July 4, 2024 11:12 pm
Patiala police

ਪਟਿਆਲਾ ਪੁਲਿਸ ਨੇ ਗੈਂਗਸਟਰਾਂ ਦੇ ਨੇੜਲੇ ਸਾਥੀਆਂ ਨੂੰ ਹਥਿਆਰਾਂ ਸਣੇ ਕੀਤਾ ਕਾਬੂ

ਪਟਿਆਲਾ 27 ਸਤੰਬਰ 2022: ਪਟਿਆਲਾ ਪੁਲਿਸ (Patiala police) ਵੱਲੋਂ ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰਾਂ ਦੇ ਸਾਥੀਆਂ ਕੋਲੋਂ ਇਕ 9 ਐਮ.ਐਮ ਵਿਦੇਸ਼ੀ ਪਿਸਟਲ ਤੇ ਇਕ 12 ਬੋਰ ਵਿਦੇਸ਼ੀ ਰਾਈਫਲ, 2 ਪਿਸਟਲ 32 ਬੋਰ ਸਮੇਤ ਐਮੋਨੀਸ਼ਨ ਬਰਾਮਦ ਕੀਤੇ ਗਏ ਹਨ | ਗ੍ਰਿਫ਼ਤਾਰ ਕੀਤੇ ਗਏ ਇਹ ਮੁਲਜ਼ਮ ਪੰਜਾਬ ਅਤੇ ਬਿਹਾਰ ਵਿੱਚ ਕਤਲ ਅਤੇ ਇਰਾਦਾ ਕਤਲ ਵਿੱਚ ਭਗੋੜੇ ਸਨ |

ਇਸ ਮਾਮਲੇ ਨੂੰ ਲੈ ਕੇ ਆਈ ਜੀ ਮੁਖਵਿੰਦਰ ਸਿੰਘ ਛੀਨਾ ਅਤੇ ਐਸਐਸਪੀ ਦੀਪਕ ਪਾਰਿਕ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਉਕਤ ਦੋਸ਼ੀ ਪਟਿਆਲਾ ਵਿਖੇ ਸਰਪੰਚ ਤਾਰਾ ਦੱਤ ਕਤਲ ਕੇਸ ਤੇ ਸਮਸ਼ੇਰ ਸਿੰਘ ਸ਼ੇਰਾ ਕਤਲ ਕੇਸ ਅਤੇ ਬਿਹਾਰ ਵਿੱਚ ਇਰਾਦਾ ਕਤਲ ਕੇਸ ਵਿੱਚ ਲੋੜੀਂਦੇ ਸਨ |

ਉਨ੍ਹਾਂ ਦੱਸਿਆ ਕਿ ਸਰਪੰਚ ਤਾਰਾ ਦੱਤ ਅਤੇ ਸ਼ਮਸ਼ੇਰ ਸਿੰਘ ਸ਼ੇਰਾ ਕਤਲ ਕੇਸ ਵਿਚ ਪਟਿਆਲਾ ਪੁਲਿਸ ਵੱਲੋਂ ਪਹਿਲਾਂ ਹੀ ਸੱਤ ਦੇ ਕਰੀਬ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ| ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰਾਂ ਦੇ ਇਨ੍ਹਾਂ ਸਾਥੀਆਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਇਨ੍ਹਾਂ ਦੋਸ਼ੀਆਂ ਤੋਂ ਹੋਰ ਵੀ ਵਧੇਰੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ |