ਚੰਡੀਗੜ੍ਹ 26 ਅਪ੍ਰੈਲ 2022: ਪੰਜਾਬ ਸਰਕਾਰ ਵਲੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ | ਇਸੇ ਤਹਿਤ ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਵਲੋਂ ਅੱਜ ਇੱਕ ਮਾਲ ਪਟਵਾਰੀ, ਉਸਦੇ ਨਿੱਜੀ ਸਹਾਇਕ ਅਤੇ ਇੱਕ ਨੰਬਰਦਾਰ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਹੈ |
ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਦੀਦਾਰ ਸਿੰਘ ਹਲਕਾ ਪਿੰਡ ਨਾਰੀਕੇ, ਉਸਦਾ ਨਿੱਜੀ ਸਹਾਇਕ ਹਰਵਿੰਦਰ ਸਿੰਘ ਉਰਫ਼ ਬਰਨਾਲਾ ਅਤੇ ਨੰਬਰਦਾਰ ਤਲਵਿੰਦਰ ਸਿੰਘ ਪਿੰਡ ਸਲਾਰ ਜਿਲਾ ਮਾਲੇਰਕੋਟਲਾ ਨੂੰ ਸ਼ਿਕਾਇਤਕਰਤਾ ਚਰਨਜੀਤ ਸਿੰਘ ਦੀ ਸ਼ਿਕਾਇਤ ’ਤੇ 10, 000 ਰੁਪਏ ਦੀ ਰਿਸ਼ਵਤ ਲੈਂਦਿਆਂ ਗਿ੍ਰਫ਼ਤਾਰ ਕੀਤਾ ਹੈ।
ਇਸਦੇ ਨਾਲ ਹੀ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਸੀ ਕਿ ਉਕਤ ਪਟਵਾਰੀ ਨੇ ਆਪਣੇ ਉਕਤ ਵਿਚੋਲਿਆਂ ਰਾਹੀਂ ਜਮੀਨ ਦਾ ਇੰਤਕਾਲ ਦਰਜ ਕਰਨ ਬਦਲੇ 15, 000 ਰੁਪਏ ਦੀ ਮੰਗ ਕੀਤੀ ਹੈ ਅਤੇ ਸੌਦਾ 10, 000 ਰੁਪਏ ਵਿਚ ਤੈਅ ਹੋਇਆ ਹੈ।ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀਆਂ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਪਟਿਆਲਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।