Site icon TheUnmute.com

ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਸਾਧੂ ਸਿੰਘ ਧਰਮਸੋਤ ਦੀ ਰਿਹਾਈ ਦਾ ਰਾਹ ਪੱਧਰਾ, ਨਵੀਆਂ ਧਰਾਵਾਂ ‘ਚ ਵੀ ਮਿਲੀ ਜ਼ਮਾਨਤ

Sadhu Singh Dharamsot

ਚੰਡੀਗੜ੍ਹ 07 ਸਤੰਬਰ 2022: ਜੰਗਲਾਤ ਵਿਭਾਗ ਵਿੱਚ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਨਾਭਾ ਜੇਲ੍ਹ ‘ਚ ਬੰਦ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ (Sadhu Singh Dharamsot) ਨੂੰ ਹਾਈਕੋਰਟ ਨੇ ਵੱਡੀ ਰਾਹਤ ਦਿੰਦਿਆਂ ਜ਼ਮਾਨਤ ਦੇ ਦਿੱਤੀ ਸੀ |ਇਸ ਸੰਬੰਧੀ ਜੇਲ੍ਹ ਪ੍ਰਬੰਧਕਾਂ ਨੇ ਦਲੀਲ ਦਿੱਤੀ ਕਿ ਉਨ੍ਹਾਂ ਨੂੰ ਪੰਜਾਬ ਸਰਕਾਰ ਤੋਂ ਸੂਚਨਾ ਮਿਲੀ ਹੈ ਕਿ ਧਰਮਸੋਤ ‘ਤੇ ਦਰਜ ਕੇਸ ਵਿੱਚ ਨਵੀਆਂ ਧਾਰਾਵਾਂ ਜੋੜ ਦਿੱਤੀਆਂ ਗਈਆਂ ਹਨ। ਇਸ ਲਈ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ।

ਜਿਸ ਤੋਂ ਬਾਅਦ ਧਰਮਸੋਤ ਦੇ ਵਕੀਲ ਮੁੜ ਹਾਈਕੋਰਟ ਪਹੁੰਚੇ ਹਨ | ਜਿਸ ਤੋਂ ਬਾਅਦ ਧਰਮਸੋਤ ਦੇ ਵਕੀਲ ਮੁੜ ਪੰਜਾਬ ਐਂਡ ਹਰਿਆਣਾ ਹਾਈਕੋਰਟ ਪਹੁੰਚੇ ਹਨ । ਜਿਸ ਤੋਂ ਬਾਅਦ ਸਾਧੂ ਸਿੰਘ ਧਰਮਸੋਤ ਨੂੰ ਵੀ ਨਵੀਆਂ ਧਾਰਾਵਾਂ ਤਹਿਤ ਜ਼ਮਾਨਤ ਮਿਲ ਗਈ ਹੈ। ਇਸ ਤੋਂ ਬਾਅਦ ਅੱਜ ਸ਼ਾਮ ਤੱਕ ਉਹ ਜੇਲ੍ਹ ਤੋਂ ਰਿਹਾਅ ਹੋ ਸਕਦੇ ਹਨ |

ਜਿਕਰਯੋਗ ਹੈ ਕਿ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਬਿਊਰੋ ਨੇ 3 ਮਹੀਨੇ ਪਹਿਲਾਂ ਜੰਗਲਾਤ ਵਿਭਾਗ ਵਿੱਚ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। ਜਿਸ ਤੋਂ ਬਾਅਦ ਇਸ ਮਾਮਲੇ ਵਿੱਚ ਆਈਪੀਸੀ ਦੀਆਂ ਧਾਰਾਵਾਂ 420, 467, 468 ਅਤੇ 471 ਵੀ ਜੋੜ ਦਿੱਤੀਆਂ ਗਈਆਂ ਹਨ।

Exit mobile version