Patiala

ਪਟਿਆਲਾ: ਰਾਹਤ ਕੈਂਪਾਂ ‘ਚ ਰਹਿਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ : ਡਾ. ਅਕਸ਼ਿਤਾ ਗੁਪਤਾ

ਪਟਿਆਲਾ, 11 ਜੁਲਾਈ 2023: ਪਟਿਆਲਾ (Patiala) ਦੇ ਕਈ ਇਲਾਕਿਆਂ ਵਿੱਚ ਪਾਣੀ ਆਉਣ ਕਾਰਨ ਉਥੋਂ ਦੇ ਵਸਨੀਕਾਂ ਨੂੰ ਸੁਰੱਖਿਅਤ ਸਥਾਨ ‘ਤੇ ਪਹੁੰਚਾਉਣ ਤੇ ਉਥੇ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਹਤ ਕੈਂਪਾਂ ਦੇ ਨੋਡਲ ਅਫ਼ਸਰ ਸਹਾਇਕ ਕਮਿਸ਼ਨਰ (ਯੂ.ਟੀ) ਡਾ. ਅਕਸ਼ਿਤਾ ਗੁਪਤਾ ਨੇ ਦੱਸਿਆ ਕਿ ਪਟਿਆਲਾ ਸ਼ਹਿਰ ਵਿੱਚ ਕੁੱਲ ਚਾਰ ਰਾਹਤ ਕੈਂਪ ਬਣਾਏ ਗਏ ਹਨ।

ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸਹੂਲਤਾਂ ਲਈ ਪ੍ਰੇਮ ਬਾਗ ਪੈਲੇਸ, ਸਰਕਾਰੀ ਬਹੁਤਕਨੀਕੀ ਕਾਲਜ ਐਸ.ਐਸ.ਟੀ ਨਗਰ, ਸਰਕਾਰੀ ਮਹਿੰਦਰਾ ਕਾਲਜ ਤੇ ਰਾਧਾ ਸੁਆਮੀ ਸਤਿਸੰਗ ਬਿਆਸ ਵਿਖੇ ਪ੍ਰਭਾਵਿਤ ਲੋਕਾਂ ਦੇ ਠਹਿਰਨ ਦੇ ਸਾਰੇ ਪ੍ਰਬੰਧ ਕੀਤੇ ਗਏ ਹਨ, ਜਿਥੇ ਖਾਣ ਪੀਣ ਸਮੇਤ ਦਵਾਈਆਂ ਆਦਿ ਦਾ ਪੂਰਾ ਪ੍ਰਬੰਧ ਹੈ। ਉਨ੍ਹਾਂ ਦੱਸਿਆ ਕਿ ਪ੍ਰੇਮ ਬਾਗ ਪੈਲੇਸ ਵਿਖੇ 400 ਲੋਕਾਂ ਵੱਲੋਂ ਰਿਹਾਇਸ਼ ਕੀਤੀ ਕਈ ਹੈ, ਜਿਥੇ ਉਨ੍ਹਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਡਾ. ਅਕਸ਼ਿਤਾ ਗੁਪਤਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਘਬਰਾਹਟ ਵਿੱਚ ਆਉਣ ਦੀ ਜ਼ਰੂਰਤ ਨਹੀਂ ਕਿਉਂਕਿ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਰਾਹਤ ਤੇ ਬਚਾਅ ਕਾਰਜਾਂ ਵਿੱਚ ਲੱਗਿਆ ਹੋਇਆ ਹੈ ਅਤੇ ਹਰੇਕ ਵਿਅਕਤੀ ਨੂੰ ਸੁਰੱਖਿਅਤ ਠਾਹਰ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Patiala

ਪ੍ਰੇਮ ਬਾਗ ਪੈਲੇਸ ਵਿੱਚ ਰਹਿ ਰਹੇ ਗੋਪਾਲ ਕਲੋਨੀ ਦੀ ਵਸਨੀਕ ਸੀਮਾ ਨੇ ਦੱਸਿਆ ਕਿ ਆਰਜ਼ੀ ਰਿਹਾਇਸ਼ ਵਿਖੇ ਖਾਣ ਪੀਣ ਦਾ ਪੂਰਾ ਪ੍ਰਬੰਧ ਹੈ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਦੇਖਭਾਲ ਕੀਤੀ ਜਾ ਰਹੀ ਹੈ ਤੇ ਸਮੇਂ ਸਮੇਂ ‘ਤੇ ਖਾਣਾ ਤੇ ਚਾਹ ਉਪਲਬੱਧ ਕਰਵਾਈ ਜਾ ਰਹੀ ਹੈ। ਇਸ ਮੌਕੇ ਸਹਾਇਕ ਕਮਿਸ਼ਨਰ ਡਾ. ਅਕਸ਼ਿਤਾ ਗੁਪਤਾ ਨੇ ਦੱਸਿਆ ਕਿ ਪ੍ਰਭਾਵਿਤ ਲੋਕਾਂ ਲਈ ਰਾਜਪੁਰਾ ਵਿਖੇ ਵੀ 9 ਰਾਹਤ ਕੈਂਪ ਬਣਾਏ ਹਨ।

ਉਨ੍ਹਾਂ ਦੱਸਿਆ ਰਾਜਪੁਰਾ ਵਿੱਚ ਗੁਰਦੁਆਰਾ ਸ੍ਰੀ ਨਥਾਣਾ ਸਾਹਿਬ ਜੰਡ ਮੰਗੋਲੀ, ਗੁਰਦੁਆਰਾ ਸਾਹਿਬ ਤਹਿਸੀਲ ਰੋਡ ਘਨੌਰ ਵਾਇਆ ਸਰਕਾਰੀ ਹਾਈ ਸਕੂਲ ਘਨੌਰ, ਸਰਕਾਰੀ ਹਾਈ ਸਕੂਲ ਗਰਲਜ਼ (ਰਾਜਪੁਰਾ), ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਿੰਡ ਲੋਹ ਸਿੰਬਲੀ, ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ ਹਰਪਾਲਪੁਰ, ਗੁਰਦੁਆਰਾ ਕੁਸ਼ਟ ਨਿਵਾਰਨ ਸ਼ੇਖੂਪੁਰਾ, ਗੁਰਦੁਆਰਾ ਧੰਨਾ ਭਗਤ ਸਾਹਿਬ ਨੇੜੇ ਘੱਗਰ ਰਾਮਨਗਰ, ਗੁਰਦੁਆਰਾ ਸਾਹਿਬ ਪਿੰਡ ਨਿਆਮਤਪੁਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇੜਾ ਗੱਜੂ, ਸ਼ਿਵ ਮੰਦਰ ਨਾਲਾਸ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਿਰਜ਼ਾਪੁਰ ਵਿਖੇ ਆਰਜ਼ੀ ਕੈਂਪ ਬਣਾਏ ਗਏ ਹਨ।

Patiala

Scroll to Top