June 16, 2024 10:47 am
Patiala police

ਪਟਿਆਲਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਗੈਂਗਸਟਰਾਂ ਦੇ 2 ਕਰੀਬੀ ਸਾਥੀਆਂ ਨੂੰ ਅਸਲੇ ਸਮੇਤ ਕੀਤਾ ਕਾਬੂ

ਪਟਿਆਲਾ 09 ਜੂਨ 2022: ਪਟਿਆਲਾ ਪੁਲਿਸ (Patiala police) ਨੇ ਗੈਂਗਸਟਰਾਂ ਦੇ 2 ਕਰੀਬੀ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਤੋਂ 4 ਪਿਸਟਲ ਬਰਾਮਦ ਕਰਨ ਦਾ ਦਾਵਾ ਕੀਤਾ ਹੈ | ਇਸ ਪੂਰੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਪਟਿਆਲਾ ਦੇ ਐੱਸ ਐੱਸ ਪੀ ਦੀਪਕ ਪਾਰਿਕ ਨੇ ਦੱਸਿਆ ਕਿ ਪਟਿਆਲਾ ਦੀ ਸੀਆਈਏ ਸਟਾਫ ਨੇ ਗੈਂਗਸਟਰਾਂ ਦੇ ਦੋ ਕਰੀਬੀ ਸਾਥੀ ਸੰਦੀਪ ਸਿੰਘ ਉਰਫ਼ ਟੌਪ ਜਸਵਿੰਦਰ ਸਿੰਘ ਉਰਫ ਜੱਸ ਨੂੰ ਬੱਸ ਅੱਡਾ ਪਿੰਡ ਬਰਸਟ ਸੰਗਰੂਰ ਰੋਡ ਤੋਂ ਗ੍ਰਿਫਤਾਰ ਕੀਤਾ ਗਿਆ | ਜਿਨ੍ਹਾਂ ਕੋਲੋਂ 4 ਪਿਸਟਲ 32 ਬੋਰ ਸਮੇਤ 16 ਰੌਂਦ 32 ਬੋਰ ਦੇ ਬਰਾਮਦ ਕੀਤੇ ਗਏ ਹਨ |

ਉਨ੍ਹਾਂ ਦੱਸਿਆ ਕਿ ਪਟਿਆਲਾ ਪੁਲਿਸ (Patiala police) ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸੰਦੀਪ ਸਿੰਘ ਉਰਫ ਟੌਪ ਅਤੇ ਜਸਵਿੰਦਰ ਸਿੰਘ ਉਰਫ ਜੱਸ ਜੋ ਕਿ ਨਾਜਾਇਜ਼ ਅਸਲਾ ਲਿਆ ਕੇ ਅੱਗੇ ਖਤਰਨਾਕ ਅਪਰਾਧਿਕ ਵਿਅਕਤੀਆਂ ਨੂੰ ਉਨ੍ਹਾਂ ਦੀਆਂ ਦੱਸੀਆਂ ਥਾਵਾਂ ਤੇ ਸਪਲਾਈ ਕਰਦੇ ਸੀ ਅਤੇ ਇਨ੍ਹਾਂ ਦੇ ਕਈ ਵੱਡੇ ਖ਼ਤਰਨਾਕ ਅਪਰਾਧੀਆਂ ਨਾਲ ਸਬੰਧ ਦੱਸੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਪਟਿਆਲਾ ਪੁਲਸ ਵਲੋਂ ਚਲਾਏ ਗਏ ਅਪਰੇਸ਼ਨ ਦੌਰਾਨ ਸੀਆਈਏ ਸਟਾਫ ਪੁਲੀਸ ਵੱਲੋਂ ਇਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ 4 ਪਿਸਟਲ ਸਮੇਤ ਬੱਤੀ ਬੋਰ ਦੇ ਰੌਂਦ ਬਰਾਮਦ ਕੀਤੇ ਹਨ |

ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਸੰਦੀਪ ਸਿੰਘ ਖਿਲਾਫ ਕਤਲ ਅਤੇ ਐੱਨਡੀਪੀਐੱਸ ਐਕਟ ਦੇ ਮੁਕੱਦਮੇ ਦਰਜ ਹਨ ਅਤੇ ਇਹ ਇਨ੍ਹਾਂ ਮਾਮਲਿਆਂ ਵਿੱਚ ਜੇਲ੍ਹ ਵੀ ਜਾ ਚੁੱਕਿਆ ਹੈ ਅਤੇ ਇਹ ਦੋਸ਼ੀ ਤਲਵਿੰਦਰ ਸਿੰਘ ਵਾਸੀ ਲੁਧਿਆਣਾ ਜੋ ਕਿ ਲਾਰੈਂਸ ਬਿਸ਼ਨੋਈ ਅਤੇ ਗਗਨਾ ਹਠੂਰ ਗਰੁੱਪ ਦਾ ਕਰੀਬੀ ਸਾਥੀ ਹੈ ਅਤੇ ਪਿਛਲੇ ਸਮੇਂ ਦੌਰਾਨ ਹੀ ਪਟਿਆਲਾ ਪੁਲਸ ਵੱਲੋਂ ਤਲਵਿੰਦਰ ਸਿੰਘ ਨਿੱਕੂ ਨੂੰ ਪਿਸਤੌਲਾਂ ਦੀ ਬਰਾਮਦਗੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ ਜੋ ਕਿ ਹੁਣ ਜੇਲ੍ਹ ਵਿੱਚ ਬੰਦ ਹੈ |

ਉਕਤ ਜਸਵਿੰਦਰ ਸਿੰਘ ਜੱਸ ਜੋ ਕਿ ਜੈਪਾਲ ਭੁੱਲਰ ਗਰੁੱਪ ਦਾ ਕਰੀਬੀ ਸਾਥੀ ਹੈ ਅਤੇ ਦਰਸ਼ਨ ਸਿੰਘ ਸਹੌਲੀ ਜਗਰਾਉਂ ਵਿਖੇ ਦੋ ਥਾਣੇਦਾਰਾਂ ਦੇ ਕਤਲ ਕੇਸ ਦਾ ਮੁੱਖ ਦੋਸ਼ੀ ਹੈ ਅਤੇ ਜੋ ਕਿ ਜੇਲ੍ਹ ਵਿੱਚ ਬੰਦ ਹੈ ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਸੰਦੀਪ ਸਿੰਘ ਤੋਪ ਅਤੇ ਜਸਵਿੰਦਰ ਸਿੰਘ ਜੱਸ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ | ਇਨ੍ਹਾਂ ਦਾ ਪੁਲਸ ਰਿਮਾਂਡ ਹਾਸਲ ਕਰਕੇ ਇਨ੍ਹਾਂ ਤੋਂ ਹੋਰ ਵੀ ਡੂੰਘਾਈ ਨਾਲ ਬਰਾਮਦ ਹੋਏ ਹਥਿਆਰਾਂ ਬਾਰੇ ਪੁੱਛਗਿੱਛ ਕੀਤੀ ਜਾਵੇਗੀ |