ਪਟਿਆਲਾ ਨਗਰ ਨਿਗਮ

ਪਟਿਆਲਾ ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ ਨੂੰ ਕੁਰਸੀ ਤੋਂ ਹਟਾਉਣ ਦੀ ਕਵਾਇਦ ਹੋਈ ਸ਼ੁਰੂ

ਚੰਡੀਗੜ੍ਹ, 6 ਨਵੰਬਰ 2021 : ਪਟਿਆਲਾ ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ ਦੇ ਕਾਂਗਰਸ ਪਾਰਟੀ ਦੇ ਨਾਲ ਚੱਲ ਰਹੇ ਬਗ਼ਾਵਤੀ ਸੁਰਾਂ ਕਰਕੇ ਮੇਅਰ ਨੂੰ ਕੁਰਸੀ ਤੋਂ ਹਟਾਉਣ ਦੀ ਕਵਾਇਦ ਸ਼ੁਰੂ ਹੋ ਗਈ | ਇਸ ਨੂੰ ਲੈ ਕੇ ਅੱਜ ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਵੱਲੋਂ ਪਟਿਆਲਾ ਸ਼ਹਿਰ ਦੇ ਕੌਂਸਲਰਾਂ ਨਾਲ ਬੈਠਕ ਕੀਤੀ ਗਈ ਅਤੇ ਕੌਂਸਲਰਾਂ ਵੱਲੋਂ ਆਪਣੇ ਵਿਚਾਰ ਮਦਨ ਲਾਲ ਜਲਾਲਪੁਰ ਕੋਲ ਪੇਸ਼ ਕੀਤੇ ਗਏ ਅਤੇ ਹੁਣ ਕੱਲ ਸਵੇਰੇ ਗਿਆਰਾਂ ਵਜੇ ਪੰਜਾਬ ਦੇ ਕਾਂਗਰਸ ਪਾਰਟੀ ਦੇ ਇੰਚਾਰਜ ਹਰੀਸ਼ ਚੌਧਰੀ ਸਰਕਟ ਹਾਊਸ ਵਿਖੇ ਪਹੁੰਚ ਕੇ ਕੌਂਸਲਰਾਂ ਨਾਲ ਬਲਾਕ ਸੰਮਤੀ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦੇ ਨਾਲ ਬੈਠਕ ਕਰਨਗੇ |

ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੇ ਖੇਮੇ ਵਿੱਚ ਜਾਣ ਕਰਕੇ ਉਸ ਨੂੰ ਮੇਅਰ ਦੀ ਕੁਰਸੀ ਤੋਂ ਹਟਾਉਣ ਲਈ ਪਿਛਲੇ ਕਈ ਦਿਨਾਂ ਤੋਂ ਵਿਚਾਰ ਚਰਚਾਵਾਂ ਚੱਲ ਰਹੀਆਂ ਸਨ ਅਤੇ ਹੁਣ ਸੂਤਰਾਂ ਮੁਤਾਬਕ ਪਟਿਆਲਾ ਨਗਰ ਨਿਗਮ ਦੇ ਮੇਅਰ ਨੂੰ ਮੇਅਰਸ਼ਿਪ ਦੇ ਅਹੁਦੇ ਤੋਂ ਹਟਾਇਆ ਜਾ ਸਕਦਾ ਹੈ ਉੱਥੇ ਹੀ ਸੂਤਰਾਂ ਦੇ ਹਵਾਲੇ ਤੋਂ ਗੱਲ ਸਾਹਮਣੇ ਆਈ ਹੈ ਕਿ ਪੀ ਆਰ ਟੀ ਸੀ ਦੇ ਚੇਅਰਮੈਨ ਕੇ ਕੇ ਸ਼ਰਮਾ ਨੂੰ ਵੀ ਚੇਅਰਮੈਨੀ ਤੋਂ ਹਟਾਇਆ ਜਾ ਸਕਦਾ ਹੈ ਅਤੇ ਕੱਲ੍ਹ ਆਉਣ ਵਾਲੀ ਕਾਂਗਰਸ ਪਾਰਟੀ ਦੀ ਇਸ ਬੈਠਕ ਵਿਚ ਤੈਅ ਹੋ ਜਾਵੇਗਾ ਇਹ ਪਟਿਆਲਾ ਨਗਰ ਨਿਗਮ ਦਾ ਮੇਅਰ ਅਤੇ ਪੀਆਰਟੀਸੀ ਦੇ ਚੇਅਰਮੈਨ ਕਿਸ ਨੂੰ ਬਣਾਇਆ ਜਾਂਦਾ ਹੈ

ਮਦਨ ਲਾਲ ਜਲਾਲਪੁਰ ਨੇ ਕਿਹਾ ਕਿ ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ ਨੂੰ ਨੈਤਿਕਤਾ ਦੇ ਆਧਾਰ ਤੇ ਅਸਤੀਫਾ ਦੇ ਦੇਣਾ ਚਾਹੀਦਾ ਅਤੇ ਮੇਰਾ ਦੋ ਹਜਾਰ ਬਾਈ ਦੀਆਂ ਚੋਣਾਂ ਵਿਚ ਪਟਿਆਲਾ ਦਿਹਾਤੀ ਤੋਂ ਕੈਪਟਨ ਅਮਰਿੰਦਰ ਸਿੰਘ ਦੇ ਖੇਮੇ ਵਿੱਚ ਜਾ ਕੇ ਚੋਣ ਲੜਨ ਨੂੰ ਫਿਰਦੈ ਅਤੇ ਉਹ ਬ੍ਰਹਮ ਮਹਿੰਦਰਾ ਦੇ ਖ਼ਿਲਾਫ਼ ਚੋਣ ਲੜਨ ਜਾ ਰਿਹਾ ਜੋ ਕਿ ਉਸ ਦੀ ਬਦਕਿਸਮਤੀ ਹੈ ਅਤੇ ਪਟਿਆਲਾ ਸ਼ਹਿਰ ਅਤੇ ਪਟਿਆਲਾ ਦਿਹਾਤੀ ਤੋਂ ਕਾਂਗਰਸ ਪਾਰਟੀ ਨੂੰ ਕੋਈ ਨਹੀਂ ਹਰਾ ਸਕਦਾ

Scroll to Top