ਚੰਡੀਗੜ੍ਹ, 11 ਦਸੰਬਰ 2024: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਗੁਰਦਾਸਪੁਰ ਜ਼ਿਲ੍ਹੇ ਤੋਂ ਇੱਕ ਪਟਵਾਰੀ ਨੂੰ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ | ਉਕਤ ਪਟਵਾਰੀ ਸੁਰਜੀਤ ਸਿੰਘ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਕਿਲ੍ਹਾ ਲਾਲ ਸਿੰਘ ‘ਚ ਤਾਇਨਾਤ ਸੀ |
ਵਿਜੀਲੈਂਸ ਬਿਓਰੋ (Vigilance Bureau) ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਵਰਿੰਦਰ ਸਿੰਘ ਵਾਸੀ ਪਿੰਡ ਕਿਲ੍ਹਾ ਲਾਲ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਦੋਸ਼ ਲਾਇਆ ਸੀ ਕਿ ਉਸ ਦੀ ਜ਼ਮੀਨ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਵੱਲੋਂ ਐਕਸਪ੍ਰੈਸ ਵੇਅ ਬਣਾਉਣ ਲਈ ਐਕਵਾਇਰ ਕੀਤੀ ਗਈ ਸੀ |
ਉਕਤ ਪਟਵਾਰੀ ਨੇ ਉਸਦੇ ਹੱਕ ‘ਚ ਜ਼ਮੀਨ ਵਿੱਚ ਤਿੰਨ ਬੋਰਵੈੱਲ ਹੋਣ ਸਬੰਧੀ ਰਿਪੋਰਟ ਦੇਣ ਸੌਂਪਣ ਸੰਬੰਧੀ 20 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ | ਮਾਮਲੇ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ। ਇਸ ਦੌਰਾਨ ਉਕਤ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ‘ਚ ਸ਼ਿਕਾਇਤਕਰਤਾ ਪਾਸੋਂ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ । ਉਕਤ ਮਾਮਲੇ ਸੰਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ‘ਚ ਭ੍ਰਿਸ਼ਟਾਚਾਰ ਵਿਰੋਧੀ ਐਕਟ ਤਹਿਤ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਨੂੰ ਭਲਕੇ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ |
Read More: Playway Schools: ਪਲੇਅ ਵੇਅ ਸਕੂਲਾਂ ਲਈ ਪੰਜਾਬ ਸਰਕਾਰ ਤੋਂ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ