Site icon TheUnmute.com

Punjab News: ਪੰਜਾਬ ‘ਚ ਝੋਨੇ ਦੀ ਖਰੀਦ ਲਈ ਰਾਹ ਪੱਧਰਾ, ਮਿੱਲ ਮਾਲਕਾਂ ਦੀ ਹੜਤਾਲ ਖਤਮ

Paddy

ਚੰਡੀਗੜ੍ਹ, 5 ਅਕਤੂਬਰ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਦੀ ਮਿੱਲਰ ਐਸੋਸੀਏਸ਼ਨ ਨਾਲ ਅਹਿਮ ਬੈਠਕ ਕੀਤੀ | ਇਸ ਦੌਰਾਨ ਸੀਐੱਮ ਭਗਵੰਤ ਮਾਨ ਨੇ ਸ਼ੈਲਰ ਮਾਲਕਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਕੋਲ ਚੁੱਕਣ ਦਾ ਭਰੋਸਾ ਦਿੱਤਾ ਹੈ | ਇਸਤੋਂ ਬਾਅਦ ਮਿੱਲਰ ਐਸੋਸੀਏਸ਼ਨ ਨੇ ਆਪਣਾ ਅੰਦੋਲਨ ਸਮਾਪਤ ਕਰ ਦਿੱਤਾ ਹੈ |

ਮੁੱਖ ਮੰਤਰੀ ਨੇ ਬੈਠਕ ਦੌਰਾਨ ਕਿਹਾ ਕਿ ਪਨਾਜਬ ਸਰਕਾਰ ਨੇ ਪਹਿਲਾਂ ਹੀ ਭਾਰਤ ਸਰਕਾਰ ਕੋਲ ਫਸਲ ਦੀ ਸਟੋਰੇਜ ਦੀ ਘਾਟ ਦਾ ਮੁੱਦਾ ਚੁੱਕਿਆ ਹੈ | ਜਿਸਦੇ ਚੱਲਦੇ ਸੂਬੇ ‘ਚ ਕੇਂਦਰ ਸਰਕਾਰ ਨਾਲ ਦਸੰਬਰ, 2024 ਤੱਕ 40 ਲੱਖ ਟਨ ਥਾਂ ਖਾਲੀ ਕਰਨ ਅਤੇ ਮਾਰਚ, 2025 ਤੱਕ 90 ਲੱਖ ਟਨ ਜਗ੍ਹਾ ਖਾਲੀ ਕਰਨ ਲਈ ਪਹਿਲਾਂ ਹੀ ਸਹਿਮਤ ਬਣੀ ਹੈ | ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਇਸ ਨੂੰ ਲੈ ਕੇ ਕਣਕ ਅਤੇ ਝੋਨੇ (Paddy) ਦੀ ਢੋਆ-ਢੁਆਈ ਲਈ ਲਿਖਤੀ ਭਰੋਸਾ ਦਿੱਤਾ ਗਿਆ ਹੈ। ਇਸਦੇ ਨਾਲ ਹੀ ਐਫ.ਸੀ.ਆਈ. ਨੇ ਪੰਜਾਬ ‘ਚੋਂ ਇਸ ਮਹੀਨੇ ਦੇ ਅੰਤ ਤੱਕ 15 ਲੱਖ ਟਨ ਕਣਕ ਅਤੇ ਝੋਨੇ ਦੀ ਢੋਆ-ਢੁਆਈ ਲਈ ਸਕੀਮ ਪਹਿਲਾਂ ਹੀ ਸੌਂਪ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਮਾਲਕੀ/ਭਾੜੇ ਦੇ ਗੋਦਾਮਾਂ ‘ਚ 48 ਲੱਖ ਕਣਕ ਸਟੋਰ ਕੀਤੀ ਸੀ ਅਤੇ ਜਿਸਦੀ ਦੀ ਢੋਆ-ਢੁਆਈ ਮਾਰਚ 2025 ਤੱਕ ਕਰ ਦਿੱਤੀ ਜਾਵੇਗੀ। ਇਸ ਨਾਲ ਖਾਲੀ ਥਾਂ ਦੀ ਭੰਡਾਰਨ ਲਈ ਵਰਤੋਂ ਲਈ ਝੋਨੇ (Paddy) ਨੂੰ ਢੁਕਵੇਂ ਢੰਗ ਨਾਲ ਸਟੋਰ ਕਰਨ ਲਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਤਿੰਨ ਮੈਂਬਰੀ ਟੀਮ ਵੱਲੋਂ ਇਸਦੀ ਸੰਭਾਵਨਾ ਤਲਾਸ਼ੀ ਜਾਵੇਗੀ | ਇਹ ਕਮੇਟੀ ‘ਚ ਐਫ.ਸੀ.ਆਈ. ਤੇ ਪੰਜਾਬ ਦੀਆਂ ਖਰੀਦ ਏਜੰਸੀਆਂ ਦੇ ਮੈਂਬਰ ਹੋਣਗੇ ਜੋ ਗੋਦਾਮਾਂ ਤੋਂ ਅਨਾਜ ਦੀ ਨਿਰਵਿਘਨ ਆਵਾਜਾਈ ‘ਤੇ ਨਿਗਰਾਨੀ ਰੱਖਣਗੇ ।

ਸੀਐੱਮ ਮਾਨ ਨੇ ਕਿਹਾ ਕਿ ਜਿਨ੍ਹਾਂ ਮਿੱਲਾਂ ਕੋਲ 5000 ਟਨ ਤੋਂ ਵੱਧ ਝੋਨੇ (Paddy) ਦੀ ਭੰਡਾਰਨ ਸਮਰੱਥਾ ਹੈ, ਉਨ੍ਹਾਂ ਨੂੰ 5 ਫੀਸਦੀ ਐਕਵਾਇਰ ਲਾਗਤ ਦੇ ਬਰਾਬਰ ਬੈਂਕ ਗਾਰੰਟੀ ਦੇਣ ਦੀ ਜਰੂਰਤ ਹੈ। ਹਾਲਾਂਕਿ, ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੋਂ ਮਿੱਲਰ ਤੋਂ ਬੈਂਕ ਗਾਰੰਟੀ ਲੈਣ ਦੀ ਬਜਾਏ ਮਿੱਲ ਦੀ ਜ਼ਮੀਨ ਦੇ ਰਿਕਾਰਡ ਦੇ ਆਧਾਰ ‘ਤੇ ਵਿਭਾਗ ਦੇ ਹੱਕ ‘ਚ ‘ਲੀਨ’ (ਅਧਿਗ੍ਰਹਿਣ ਦਾ ਹੱਕ) ਕੀਤਾ ਜਾਵੇਗਾ। ਇਸਦੇ ਨਾਲ ਹੀ ਸੀਐੱਮ ਮਾਨ ਨੇ ਵੀ ਲੰਮੇ ਸਮੇਂ ਤੋਂ ਬਕਾਇਆ ਪਈਆਂ ਮਿੱਲਰਾਂ ਦੀਆਂ 10 ਫੀਸਦੀ CMR ਸਕਿਓਰਿਟੀਜ਼ ਵਾਪਸ ਕਰਨ ਲਈ ਸਹਿਮਤੀ ਦਿੱਤੀ ਹੈ |

ਇਕ ਹੋਰ ਮਸਲੇ ਨਾਲ ਸਹਿਮਤੀ ਦਿੰਦਿਆਂ ਮੁੱਖ ਮੰਤਰੀ ਮਾਨ ਨੇ ਮਿੱਲਰਾਂ ਨੂੰ ਵੱਡੀ ਰਾਹਤ ਦਿੱਤੀ ਹੈ | ਉਨ੍ਹਾਂ ਕਿਹਾ ਕਿ ਹੁਣ ਤੋਂ ਮਿੱਲਰਾਂ ਨੂੰ 10 ਰੁਪਏ ਪ੍ਰਤੀ ਟਨ ਦੇ ਹਿਸਾਬ ਨਾਲ CMR ਦਾ ਭੁਗਤਾਨ ਕਰਨਾ ਹੋਵੇਗਾ। ਮਿੱਲਰਾਂ ਦੀ ਇਕ ਹੋਰ ਮੰਗ ਨੂੰ ਸਵੀਕਾਰ ਕਰਦਿਆਂ ਮੁੱਖ ਮੰਤਰੀ ਨੇ ਮੌਜੂਦਾ ਮਿੱਲਾਂ ਦੀ ਅਲਾਟਮੈਂਟ ਲਈ ਫਿਜ਼ੀਕਲ ਵੈਰੀਫਿਕੇਸ਼ਨ ਤੋਂ ਛੋਟ ਦੇਣ ਦੀ ਵੀ ਮਨਜ਼ੂਰੀ ਦਿੱਤੀ ਹੈ। ਸੀਐੱਮ ਭਗਵੰਤ ਮਾਨ ਨੇ ਸਹਿਮਤੀ ਦਿੰਦਿਆਂ ਕਿਹਾ ਕਿ ਸਾਉਣੀ ਮੰਡੀਕਰਨ ਸੀਜ਼ਨ- 2024-25 ਲਈ ਮਿਲਿੰਗ ਐਫ.ਆਰ.ਕੇ. ਟੈਂਡਰ ਤੋਂ ਬਾਅਦ ਸ਼ੁਰੂ ਕੀਤੀ ਜਾਵੇਗੀ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਦਿੱਤੇ ਹਨ ਕਿ ਫਸਲ ਦੀ ਨਮੀ ਦੇ ਮੱਦੇਨਜ਼ਰ ਝੋਨੇ (Paddy) ਦੀ ਵਢਾਈ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਨਾ ਕੀਤੇ ਜਾਣ ਨੂੰ ਯਕੀਨੀ ਬਣਾਇਆ ਜਾਵੇ | ਇਸਦੇ ਨਾਲ ਹੀ ਉਨ੍ਹਾਂ ਨੂੰ FCI ਦੀ ਤਰਜ਼ ‘ਤੇ ਨਮੀ ਵਾਲੇ ਮੀਟਰ ਖਰੀਦਣ ਲਈ ਵੀ ਕਿਹਾ ਹੈ |

ਇਸ ਬੈਠਕ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤ ਸਰਕਾਰ ਕੋਲ ਪੰਜਾਬ ਸਰਕਾਰ ਘੱਟੋ-ਘੱਟ ਸਮਰਥਨ ਮੁੱਲ (MSP) ਦੇ 0.50 ਫੀਸਦੀ ਤੋਂ 1 ਫੀਸਦੀ ਤੱਕ ਝੋਨੇ ਦੀ ਸੁਕਾਈ ਬਹਾਲ ਕਰਨ, ਮਿੱਲ ਤੋਂ ਬਾਹਰ ਡਲਿਵਰ ਕੀਤੇ ਚੌਲਾਂ ਲਈ ਟਰਾਂਸਪੋਰਟੇਸ਼ਨ ਖਰਚਿਆਂ ਦੀ ਭਰਪਾਈ ਅਤੇ ਪਿਛਲੀ ਆਵਾਜਾਈ ਦੇ ਖਰਚੇ ਨਾ ਵਸੂਲਣ ਆਦਿ ਮੁੱਦੇ ਵੀ ਚੁੱਕੇਗੀ ।

Exit mobile version