ਚੰਡੀਗੜ੍ਹ, 11 ਮਾਰਚ 2023: ਪੰਜਾਬ ਦੀ ‘ਆਪ’ ਸਰਕਾਰ ਵਲੋਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ (Manisha Gulati) ਦੀ ਐਕਸਟੈਂਸ਼ਨ ਰੱਦ ਕਰ ਦਿੱਤੀ ਗਈ ਹੈ। ਦੱਸ ਦਈਏ ਕਿ ਮਨੀਸ਼ਾ ਗੁਲਾਟੀ ਨੂੰ ਕੈਪਟਨ ਸਰਕਾਰ ਸਮੇਂ ਐਕਸਟੈਂਸ਼ਨ ਦਿੱਤੀ ਗਈ ਸੀ।ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮਨੀਸ਼ਾ ਗੁਲਾਟੀ (Manisha Gulati) ਦੀ ਐਕਸਟੈਂਸ਼ਨ ਰੱਦ ਕਰ ਦਿੱਤੀ ਹੈ।
ਜਿਕਰਯੋਗ ਹੈ ਕਿ 18 ਸਤੰਬਰ 2020 ਨੂੰ ਕੈਪਟਨ ਸਰਕਾਰ ਵੇਲੇ ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ 3 ਸਾਲ ਦਾ ਐਕਸਟੈਂਸ਼ਨ ਦਿੱਤਾ ਸੀ, ਜਿਸ ਨੂੰ ਆਮ ਆਦਮੀ ਪਾਰਟੀ ਨੇ ਰੱਦ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਵੀ ਮਾਨ ਸਰਕਾਰ ਨੇ ਉਨ੍ਹਾਂ ਨੂੰ ਅਹੁਦੇ ਤੋਂ ਹਟਾ ਦਿੱਤਾ ਸੀ। ਇਸ ਸਬੰਧੀ ਮਨੀਸ਼ਾ ਗੁਲਾਟੀ ਨੇ ਹਾਈਕੋਰਟ ਦਾ ਰੁਖ ਕੀਤਾ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਆਪਣਾ ਫੈਸਲਾ ਵਾਪਸ ਲੈ ਲਿਆ ਸੀ।