ਪਟਿਆਲਾ 28 ਨਵੰਬਰ 2022: ਵਰੁਨ ਸ਼ਰਮਾ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਪਟਿਆਲਾ ਨੇ ਪ੍ਰੈਸ ਕਾਨਵਰਸ ਰਾਂਹੀ ਦੱਸਿਆ ਕਿ ਮਾਨਯੋਗ ਡੀ.ਜੀ.ਪੀ. ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾੜ੍ਹੇ ਅਨਸਰਾ ਖਿਲਾਫ ਖ਼ਾਸ ਮੁਹਿੰਮ ਚਲਾਈ ਜਾ ਰਹੀ ਹੈ।ਜਿਸ ਦੇ ਤਹਿਤ ਹੀ ਪਟਿਆਲਾ ਪੁਲਿਸ ਵੱਲੋਂ ਚਲਾਏ ਗਏ ਇਕ ਸਪੈਸਲ ਅਪਰੇਸ਼ਨ ਦੌਰਾਨ ਦੇ ਵੱਖ ਵੱਖ ਕੇਸਾਂ ਵਿੱਚ 4 ਦੋਸੀਆਨ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 6 ਪਿਸਟਲ ਬਰਾਮਦ ਕੀਤੇ ਗਏ ਹਨ।
ਇਸ ਸਪੇਸ਼ਲ ਅਪਰਸਨ ਦੌਰਾਨ ਸ੍ਰੀ ਹਰਬੀਰ ਸਿੰਘ ਅਟਵਾਲ, ਪੀ.ਪੀ.ਐਸ. ਕਪਤਾਨ ਪੁਲਿਸ ਇੰਨਵੈਸਟੀਗੇਸ਼ਨ ਪਟਿਆਲਾ, ਸੁਖਅਮ੍ਰਿਤ ਸਿੰਘ ਰੰਧਾਵਾ, ਪੀ.ਪੀ.ਐਸ. ਉਪ ਕਪਤਾਨ ਪੁਲਿਸ, ਡਿਟੈਕਟਿਵ ਪਟਿਆਲਾ ਦੀ ਨਿਗਰਾਨੀ ਹੇਠ ਇੰਸਪੈਕਟਰ ਸਮਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਪਟਿਆਲਾ ਦੀ ਅਗਵਾਈ ਹੇਠ 02 ਦੋਸ਼ੀਆਨ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 04 ਪਿਸਟਲ 32 ਬੋਰ ਸਮੇਤ 20 ਚੰਦ ਬਰਾਮਦ ਕੀਤੇ ਗਏ।ਇਸ ਤੋ ਇਲਾਵਾ ਇਕ ਵੱਖਰੇ ਕੇਸ ਵਿੱਚ 02 ਹੋਰ ਦੋਸੀਆਨ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 02 ਪਿਸਟਲ 315 ਬੋਰ ਬਰਾਮਦ ਕੀਤੇ ਗਏ।
ਜਿੰਨ੍ਹਾਂ ਨੇ ਅੱਗੇ ਦੱਸਿਆ ਕਿ ਸੀ.ਆਈ.ਏ ਸਟਾਫ ਪਟਿਆਲਾ ਦੀ ਪੁਲਿਸ ਟੀਮ ਵੱਲੋਂ ਗੁਪਤ ਸੂਚਨਾਂ ਦੇ ਅਧਾਰ ਤੇ ਮਿਤੀ 26 11 2022 ਨੂੰ ਟੀ-ਪੁਆਇੰਟ ਲਚਕਾਣੀ ਬੱਸ ਅੱਡਾ ਭਾਦਸੋਂ ਪਟਿਆਲਾ ਰੋਡ ਤੋਂ ਸਕੋਡਾ ਕਾਰ ਨੰਬਰੀ PBITDA-2722 ਵਿੱਚ ਸਵਾਰ ਰਵਿੰਦਰ ਸਿੰਘ ਉਰਫ ਬਿੰਦਾ ਗੁੱਜਰ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਚਮਰਾੜ੍ਹ ਥਾਣਾ ਜੁਲਕਾ ਅਤੇ ਗੁਰਵਿੰਦਰ ਸਿੰਘ ਉਰਫ ਸੁੰਦਰ ਪੁੱਤਰ ਦਰਸਨ ਰਾਮ ਵਾਸੀ ਪਿੰਡ ਪਸਿਆਣਾ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜੇ ਵਿੱਚੋਂ 04 ਪਿਸਟਲ 32 ਬੋਰ ਸਮੇਤ 20 ਰੱਦ ਬਾਮਦ ਕੀਤੇ ਗਏ।ਜਿੰਨ੍ਹਾਂ ਦੇ ਖਿਲਾਫ ਮੁਕੱਦਮਾ ਨੰਬਰ 79 ਮਿਤੀ 26.11.2022 ਅ/ਧ 25 Sub Section (7) & (8) Arms Act 1959 (Amended) by Arms Act 2019 ਥਾਣਾ ਬਖਸ਼ੀਵਾਲਾ ਦਰਜ ਕੀਤਾ ਗਿਆ।
ਅਪਰਾਧਿਕ ਪਿਛੋਕੜ ਗੈਂਗ ਤੇ ਹੋਰ ਜਾਣਕਾਰੀ -ਸੰਖੇਪ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਰਵਿੰਦਰ ਸਿੰਘ ਉਰਫ ਬਿੰਦਾ ਗੁੱਜਰ ਅਤੇ ਗੁਰਵਿੰਦਰ ਸਿੰਘ ਉਰਫ ਗੰਦਰ ਇਹ ਦੋਵੇਂ ਕੰਵਰ ਰਣਦੀਪ ਸਿੰਘ ਉਰਫ ਐਸ.ਕੇ ਖਰੋੜ ਦੇ ਐਂਟੀ ਗਰੁੱਪ ਦੇ ਮੁੱਖ ਸਰਗਣੇ ਹਨ।ਕੰਵਰ ਰਣਦੀਪ ਸਿੰਘ ਉਰਫ ਐਸ.ਕੇ ਖਰੋੜ, ਹਰਵਿੰਦਰ ਸਿੰਘ ਰਿਦਾ ਦਾ ਕਸਵਾਲ ਰਿਹਾ ਹੈ।ਇਸ ਗਿਰੋਹ ਦੇ ਮੈਂਬਰਾਂ ਨੂੰ ਵੀ ਅਸਲੇ ਸਮੇਤ ਪੁਲਿਸ ਪਹਿਲਾਂ ਹੀ ਗ੍ਰਿਫਤਾਰ ਕਰ ਚੁੱਕੀ ਹੈ। ਇੰਨ੍ਹਾਂ ਦੋਵੇਂ ਅਪਰਾਧਿਕ ਗਰੁੱਪਾਂ ਵਿੱਚਕਾਰ ਕਤਲ, ਇਰਾਦਾ ਕਤਲ ਆਦਿ ਦੇ ਜਿਲ੍ਹਾ ਪਟਿਆਲਾ ਦੇ ਵੱਖ-2 ਥਾਣਿਆਂ ਵਿੱਚ 09 ਮੁਕੱਦਮੇ ਦਰਜ ਹਨ।
ਗੁਰਵਿੰਦਰ ਸਿੰਘ ਸਿੰਘ ਗੁੰਦਰ ਥਾਣਾ ਅਰਬਨ ਅਸਟੇਟ ਦੋ ਮੁ ਨੰ:142/2021 ਦੇ ਕਰਾਸ ਮੁਕੱਦਮੇ ਵਿੱਚ ਲੋੜੀਂਦਾ/ਭਗੌੜਾ ਚੱਲਿਆ ਆ ਰਿਹਾ ਸੀ, ਜਿਸ ਵਿੱਚ ਇੰਨ੍ਹਾਂ ਦੋਵਾਂ ਧਿਰਾ ਦੀ ਜੁਲਾਈ-2022 ਵਿੱਚ ਫਾਇਰਿੰਗ ਹੋਈ ਸੀ।ਪਿਛਲੇ ਕਰੀਬ 4 ਸਾਲਾਂ ਤੋਂ ਆਪਸੀ ਗੈਂਗਵਾਰ ਵਿੱਚ ਕਤਲ, ਇਰਾਦਾ ਕਤਲ ਅਤੇ ਗੰਭੀਰ ਜ਼ੁਰਮਾਂ ਤਹਿਤ ਪਟਿਆਲਾ ਸ਼ਹਿਰ ਦੇ ਵੱਖ-ਵੱਖ ਥਾਣਿਆ ਵਿੱਚ ਦਰਜਨ ਦੇ ਕਰੀਬ ਮੁਕੱਦਮੇ ਦਰਜ ਹਨ, ਜਿੰਨ੍ਹਾ ਦੀ ਗੈਂਗਵਾਰ ਦੇ ਚਲਦੇ ਹੀ ਸਾਲ 2020 ਵਿੱਚ ਸ਼ਮਸ਼ੇਰ ਸਿੰਘ ਸ਼ੇਰਾ ਦਾ ਕਤਲ ਅਤੇ ਸਾਲ 2022 ਵਿੱਚ ਸਰਪੰਚ ਤਾਰਾ ਦੱਤ ਦਾ ਕਤਲ ਵੀ ਸ਼ਾਮਲ ਹੈ। ਦੋਸ਼ੀ ਰਵਿੰਦਰ ਸਿੰਘ ਉਰਫ ਬਿੰਦਾ ਗੁੱਜਰ ਹੁਣ ਹਰਿਆਣੇ ਦੇ ਗੋਂਗਾ ਨਾਲ ਨੇੜਤਾ ਵਧਾ ਰਿਹਾ ਸੀ।ਜਿਸ ਦੀ ਪੁੱਛਗਿਛ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਦੇ ਸਬੰਧ ਹਰਿਆਣਾ ਰਾਜ ਦੇ ਨਾਮੀ ਗੈਂਗਸਟਰ ਅਮ੍ਰਿਤ ਗੁੱਜਰ ਨਾਲ ਹਨ।ਰਵਿੰਦਰ ਸਿੰਘ ਉਰਫ ਬਿੰਦਾ ਗੂੰਜਰ ਦੇ ਖਿਲਾਫ ਜਿਲ੍ਹਾ ਪਟਿਆਲਾ ਅਤੇ ਜਿਲ੍ਹਾ ਅੰਬਾਲਾ (ਹਰਿਆਣਾ) ਵਿਖੇ ਇਰਾਦਾ ਕਤਲ ਆਦਿ ਦੇ ਮੁਕੱਦਮੇ ਦਰਜ ਹਨ।
ਇਸ ਤੋਂ ਇਲਾਵਾ ਸੀ.ਆਈ.ਏ ਸਟਾਫ ਪਟਿਆਲਾ ਦੀ ਪੁਲਿਸ ਟੀਮ ਵੱਲੋਂ ਇਕ ਹੋਰ ਮੁਕੱਦਮਾ ਨੰਬਰ 107 ਮਿਤੀ 26.11.2022 ਅ/ਧ 25/54/59 ਅਸਲਾ ਐਕਟ ਥਾਣਾ ਸਨੋਰ ਵਿੱਚ ਦੋਸ਼ੀ ਸ਼ਮਸ਼ਾਦ ਅਲੀ ਉਰਫ ਸ਼ਾਦ ਪੁੱਤਰ ਨੂਰ ਮੁਹੰਮਦ ਵਾਸੀ ਪਿੰਡ ਝਿੰਜਰਾ ਥਾਣਾ ਮੂਲੇਪੁਰ ਜਿਲ੍ਹਾ ਫਤਿਹਗੜ ਸਾਹਿਬ ਅਤੇ ਅਰਮਨ ਅਲੀ ਪੁੱਤਰ ਅਸ਼ਰਫ ਅਲੀ ਵਾਸੀ ਗਲੀ ਨੰਬਰ 09 ਆਦਰਸ ਕਲੋਨੀ ਥਾਣਾ ਸਿਵਲ ਲਾਇਨ ਪਟਿਆਲਾ ਨੂੰ ਮਿਤੀ 20.11/2022 ਨੂੰ ਜੋੜੀਆਂ ਸੜਕਾਂ ਦੇਵੀਗੜ੍ਹ ਰੋਡ ਤੋਂ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜਾ ਵਿਚੋਂ 2 ਪਿਸਟਲ 315 ਬੋਰ ਸਮੇਤ 6 ਰੌਂਦ ਬਰਮਦ ਕੀਤੇ ਗਏ ਹਨ।
ਐਸ.ਐਸ.ਪੀ ਪਟਿਆਲਾ ਨੇ ਦੱਸਿਆ ਕਿ ਪਟਿਆਲਾ ਪੁਲਿਸ ਅਪਰਾਧਿਕ ਅਨਸਰਾਂ ਦੇ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਉਣ ਲਈ ਵਚਨਵੱਧ ਹੈ ਉਪਰੋਕਤ ਕੇਸਾਂ ਵਿੱਚ ਗ੍ਰਿਫਤਾਰ ਹੋਏ ਦੋਸੀਆਨ ਨੂੰ ਪੇਸ਼ ਅਦਾਲਤ ਕੀਤਾ ਗਿਆ ਹੈ ਜੋ ਕਿ ਪੁਲਿਸ ਰਿਮਾਂਡ ਪਰ ਹਨ। ਜਿੰਨ੍ਹਾਂ ਪਾਸੋਂ ਬ੍ਰਾਮਦ ਹਥਿਆਰਾਂ ਬਾਰੇ ਡੂੰਘਾਈ ਨਾਲ ਪੁੱਛਗਿਛ ਕੀਤੀ ਜਾ ਰਹੀ ਹੈ।