June 30, 2024 3:02 am
Patiala Police

Patiala news: ਪਟਿਆਲਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ‘ਮਿਸ਼ਨ ਸਹਿਯੋਗ’ ਦੀ ਕੀਤੀ ਸ਼ੁਰੂਆਤ

ਪਟਿਆਲਾ, 23 ਜੂਨ 2024: ਪਟਿਆਲਾ ਪੁਲਿਸ (Patiala Police) ਨੇ ਨਸ਼ਿਆਂ ਨਜਿੱਠਣ ਲਈ ਜਨਤਾ ਨਾਲ ਤਾਲਮੇਲ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਇੱਕ ਨਿਵੇਕਲੀ ਪਹਿਲ ‘ਮਿਸ਼ਨ ਸਹਿਯੋਗ’ ਦੀ ਸ਼ੁਰੂਆਤ ਕੀਤੀ ਹੈ ।

ਪਟਿਆਲਾ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ (ਡੀ.ਆਈ.ਜੀ.) ਹਰਚਰਨ ਸਿੰਘ ਭੁੱਲਰ ਅਤੇ ਐਸ.ਐਸ.ਪੀ. ਪਟਿਆਲਾ ਵਰੁਣ ਸ਼ਰਮਾ ਨੇ ਵੱਖ-ਵੱਖ ਪਿੰਡਾਂ ਦੇ ਸਰਪੰਚ ਅਤੇ ਹੋਰਨਾਂ ਨਾਲ ਬੈਠਕ ਕੀਤੀ | ਇਸ ਦੌਰਾਨ ਹੋਰ ਪੁਲਿਸ ਅਫਸਰ ਵੀ ਸ਼ਾਮਲ ਹੋਏ | ਪੰਜਾਬ ਸਰਕਾਰ ਨੇ ਨਸ਼ਿਆਂ ਖ਼ਿਲਾਫ਼ ਤਿੰਨ-ਨੁਕਾਤੀ ਰਣਨੀਤੀ-ਇਨਫੋਰਸਮੈਂਟ, ਡੈੱਡਡੀਕਸ਼ਨ ਐਂਡ ਪ੍ਰੀਵੈਨਸ਼ਨ (ਈਡੀਪੀ) ਲਾਗੂ ਕੀਤੀ ਹੈ।

ਇਸ ਦੌਰਾਨ ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਕਿਹਾ ਕਿ ਇਹ ਪਹਿਲਕਦਮੀ ਨਸ਼ੇ ਅਤੇ ਹੋਰ ਗੰਭੀਰ ਚੁਣੌਤੀ ਨਾਲ ਨਜਿੱਠਣ ਲਈ ਜਨਤਾ ਦੀ ਸ਼ਮੂਲੀਅਤ ਦੇ ਮਹੱਤਵ ਨੂੰ ਦਰਸਾਉਂਦੀ ਹੈ | ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਇਸ ਪਹਿਲਕਦਮੀ ਨੂੰ ਤਰੱਕੀ ਮਿਲੇਗੀ |

ਇਸਦੇ ਨਾਲ ਹੀ ਐਸ.ਐਸ.ਪੀ. ਨੇ ਕਿਹਾ ਕਿ ਕੋਈ ਵੀ ਵਿਅਕਤੀ ਬਿਨਾਂ ਡਰੇ ਜਾਂ ਬੇਝਿਜਕ ਹੋ ਕੇ ਪੁਲਿਸ ਨੂੰ ਜਾਣਕਾਰੀ ਦੇ ਸਕਦਾ ਹੈ, ਉਸਦਾ ਨਾਂ ਗੁਪਤ ਰੱਖਿਆ ਜਾਵੇਗਾ | ਜੇਕਰ ਸੂਚਨਾ ‘ਤੇ ਕੋਈ ਨਸ਼ਾ ਬਰਾਮਦ ਹੁੰਦਾ ਹੈ ਤਾਂ ਦੱਸਣ ਵਾਲੇ ਨੂੰ ਇਨਾਮ ਮਿਲੇਗਾ |