਰੈਂਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਚਾਰ ਦਿਨ ਦੇ ਰਿਮਾਂਡ ਦੀ ਮੰਗ ਕੀਤੀ, ਜਿਸ ਨੂੰ ਅਦਾਲਤ ਨੇ ਸਵੀਕਾਰ ਕਰ ਲਿਆ।

ਪੁਲਿਸ ਰਿਮਾਂਡ ਦੌਰਾਨ ਲਾਰੈਂਸ ਬਿਸ਼ਨੋਈ ਅਤੇ ਬਦਮਾਸ਼ ਕਾਲਾ ਜਥੇਦਾਰੀ ਤੋਂ ਆਹਮੋ-ਸਾਹਮਣੇ ਪੁੱਛਗਿੱਛ ਕੀਤੀ ਜਾਵੇਗੀ। ਦਿੱਲੀ ਪੁਲਿਸ ਨੇ 24 ਮਈ 2023 ਨੂੰ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਸੀ। ਪੁਲਿਸ ਦੇ ਸਪੈਸ਼ਲ ਸੈੱਲ ਨੇ ਮੁਲਜ਼ਮਾਂ ਕੋਲੋਂ 25 ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਸਨ।

Scroll to Top