ਚੰਡੀਗੜ੍ਹ, 30 ਅਗਸਤ 2024: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦੇ ਮਾਲ ਪਟਵਾਰੀ ਨੂੰ ਗ੍ਰਿਫਤਾਰ ਕੀਤਾ ਹੈ | ਉਕਤ ਪਟਵਾਰੀ ਸੋਹਨ ਗਿਰ ਮਾਲ ਹਲਕਾ ਅਮਾਮ ਨਗਰ, ਪਿੰਡ ਕਰਹਾਲੀ ਜ਼ਿਲ੍ਹਾ ਪਟਿਆਲਾ ਵਿਖੇ ਤਾਇਨਾਤ ਸੀ |
ਵਿਜੀਲੈਂਸ (Vigilance Bureau) ਨੇ ਉਕਤ ਪਟਵਾਰੀ ਨੂੰ ਅਮਾਮ ਨਗਰ ਦੇ ਗੁਰਦੇਵ ਸਿੰਘ ਦੀ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਉਸਦੇ ਦਾਦੇ ਦੀ ਜ਼ਮੀਨ ਦਾ ਇੰਤਕਾਲ ਉਸਦੇ ਨਾਂ ਕਰ ਬਦਲੇ 10 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ |
ਵਿਜੀਲੈਂਸ (Vigilance Bureau) ਨੇ ਸ਼ਿਕਾਇਤ ਦੀ ਪੜਤਾਲ ਕਰਨ ਤੋਂ ਬਾਅਦ ਉਕਤ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ‘ਚ 10 ਹਜ਼ਾਰ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ ਕਰ ਲਿਆ | ਇਸਦੇ ਨਾਲ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ |