Site icon TheUnmute.com

ਪਟਿਆਲਾ ਪੁਲਿਸ ਨੇ ਅੰਨ੍ਹੇ ਕਤਲ ਕਾਂਡ ਦੀ ਗੁੱਥੀ ਸੁਲਝਾਈ, ਪੰਜ ਜਣੇ ਗ੍ਰਿਫਤਾਰ

Patiala Police

ਚੰਡੀਗੜ੍ਹ, 15 ਜੁਲਾਈ 2023: ਪਟਿਆਲਾ ਵਿੱਚ ਪਿਛਲੇ ਮਹੀਨੇ 11 ਜੂਨ ਨੂੰ ਵਾਪਰੀ ਅੰਨ੍ਹੇ ਕਤਲ ਕਾਂਡ ਦੀ ਗੁੱਥੀ ਪਟਿਆਲਾ ਪੁਲਿਸ (Patiala Police) ਨੇ ਸੁਲਝਾ ਲਈ ਹੈ। ਪੁਲਿਸ ਨੇ ਇਸ ਮਾਮਲੇ ‘ਚ 5 ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਐਸਐਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਰਾਜਪੁਰਾ ਅਧੀਨ ਪੈਂਦੇ ਥਾਣਾ ਖੇੜੀ ਗੰਡੀਆ ਦੇ ਇਲਾਕੇ ਵਿੱਚ ਪਿਛਲੇ ਮਹੀਨੇ ਦੀ 11 ਤਾਰੀਖ਼ ਨੂੰ ਇੱਕ ਨੌਜਵਾਨ ਬਲਵਿੰਦਰ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ।

ਜਦੋਂ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਬਲਵਿੰਦਰ ਸਿੰਘ ਦੀ ਪਤਨੀ ਰਜਨੀ ਬਾਲਾ ਦੇ ਵਿਆਹ ਤੋਂ ਪਹਿਲਾਂ ਗੁਰਵਿੰਦਰ ਸਿੰਘ ਉਰਫ ਮੌਂਟੀ ਵਾਸੀ ਦਮਨਹੇੜੀ ਨਾਲ ਨਜਾਇਜ਼ ਸਬੰਧ ਸਨ। ਬਲਵਿੰਦਰ ਸਿੰਘ ਨੂੰ ਪਤਾ ਲੱਗਾ ਕਿ ਦੋਵੇਂ ਇਕ ਦੂਜੇ ਨਾਲ ਵਿਆਹ ਕਰਨਾ ਚਾਹੁੰਦੇ ਹਨ। ਜਿਸ ਕਾਰਨ ਉਹ ਆਪਣੀ ਪਤਨੀ ਦੀ ਕੁੱਟਮਾਰ ਕਰਦਾ ਸੀ, ਜਦੋਂ ਗੁਰਵਿੰਦਰ ਨੂੰ ਇਸ ਕੁੱਟਮਾਰ ਬਾਰੇ ਪਤਾ ਲੱਗਾ ਤਾਂ ਉਸ ਨੇ ਆਪਣੇ 4 ਸਾਥੀਆਂ ਨੂੰ 2 ਲੱਖ ਰੁਪਏ ਦੇ ਕੇ ਬਲਵਿੰਦਰ ਸਿੰਘ ਨੂੰ ਮਾਰਨ ਲਈ ਕਿਹਾ।

ਜਿਸ ਤੋਂ ਬਾਅਦ 11 ਤਾਰੀਖ਼ ਨੂੰ ਜਦੋਂ ਬਲਵਿੰਦਰ ਸਿੰਘ ਆਪਣੇ ਘਰੋਂ ਦੁੱਧ ਡਿਲਵਰੀ ਕਰਨ ਲਈ ਗਿਆ ਤਾਂ ਦਮਨਹੇੜੀ ਤੋਂ ਜਾ ਰਿਹਾ ਸੀ, ਇਸ ਦੌਰਾਨ ਮੁਲਜ਼ਮਾਂ ਨੇ ਉਸ ਨੂੰ ਘੇਰ ਕੇ ਉਸ ਦਾ ਕਤਲ ਕਰ ਦਿੱਤਾ ਅਤੇ ਪਿੰਡ ਦੀ ਨਾਲੇ ਵਿੱਚ ਸੁੱਟ ਦਿੱਤੀ । ਪੁਲਿਸ ਨੇ ਸਾਰੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Exit mobile version