Site icon TheUnmute.com

ਪਟਿਆਲਾ ਪੁਲਸ ਵੱਲੋਂ ਦੋ ਕਿੱਲੋ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਨੂੰ ਕੀਤਾ ਗ੍ਰਿਫ਼ਤਾਰ

arrest

ਪਟਿਆਲਾ 25 ਦਸੰਬਰ 2021 : ਵਿਧਾਨ ਸਭਾ ਚੋਣਾਂ (Assembly elections) ਨੂੰ ਮੁੱਖ ਰੱਖਦਿਆਂ ਮਾੜੇ ਅਨਸਰਾਂ ਦੇ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਪਟਿਆਲਾ ਦੀ ਥਾਣਾ ਸ਼ੰਭੂ ਪੁਲਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ, ਜਦੋਂ ਉਨ੍ਹਾਂ ਵੱਲੋਂ ਦੋ ਕਿੱਲੋ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ,
ਮਾਮਲੇ ਦੀ ਜਾਣਕਾਰੀ ਦਿੰਦਿਆਂ ਪੁਲਸ ਅਧਿਕਾਰੀ ਨੇ ਕਿਹਾ ਕਿ ਬਾਹਰਲੇ ਰਾਜਾਂ ਤੋਂ ਨਸ਼ਿਆਂ ਦੀ ਸਮੱਗਲਿੰਗ ਦੀ ਰੋਕਥਾਮ ਸਬੰਧੀ ਹਰਿਆਣਾ ਬਾਰਡਰ ਤੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ, ਇਸ ਦੇ ਚਲਦਿਆਂ ਥਾਣਾ ਸ਼ੰਭੂ ਦੀ ਪੁਲਸ ਪਾਰਟੀ ਵੱਲੋਂ ਪਿੰਡ ਬਪਰੌਰ ਵਿਖੇ ਟੀ ਪੁਆਇੰਟ ਤੇ ਨਾਕਾਬੰਦੀ ਕੀਤੀ ਹੋਈ ਸੀ, ਇਸੇ ਦੌਰਾਨ ਇਕ ਸ਼ੱਕੀ ਵਿਅਕਤੀ ਨੂੰ ਜਦੋਂ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਦੋ ਕਿੱਲੋ ਹੈਰੋਇਨ (heroin)ਬਰਾਮਦ ਕੀਤੀ ਗਈ, ਜਾਣਕਾਰੀ ਦਿੰਦਿਆਂ ਡੀਐੱਸਪੀ ਜਸਵਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਗ੍ਰਿਫ਼ਤਾਰ ਗਏ ਕੀਤੇ ਗਏ ਦੋਸ਼ੀ ਦਾ ਮਾਣਯੋਗ ਅਦਾਲਤ ਕੋਲੋਂ ਪੁਲਸ ਰਿਮਾਂਡ ਹਾਸਲ ਕਰਕੇ ਇਸ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ, ਇਹ ਦੋਸ਼ੀ ਇਹ ਹੈਰੋਇਨ (drug)  ਕਿਥੋਂ ਲੈ ਕੇ ਆਇਆ ਸੀ ਤੇ ਕਿੱਥੇ ਵੇਚਣ ਜਾ ਰਿਹਾ ਸੀ, ਇਸ ਦੇ ਤਾਰ ਹੋਰ ਕਿਹੜੇ ਨਸ਼ਾ ਤਸਕਰਾਂ ਨਾਲ ਜੁੜੇ ਹੋਏ ਨੇ ਬਾਰੇ ਵਿਸਥਾਰ ਨਾਲ ਤਫਤੀਸ਼ ਕੀਤੀ ਜਾਵੇਗੀ, ਦੱਸ ਦਈਏ ਕਿ ਅੰਤਰਰਾਸ਼ਟਰੀ ਬਾਜ਼ਾਰ ‘ਚ ਦੋ ਕਿਲੋ ਹੈਰੋਇਨ ਦੀ ਕੀਮਤ ਦੱਸ ਕਰੋੜ ਰੁਪਏ ਦੱਸੀ ਜਾ ਰਹੀ ਹੈ,

Exit mobile version