13 ਦਸੰਬਰ 2025: ਪਟਿਆਲਾ (Patiala) ਤੋਂ ਇੱਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਦੱਸ ਦੇਈਏ ਕਿ ਪਟਿਆਲਾ ਦੇ 21ਨੰਬਰ ਫਾਟਕ ਦੇ ਨਜ਼ਦੀਕ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਇੱਕ ਨੌਜਵਾਨ ਦੀ ਮ੍ਰਿਤਕ ਦੇਹ ਸੜਕ ਕਿਨਾਰੇ ਮਿਲੀ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਤੇਜ ਸਿੰਘ ਉਮਰ ਲਗਭਗ 34 ਸਾਲ ਦੱਸੀ ਜਾ ਰਹੀ ਹੈ। ਜੋ ਕਿ ਪਟਿਆਲਾ (patiala) ਨੇੜਲੇ ਪਿੰਡ ਬਲਬੇੜਾ ਦਾ ਰਹਿਣ ਵਾਲਾ ਹੈ|
ਉਥੇ ਹੀ ਜਾਣਕਾਰੀ ਮੁਤਾਬਕ ਦੱਸ ਦੇਈਏ ਕਿ ਗੁਰਤੇਜ ਸਿੰਘ ਦੀ ਸੜਕ ਕਿਨਾਰੇ ਕੂੜੇ ਦੇ ਢੇਰ ਵਿੱਚ ਲੱਗੀ ਅੱਗ ਵਿੱਚ ਡਿੱਗਣ ਕਾਰਨ ਮੌਤ ਹੋ ਗਈ, ਉਹ ਅੱਗ ਦੀ ਲਪੇਟ ਵਿੱਚ ਆ ਗਿਆ, ਜਿਸ ਨਾਲ ਉਸ ਦੀ ਮੌਤ ਹੋ ਗਈ। ਇਹ ਨੌਜਵਾਨ ਐਨਕਾ ਦੀ ਦੁਕਾਨ ਵਿੱਚ ਕੰਮ ਕਰਦਾ ਸੀ। ਸੂਚਨਾ ਮਿਲਦੇ ਹੀ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਕਾਰਵਾਈ ਸੁਰੂ ਕਰ ਦਿੱਤੀ ਗਈ ਹੈ ਤੇ ਨਾਲ ਹੀ ਫੋਰੇਂਸਿਕ ਟੀਮ ਵੱਲੋਂ ਵੀ ਜਾਂਚ ਕੀਤੀ ਜਾ ਰਹੀ ਹੈ।




