Patiala

ਨਸ਼ੀਲੀਆਂ ਗੋਲੀਆਂ ਵੇਚਣ ਦਾ ਧੰਦਾ ਕਰਨ ਵਾਲੇ ਦੋ ਵਿਅਕਤੀ ਪਟਿਆਲਾ ਪੁਲਿਸ ਵੱਲੋਂ ਕਾਬੂ, 50000 ਨਸ਼ੀਲੀਆਂ ਗੋਲੀਆ ਬਰਾਮਦ

ਪਟਿਆਲਾ, 13 ਮਈ 2023: ਐਸ.ਐਸ.ਪੀ ਵਰੁਣ ਸ਼ਰਮਾ ਨੇ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਹੰਮਦ ਸਰਫ਼ਰਾਜ਼ ਆਲਮ ਆਈ.ਪੀ.ਐਸ, ਕਪਤਾਨ ਪੁਲਿਸ ਸਿਟੀ,ਪਟਿਆਲਾ (Patiala) , ਜਸਵਿੰਦਰ ਸਿੰਘ ਟਿਵਾਣਾ, ਉਪ ਕਪਤਾਨ ਪੁਲਿਸ,ਸਿਟੀ-2 ਪਟਿਆਲਾ, ਗੁਰਦੇਵ ਸਿੰਘ ਧਾਲੀਵਾਲ ਉਪ ਕਪਤਾਨ ਪੁਲਿਸ ਦਿਹਾਤੀ, ਇੰਸਪੈਕਟਰ ਅਮਨਦੀਪ ਸਿੰਘ ਮੁੱਖ ਅਫ਼ਸਰ ਥਾਣਾ ਅਨਾਜ ਮੰਡੀ ਪਟਿਆਲਾ, ਇੰਸਪੈਕਟਰ ਹਰਜਿੰਦਰ ਸਿੰਘ ਮੁੱਖ ਅਫ਼ਸਰ ਥਾਣਾ ਜੂਲਕਾ ਪਟਿਆਲਾ,ਇੰਚਾਰਜ ਚੌਕੀ ਰੋਹੜ ਜਗੀਰ SI ਲਵਦੀਪ ਸਿੰਘ,ਇੰਚਾਰਜ ਚੌਕੀ ਫੱਗਣਮਾਜਰਾ ASI ਹਰਦੀਪ ਸਿੰਘ,ਵੱਲੋਂ ਸਮਗਲਰਾਂ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਉਸ ਵਕਤ ਵੱਡੀ ਸਫਲਤਾ ਮਿਲੀ, ਜਦੋਂ ਮਿਤੀ 12-05-2023 ਨੂੰ ਥਾਣਾ ਅਨਾਜ ਮੰਡੀ ਪਟਿਆਲਾ ਦੀ ਪੁਲਿਸ ਵੱਲੋਂ ਦੋਸ਼ੀ ਲਖਵਿੰਦਰ ਸਿੰਘ ਉਰਫ਼ ਰੁੱਪੀ ਪੁੱਤਰ ਬਾਲੀ ਸਿੰਘ ਵਾਸੀ ਪਿੰਡ ਹਿਰਦਾਪੂਰ ਜ਼ਿਲ੍ਹਾ ਪਟਿਆਲਾ ਨੂੰ ਪਿੰਡ ਕਸਿਆਣਾ ਪੁਲੀ ਤੋਂ ਗ੍ਰਿਫ਼ਤਾਰ ਕਰਕੇ ਉਸ ਪਾਸੋਂ 40000 ਨਸ਼ੀਲੀਆਂ ਗੋਲੀਆਂ ਦੀ ਬਰਾਮਦਗੀ ਕੀਤੀ ਗਈ।

ਜੋ ਇਸੇ ਮੁਹਿੰਮ ਦੀ ਲੜੀ ਵਿੱਚ ਐਸ.ਆਈ. ਲਵਦੀਪ ਸਿੰਘ ਇੰਚਾਰਜ ਚੌਂਕੀ ਰੋਹੜ ਜੰਗੀਰ ਥਾਣਾ ਜੂਲਕਾਂ ਜ਼ਿਲ੍ਹਾ ਪਟਿਆਲਾ ਦੀ ਪੁਲਿਸ ਪਾਰਟੀ ਵੱਲੋਂ ਦੋਸ਼ੀ ਗੁਰਪ੍ਰੀਤ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਦੁੱਧੜ,ਪਸਿਆਣਾ ਜ਼ਿਲ੍ਹਾ ਪਟਿਆਲਾ ਨੂੰ ਗੁਰਦੁਆਰਾ ਭਗਤ ਧੰਨਾ ਜੀ, ਪਿੰਡ ਹਰੀਗੜ੍ਹ ਨੇੜਿਓਂ ਗ੍ਰਿਫ਼ਤਾਰ ਕਰਕੇ ਉਸ ਪਾਸੋਂ 10000 ਨਸ਼ੀਲੀਆਂ ਗੋਲੀਆਂ ਦੀ ਬਰਾਮਦਗੀ ਕੀਤੀ ਗਈ।ਜੋ ਕਿ ਇਹ ਦੋਨੋ ਦੋਸ਼ੀ, ਹਮਮਸਵਰਾ ਹੋ ਕਰ, ਬਾਹਰਲੇ ਰਾਜਾ ਤੋ ਨਸ਼ੀਲੀਆਂ ਗੋਲੀਆਂ ਲਿਆ ਕਰ ਪਟਿਆਲਾ ਜ਼ਿਲ੍ਹਾ ਦੇ ਵੱਖ ਵੱਖ ਪਿੰਡਾ ਅਤੇ ਸ਼ਹਿਰਾਂ ਵਿੱਚ ਅਲੱਗ ਅਲੱਗ ਹੋ ਕਰ ਵੇਚਣਾ ਚਾਹੁੰਦੇ ਸਨ।

ਮੁਹੰਮਦ ਸਰਫ਼ਰਾਜ਼ ਆਲਮ ਆਈ.ਪੀ.ਐਸ,ਕਪਤਾਨ ਪੁਲਿਸ ਸਿਟੀ,ਪਟਿਆਲਾ (Patiala)  ਨੇ ਅੱਗੇ ਵਿਸਥਾਰ ਨਾਲ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 12-05-2023 ਨੂੰ ਪਟਿਆਲਾ ਪੁਲਿਸ ਨੂੰ ਸੂਤਰਾਂ ਪਾਸੋਂ ਜਾਣਕਾਰੀ ਪ੍ਰਾਪਤ ਹੋਈ ਸੀ ਜਿਸ ਦੇ ਅਧਾਰ ਪਰ ਏ.ਐਸ.ਆਈ. ਹਰਦੀਪ ਸਿੰਘ ਇੰਚਾਰਜ ਚੌਕੀ ਫੱਗਣਮਾਜਰਾ ਪਟਿਆਲਾ, ਸ:ਥ ਨਰਾਤਾ ਰਾਮ ਸਮੇਤ ਪੁਲਿਸ ਪਾਰਟੀ ਦੇ ਸੂਆ ਪੁੱਲੀ ਪਿੰਡ ਕਸਿਆਣਾ ਪਟਿਆਲਾ ਵਿਖੇ ਮੌਜੂਦ ਸੀ ਤਾਂ ਪਿੰਡ ਬਾਰਨ ਜ਼ਿਲ੍ਹਾ ਪਟਿਆਲਾ ਸਾਈਡ ਤੋ ਇੱਕ ਗੱਡੀ ਨੰਬਰ PB19U-0368 ਮਾਰਕਾ ਵਰਨਾ ਰੰਗ ਚਿੱਟਾ ਆਊ ਦੀ ਦਿਖਾਈ ਦਿੱਤੀ,ਜਿਸ ਦਾ ਡਰਾਈਵਰ ਪੁਲਿਸ ਪਾਰਟੀ ਨੂੰ ਦੇਖ ਕੇ ਮੌਕੇ ਤੋ ਕਾਰ ਵਿੱਚੋਂ ਉੱਤਰ ਕਰ ਭੱਜਣ ਲੱਗਾ ਸੀ,ਜਿਸ ਨੂੰ ਪੁਲਿਸ ਪਾਰਟੀ ਦੀ ਮਦਦ ਨਾਲ ਕਾਬੂ ਕੀਤਾ ਗਿਆ |

ਜਿਸ ਦੀ ਗੱਡੀ ਦੀ ਸ਼ੱਕ ਦੀ ਬਿਨਾਹ ਪਰ ਜ਼ਾਬਤੇ ਅਨੁਸਾਰ ਤਲਾਸ਼ੀ ਕਰਨ ਪਰ ਕਾਰ ਦੀ ਡਿੱਗੀ ਵਿੱਚੋਂ 40000 ਨਸ਼ੀਲੀਆਂ ਗੋਲੀਆ ਮਾਰਕਾ Tramadol Hydrochloride Tablets ਬਰਾਮਦ ਕੀਤੀਆਂ ਗਈਆਂ ਅਤੇ ਜਿਨ੍ਹਾਂ ਨੂੰ ਕਬਜ਼ਾ ਪੁਲਿਸ ਵਿੱਚ ਲੈ ਕਰ ਮੁਕੱਦਮਾ ਨੰਬਰ 49 ਮਿਤੀ 12-5-2023 ਅ/ਧ 22/61/85 NDPS Act ਥਾਣਾ ਅਨਾਜ ਮੰਡੀ ਜ਼ਿਲ੍ਹਾ ਪਟਿਆਲਾ ਵਿਖੇ ਦਰਜ ਰਜਿਸਟਰ ਕੀਤਾ ਗਿਆ ਅਤੇ ਦੋਸ਼ੀ ਲਖਵਿੰਦਰ ਸਿੰਘ ਉਰਫ਼ ਰੁੱਪੀ ਪੁੱਤਰ ਬਾਲੀ ਸਿੰਘ ਵਾਸੀ ਪਿੰਡ ਹਿਰਦਾਪੂਰ ਜ਼ਿਲ੍ਹਾ ਪਟਿਆਲਾ ਨੂੰ ਜ਼ਾਬਤੇ ਅਨੁਸਾਰ ਗ੍ਰਿਫ਼ਤਾਰ ਕੀਤਾ ਗਿਆ।

ਇਸੇ ਤਰਾ ਖ਼ੁਫ਼ੀਆ ਸੂਚਨਾ ਦੇ ਅਧਾਰ ਪਰ ਇਸੇ ਲੜੀ ਵਿੱਚ SI ਲਵਦੀਪ ਸਿੰਘ ਇੰਚਾਰਜ ਚੌਕੀ ਰੋਹੜ ਜਗੀਰ ਜ਼ਿਲ੍ਹਾ ਪਟਿਆਲਾ ਆਪਣੀ ਪੁਲਿਸ ਪਾਰਟੀ ਦੇ ਨਾਲ ਪਟਿਆਲਾ ਪੇਹਵਾ ਮੇਨ ਰੋਡ,ਪਿੰਡ ਬੁੱਧਮੋਰ ਸਾਈਡ ਨੂੰ ਜਾ ਰਹੇ ਸੀ ਤਾਂ ਜਦੋਂ ਪੁਲਿਸ ਪਾਰਟੀ ਗੁਰਦੁਆਰਾ ਭਗਤ ਧੰਨਾ ਜੀ,ਪਿੰਡ ਹਰੀਗੜ੍ਹ ਵਿਖੇ ਪੁੱਜੀ ਤਾਂ ਇੱਕ ਵਿਅਕਤੀ ਜਿਸ ਦੇ ਹੱਥ ਵਿੱਚ ਕਾਲੇ ਰੰਗ ਦਾ ਬੈਗ ਫੜਿਆ ਹੋਇਆ ਸੀ ਜੋ ਕਿ ਪੁਲਿਸ ਪਾਰਟੀ ਨੂੰ ਵੇਖ ਕਰ ਵਾਪਸ ਭੱਜਣ ਲੱਗਾ ਜਿਸ ਨੂੰ ਪੁਲਿਸ ਪਾਰਟੀ ਦੀ ਮਦਦ ਨਾਲ ਸੱਕ ਦੀ ਬਿਨਾਹ ਪਰ ਕਾਬੂ ਕਰਕੇ ਜ਼ਾਬਤੇ ਅਨੁਸਾਰ ਤਲਾਸ਼ੀ ਕਰਨ ਪਰ ਉਸ ਪਾਸੋਂ 10000 ਨਸ਼ੀਲੀਆਂ ਗੋਲੀਆ ਮਾਰਕਾ Tramadol Hydrochloride Tablets ਦੀ ਬਰਾਮਦ ਕੀਤੀਆਂ ਗਈਆਂ,ਜਿਨ੍ਹਾਂ ਨੂੰ ਕਬਜ਼ਾ ਪੁਲਿਸ ਵਿੱਚ ਲੈ ਕਰ ਮੁਕੱਦਮਾ ਨੰਬਰ 46 ਮਿਤੀ 13-5-2023 ਅ/ਧ 22/61/85 NDPS Act ਥਾਣਾ ਜੂਲਕਾ ਜ਼ਿਲ੍ਹਾ ਪਟਿਆਲਾ ਵਿਖੇ ਦਰਜ ਰਜਿਸਟਰ ਕੀਤਾ ਗਿਆ।ਜੋ ਕਿ ਇਹ ਦੋਨੋ ਵਿਅਕਤੀ ਪੈਸੇ ਦੇ ਲਾਲਚ ਕਰਕੇ ਗੋਲੀਆ ਨੂੰ ਬਾਹਰਲੇ ਸੂਬੇ ਵਿੱਚੋਂ ਲਿਆ ਕੇ ਪਟਿਆਲਾ ਜ਼ਿਲ੍ਹਾ ਦੇ ਵੱਖ ਵੱਖ ਪਿੰਡਾ ਵਿੱਚ ਸਪਲਾਈ ਕਰਦੇ ਸਨ।

ਦੋਸ਼ੀ ਲਖਵਿੰਦਰ ਸਿੰਘ ਉਰਫ਼ ਰੁੱਪੀ ਪੁੱਤਰ ਬਾਲੀ ਸਿੰਘ ਵਾਸੀ ਪਿੰਡ ਹਿਰਦਾਪੂਰ ਜ਼ਿਲ੍ਹਾ ਪਟਿਆਲਾ ਅਤੇ ਦੋਸ਼ੀ ਗੁਰਪ੍ਰੀਤ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਦੁੱਧੜ,ਪਸਿਆਣਾ ਜ਼ਿਲ੍ਹਾ ਪਟਿਆਲਾ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।ਇਹ ਗੋਲੀਆ ਵੇਚਣ ਦੇ ਕਾਰੋਬਾਰ ਵਿੱਚ ਹੋਰ ਕੌਣ ਕੌਣ ਸ਼ਾਮਲ ਹੈ,ਬਾਰੇ ਵੀ ਡੂੰਘਾਈ ਨਾਲ ਤਫ਼ਤੀਸ਼ ਕੀਤੀ ਜਾਵੇਗੀ ਅਤੇ ਹੋਰ ਦੋਸ਼ੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇਗਾ।

Scroll to Top