Patiala Police

ਪਟਿਆਲਾ ਪੁਲਿਸ ਵੱਲੋਂ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ 12 ਮੈਂਬਰ ਮਾਰੂ ਹਥਿਆਰਾਂ ਸਮੇਤ ਕਾਬੂ

ਚੰਡੀਗੜ੍ਹ, 07 ਜੂਨ 2023: ਪਟਿਆਲਾ ਪੁਲਿਸ (Patiala Police) ਨੇ ਨਜਾਇਜ਼ ਅਤੇ ਮਾਰੂ ਹਥਿਆਰਾਂ ਸਮੇਤ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ 12 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਦੇ ਮੁਤਾਬਕ ਇਹ ਗਿਰੋਹ ਹੁਣ ਤੱਕ 25 ਤੋਂ 30 ਵਾਰਦਾਤਾਂ ਨੂੰ ਅੰਜ਼ਾਮ ਦੇ ਚੁੱਕਾ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ 12 ਬੋਰ ਦੀ ਰਾਈਫਲ, 315 ਬੋਰ ਦਾ ਪਿਸਤੌਲ, 14 ਚੋਰੀ ਦੇ ਮੋਟਰਸਾਈਕਲ ਅਤੇ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਹਨ।

ਫੜੇ ਗਏ ਨੌਜਵਾਨਾਂ ਦੇ ਨਾਂ ਅਕਾਸ਼ਦੀਪ ਸਿੰਘ, ਲਵਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਹਰਮਨਜੀਤ ਮੋਨੂੰ, ਜਸਪਿੰਦਰ ਸਿੰਘ, ਹੈਪੀ ਧੀਮਾਨ, ਸਹਿਜਪ੍ਰੀਤ ਸਿੰਘ, ਕਰਨਵੀਰ ਸਿੰਘ, ਗੋਪਾਲ ਸਿੰਘ, ਜਸਵਿੰਦਰ ਸਿੰਘ, ਗਗਨਦੀਪ ਸਿੰਘ ਹਨ ਜੋ ਕਿ ਪਟਿਆਲਾ ਵਿੱਚ ਚਾਰ ਮਹੀਨੇ ਦੌਰਾਨ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇ ਚੁੱਕੇ ਹਨ।

Scroll to Top